ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਲੋੜਵੰਦਾਂ ਨੂੰ ਲੋਕ ਭਲਾਈ ਸਕੀਮਾਂ ਦਾ ਬਣਦਾ ਲਾਭ 100 ਫੀਸਦੀ ਮੁਹੱਈਆ ਕਰਵਾਇਆ ਜਾਵੇਗਾ : ਉਪ ਸਕੱਤਰ, ਭਾਰਤ ਸਰਕਾਰ
ਅੱਜ ਸਮੇਂ ਦੀ ਲੋੜ ਹੈ ਕਿ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਲੋਕਾਂ ਨੂੰ ਹਰ ਲੋਕ ਭਲਾਈ ਯੋਜਨਾ ਦਾ ਲਾਭ ਦੇ ਕੇ ਸਮਾਨਤਾ ਨਾਲ ਸਾਰੇ ਅਧਿਕਾਰ ਮੁਹੱਈਆ ਕਰਵਾਏ ਜਾਣ- ਰੁਪਿੰਦਰ ਕੌਰ
ਮਾਲੇਰਕੋਟਲਾ, 17 ਨਵੰਬਰ, 2023: ਕੇਂਦਰੀ ਲੋਕ ਭਲਾਈ ਯੋਜਨਾਵਾਂ ਦਾ ਬਣਦਾ ਲਾਭ ਲੋੜਵੰਦਾਂ ਤੱਕ ਪੁੱਜਦਾ ਕਰਨ ਨੂੰ ਯਕੀਨੀ ਬਣਾਉਣ ਅਤੇ ਲੋੜਵੰਦ ਲੋਕਾਂ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਦੇ ਮਕਸਦ ਨਾਲ ਕੇਂਦਰ ਸਰਕਾਰ ਵੱਲੋਂ ਦੀ ਸ਼ੁਰੂਆਤ ਕੀਤੀ ਜਾ ਰਹੀਂ ਹੈ। ਜਿਸ ਦਾ ਮਨੋਰਥ ਆਮ ਲੋਕਾਂ ਤੱਕ 100ਫ਼ੀਸਦੀ ਕੇਂਦਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪੁੱਜ ਦਾ ਕਰਨਾ ਹੈ । ਇਸ ਗੱਲ ਦੀ ਜਾਣਕਾਰੀ ਉਪ ਸਕੱਤਰ,ਭਾਰਤ ਸਰਕਾਰ ਰੀਨਾ ਨਗਰ ਨੇ ਪੰਜਾਬ ਉਰਦੂ ਅਕਾਦਮੀ ਵਿਖੇ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਅਗੇਤੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹੇ ਦੇ ਅਧਿਕਾਰੀਆਂ ਅਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਦਿਆ ਦਿੱਤੀ ।
ਉਨ੍ਹਾਂ ਕਿਹਾ ਕਿ 26 ਜਨਵਰੀ 2024 ਤੱਕ ਚੱਲਣ ਵਾਲੀ ਇਹ ਯਾਤਰਾ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੇਂਦਰ ਦੇ ਪ੍ਰਮੁੱਖ ਯੋਜਨਾਵਾਂ ਤੇ ਪ੍ਰੋਗਰਾਮਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਣ ਦੇ ਮਕਸਦ ਨਾਲ ਸ਼ੁਰੂਆਤ ਕੀਤੀ ਜਾ ਰਹੀ ਹੈ ਤਾਂ ਜੋ ਲੋੜਵੰਦਾਂ ਨੂੰ ਲੋਕ ਭਲਾਈ ਸਕੀਮਾਂ ਦਾ ਬਣਦਾ ਲਾਭ 100 ਫੀਸਦੀ ਮੁਹੱਈਆ ਕਰਵਾਇਆ ਜਾ ਸਕੇ ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਲਗਾਏ ਗਏ ਨੋਡਲ ਅਫ਼ਸਰ ਵੱਲੋਂ "ਵਿਕਸਤ ਭਾਰਤ ਸੰਕਲਪ ਯਾਤਰਾ- ਹਮਾਰਾ ਸੰਕਲਪ ਵਿਕਸਿਤ ਭਾਰਤ" ਮੁਹਿੰਮ ਦੀ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਪਿੰਡਾਂ ਵਿਚ ਜਾਗਰੂਕਤਾ ਵੈਨਾਂ ਨੂੰ ਭੇਜ ਕੇ ਕੈਂਪ ਲਗਾਏ ਜਾਣ ।ਇਸ ਦੀ ਜਾਣਕਾਰੀ ਸਬੰਧਤ ਪਿੰਡਾਂ ਨੂੰ ਅਗੇਤੀ ਦਿੱਤੀ ਜਾਵੇਗੀ ਅਤੇ ਮੌਕੇ ਉੱਤੇ ਹੀ ਯੋਗ ਲਾਭਪਾਤਰੀਆਂ ਨੂੰ ਯੋਜਨਾਵਾਂ ਤੇ ਪ੍ਰੋਗਰਾਮਾਂ ਦੇ ਲਾਭ ਦਿੱਤੇ ਜਾਣਗੇ। ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਨ ਲਈ ਇਨ੍ਹਾਂ ਕੈਂਪਾਂ ਵਿੱਚ ਸਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ।
ਉਪ ਸਕੱਤਰ, ਭਾਰਤ ਸਰਕਾਰ ਨੇ ਕਿਹਾ ਕਿ ਹੁਣ ਤੱਕ ਕਦੀ ਨਾ ਕਵਰ ਕੀਤੇ ਗਏ ਲਾਭਪਾਤਰੀਆਂ ਦਾ ਮਾਰਗ ਦਰਸ਼ਨ ਕੀਤਾ ਜਾਵੇ। ਲੋਕ ਭਲਾਈ ਯੋਜਨਾਵਾਂ ਦਾ ਲਾਭ ਉਨ੍ਹਾਂ ਤੱਕ ਪਹੁੰਚ ਸਕੇ ਤਾਂ ਜੋ ਲੋੜਵੰਦ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਕੇ ਆਪਣਾ ਜੀਵਨ ਪੱਧਰ ਨੂੰ ਉੱਚਾ ਕਰ ਸਕਣ । ਉਨ੍ਹਾਂ ਕਿਹਾ ਕਿ ਇਸ ਮੌਕੇ ਲਾਭਪਾਤਰੀਆਂ ਦੇ ਸੁਝਾਅ ਅਤੇ ਸਫ਼ਲਤਾ ਦੇ ਕਿੱਸੇ ਸਾਂਝੇ ਕੀਤੇ ਜਾਣਗੇ ਤਾਂ ਜੋ ਅਣਗੌਲੇ ਗਏ ਹਰ ਵਿਅਕਤੀ ਨੂੰ ਪ੍ਰੇਰਿਤ ਕਰਕੇ ਹਰ ਯੋਜਨਾ ਦਾ ਲਾਭ ਦਿੱਤਾ ਜਾ ਸਕੇ ।
ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀਮਤੀ ਰੁਪਿੰਦਰ ਕੌਰ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਲੋਕਾਂ ਨੂੰ ਹਰ ਲੋਕ ਭਲਾਈ ਯੋਜਨਾ ਦਾ ਲਾਭ ਦੇ ਕੇ ਸਮਾਨਤਾ ਨਾਲ ਸਾਰੇ ਅਧਿਕਾਰ ਮੁਹੱਈਆ ਕਰਵਾਏ ਜਾਣ । ਵਿਕਸਤ ਭਾਰਤ ਸੰਕਲਪ ਯਾਤਰਾ ਨੂੰ ਸਫਲਤਾ ਪੂਰਵਕ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਗਠਿਤ ਕਰ ਲਈ ਗਈ ਹੈ ਅਤੇ ਯੋਜਨਾਵਾਂ ਦੇ ਨੋਡਲ ਅਫ਼ਸਰ ਨਿਯੁਕਤ ਕਰ ਲਏ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਤੋਂ ਹੀ ਪਿੰਡਾਂ ਵਿਚ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ । ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ ।