ਮਾਲੇਰਕੋਟਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 456800 ਮੀਟ੍ਰਿਕ ਟਨ ਹੋਈ

ਮਾਲੇਰਕੋਟਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 456800 ਮੀਟ੍ਰਿਕ ਟਨ ਹੋਈ

ਮਾਲੇਰਕੋਟਲਾ, 20 ਨਵੰਬਰ, 2023: ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤੱਕ 456800 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 455009 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 265638 ਮੀਟਰਿਕ ਟਨ, ਮਾਰਕਫੈਡ ਵੱਲੋਂ 98907 ਮੀਟਰਿਕ ਟਨ, ਪਨਸਪ ਵੱਲੋਂ 58736 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 31373 ਅਤੇ  ਵਾਪਰੀਆਂ ਵੱਲੋਂ 355 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਕਿਸਾਨਾਂ ਨੂੰ ਹੁਣ ਤੱਕ 948.56 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਹੋਰ ਦੱਸਿਆ ਕਿ ਜਿਨਸ ਦੀ ਲਿਫਟਿੰਗ ਦਾ ਕੰਮ ਲਗਾਤਾਰ ਜਾਰੀ ਹੈ ਹੁਣ ਤੱਕ ਕਰੀਬ 88 ਫੀਂਸਦੀ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।

 ਇਸ ਮੌਕੇ ਖਰੀਦ ਏਜੰਸੀਆਂ, ਖੇਤੀਬਾੜੀ ਵਿਭਾਗ ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਵੇ 90 ਫ਼ੀਸਦੀ ਤੋਂ ਵਧੇਰੇ ਮੰਡੀਆਂ ਵਿੱਚ ਝੋਨੇ ਦੀ ਆਮਦ ਹੋ ਚੁੱਕੀ ਹੈ ਪਰ ਮੰਡੀਆਂ ਵਿੱਚ ਆ ਰਹੇ ਝੋਨੇ ਦੀ ਨਾਲੋਂ ਨਾਲ ਖਰੀਦ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ ਬੀਜਾਈ ਅਤੇ ਪਰਾਲੀ ਪ੍ਰਬੰਧਨ ਲਈ ਸਮੇਂ ਸਿਰ ਮਸ਼ੀਨਰੀ ਵੀ ਉਪਲਬੱਧ ਕਰਵਾਈ ਜਾਵੇ।