ਵਿਧਾਨ ਸਭਾ ਹਲਕਾ ਅਮਰਗੜ੍ਹ ਦੀਆਂ 26.55 ਕਿੱਲੋਮੀਟਰ ਸੜਕਾਂ ਨੂੰ ਕਰੀਬ 15 ਕਰੋੜ 30 ਲੱਖ 38 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਕੇ ਕੀਤਾ ਜਾਵੇਗਾ18 ਫੁੱਟ ਚੌੜਾ- ਪ੍ਰੋ ਜਸਵੰਤ ਸਿੰਘ ਗੱਜਣਮਾਜਰਾ

ਵਿਧਾਨ ਸਭਾ ਹਲਕਾ ਅਮਰਗੜ੍ਹ ਦੀਆਂ 26.55 ਕਿੱਲੋਮੀਟਰ ਸੜਕਾਂ ਨੂੰ ਕਰੀਬ 15 ਕਰੋੜ 30 ਲੱਖ 38 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਕੇ ਕੀਤਾ ਜਾਵੇਗਾ18 ਫੁੱਟ ਚੌੜਾ- ਪ੍ਰੋ ਜਸਵੰਤ ਸਿੰਘ ਗੱਜਣਮਾਜਰਾ

ਮਾਲੇਰਕੋਟਲਾ, 30 ਅਕਤੂਬਰ, 2023: ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਹਰ ਸੰਭਵ ਕੋਸ਼ਿਸ਼ਾਂ ਹੈ ਕਿ ਸੜਕੀ ਹਾਦਸਿਆਂ ਨੂੰ ਰੋਕਣ ਅਤੇ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਪੰਜਾਬ ਦੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇ । ਇਹ ਪ੍ਰਗਟਾਵਾ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਨੇ ਮੰਨਵੀ ਤੋਂ ਸਰੌਦ ਅਤੇ ਲੁਧਿਆਣਾ- ਮਾਲੇਰਕੋਟਲਾ ਰੋਡ ਤੋਂ ਕੁੱਪ ਕਲਾਂ ਰੋਡ ਦੇ ਨੀਂਹ ਪੱਥਰ ਰੱਖਦੀਆਂ ਕੀਤਾ । ਉਨ੍ਹਾਂ ਦੱਸਿਆ ਕਰੀਬ 26.55 ਕਿੱਲੋਮੀਟਰ ਦੀਆਂ ਇਨ੍ਹਾਂ ਸੜਕਾਂ ਨੂੰ ਕਰੀਬ 15 ਕਰੋੜ 30 ਲੱਖ 38 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਕੇ 18 ਫੁੱਟ ਚੌੜਾ ਕੀਤਾ ਜਾਵੇਗਾ । ਇਸ ਮੌਕੇ ਡਿਪਟੀ ਕਮਿਸ਼ਨਰ ਡਾ ਪੱਲਵੀ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਐਸ.ਡੀ.ਓ ਇੰਜ. ਯਾਦਵਿੰਦਰ ਸਿੰਘ,ਇੰਜ ਬਲਜੀਤ ਕੁਮਾਰ, ਸ੍ਰੀ ਰਾਜੀਵ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ ।

ਉਨ੍ਹਾਂ ਹੋਰ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਯੋਜਨਾਬੱਧ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਦੀ ਮੰਗ ਤੇ ਬੁਨਿਆਦੀ ਸੁਵਿਧਾਵਾਂ ਦੇ ਆਧਾਰ ’ਤੇ ਇਲਾਕੇ ਵਿਚ ਵਿਕਾਸ ਕਾਰਜ ਦਾ ਸਿਲਸਿਲਾ ਚੱਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਜੋ ਵਾਅਦੇ ਕੀਤੇ ਜਾਂਦੇ ਹਨ ਉਹ ਤਰਜੀਹੀ ਆਧਾਰ ਉੱਤੇ ਪੂਰੇ ਕੀਤੇ ਜਾਂਦੇ ਹਨ।‌

ਵਿਧਾਇਕ ਮਾਲੇਰਕੋਟਲਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਇਲਾਕੇ ਦੀਆਂ ਕਈ ਸੜਕਾਂ ਨੂੰ ਬਣਾਉਣ ਦਾ ਲਾਰਾ ਲਗਾ ਕੇ ਕਈ ਵਾਰ ਨੀਂਹ ਪੱਥਰ ਰੱਖੇ ਗਏ ਸਨ ਪਰ ਸੜਕਾਂ ਦਾ ਨਿਰਮਾਣ ਨਹੀਂ ਹੋਇਆ । ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਜੋ ਕਹਿੰਦੀ ਹੈ, ਉਸ ਨੂੰ ਮੁਕੰਮਲ ਕਰਕੇ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰ ਦੀ ਹੈ। ਉਨ੍ਹਾਂ ਦੱਸਿਆ ਕਿ ਮੰਨਵੀ ਤੋਂ ਸਰੌਦ ਸੜਕ (ਵਾਇਆ ਰੁੜਕੀ ਕਲਾਂ, ਲਸੋਈ,ਮੋਰਾਂਵਾਲੀ ਅਤੇ ਸੀਆਂ ਦੌਦ) 15.10 ਕਿਲੋਮੀਟਰ  ਸੜਕ  ਨੂੰ ਕਰੀਬ 10 ਮਹੀਨਿਆਂ ਵਿੱਚ 09 ਕਰੋੜ 57 ਲੱਖ 47 ਹਜ਼ਾਰ ਰੁਪਏ ਦੀ ਲਾਗਤ ਨਾਲ ਨਬਾਰਡ 28 ਅਧੀਨ 18 ਫੁੱਟ ਚੌੜਾ ਕੀਤਾ ਜਾਵੇਗਾ । ਇਸੇ ਤਰ੍ਹਾਂ 11.45 ਕਿਲੋਮੀਟਰ ਲੁਧਿਆਣਾ-ਮਾਲੇਰਕੋਟਲਾ ਰੋਡ ਤੋਂ ਕੁੱਪ ਕਲਾਂ-ਜਿੱਤਵਾਲ ਕਲਾਂ-ਈਦਗਾਹ ਰੋਡ (ਵਾਇਆ ਅਲਬੇਲਪੁਰ,ਮਤੋਈ) ਨੂੰ 05 ਕਰੋੜ 72 ਲੱਖ 93 ਹਜ਼ਾਰ ਰੁਪਏ ਦੀ ਲਾਗਤ ਨਾਲ ਨਬਾਰਡ 28 ਅਧੀਨ 18 ਫੁੱਟ ਚੌੜਾ ਕੀਤਾ ਜਾਵੇਗਾ ।

ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕ ਨੂੰ ਚੌੜਾ ਕਰਨ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਤਰਜੀਹ ਦਿੱਤੀ ਜਾਵੇ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਅਤੇ ਨਿਰਮਾਣ ਕੰਪਨੀ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਕੰਮ ਦੀ ਗੁਣਵੰਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ । ਵਿਕਾਸ ਕਾਰਜਾਂ ਦੇ ਨਿਰਮਾਣ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਸਥਾਨਕ ਇਲਾਕੇ ਦੇ ਲੋਕਾਂ ਨੇ ਉਨ੍ਹਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਇਨ੍ਹਾਂ ਸੜਕਾਂ ਦੇ ਨਵੀਨੀਕਰਨ ( ਚੌੜਾ ਕਰਨ ) ਦੀ ਮੰਗ ਨੂੰ ਪੂਰਾ ਕਰਨ ’ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।