'ਆਪ ਦੀ ਸਰਕਾਰ, ਆਪ ਦੇ ਦੁਆਰ’  ਤਹਿਤ ਜ਼ਿਲ੍ਹੇ ’ਚ ਆਯੋਜ਼ਿਤ  ਕੈਂਪਾਂ ’ਚ 5777 ਸੇਵਾਵਾਂ ’ਚੋਂ 4619 ਮੌਕੇ ’ਤੇ ਮੁਹੱਈਆ ਕਰਵਾਈਆਂ-ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਦੇ 'ਆਪ ਦੀ ਸਰਕਾਰ, ਆਪ ਦੇ ਦੁਆਰ’  ਫਲੈਗਸ਼ਿਪ ਪ੍ਰੋਗਰਾਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਲੋਕਾਂ ਨੂੰ ਉਨ੍ਹਾਂ ਦੇ ਜੱਦੀ ਸਥਾਨਾਂ 'ਤੇ ਪ੍ਰਸਾਸ਼ਨਿਕ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀ ਸਮੱਸਿਆਵਾ ਨੂੰ ਹੱਲ ਕਰਨ ਲਈ 06 ਫਰਵਰੀ ਤੋਂ ਲਗਾਤਾਰ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ । ਜਿਨ੍ਹਾਂ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ। 

'ਆਪ ਦੀ ਸਰਕਾਰ, ਆਪ ਦੇ ਦੁਆਰ’  ਤਹਿਤ ਜ਼ਿਲ੍ਹੇ ’ਚ ਆਯੋਜ਼ਿਤ  ਕੈਂਪਾਂ ’ਚ 5777 ਸੇਵਾਵਾਂ ’ਚੋਂ 4619 ਮੌਕੇ ’ਤੇ ਮੁਹੱਈਆ ਕਰਵਾਈਆਂ-ਡਿਪਟੀ ਕਮਿਸ਼ਨਰ

ਮਾਲੇਰਕੋਟਲਾ, 18 ਫਰਵਰੀ, 2024: ਪੰਜਾਬ ਸਰਕਾਰ ਦੇ 'ਆਪ ਦੀ ਸਰਕਾਰ, ਆਪ ਦੇ ਦੁਆਰ’  ਫਲੈਗਸ਼ਿਪ ਪ੍ਰੋਗਰਾਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਲੋਕਾਂ ਨੂੰ ਉਨ੍ਹਾਂ ਦੇ ਜੱਦੀ ਸਥਾਨਾਂ 'ਤੇ ਪ੍ਰਸਾਸ਼ਨਿਕ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀ ਸਮੱਸਿਆਵਾ ਨੂੰ ਹੱਲ ਕਰਨ ਲਈ 06 ਫਰਵਰੀ ਤੋਂ ਲਗਾਤਾਰ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ । ਜਿਨ੍ਹਾਂ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ। 

ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਨੁਮਾਇੰਦੇ ਮੌਜੂਦ ਰਹਿ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਵੱਖ ਵੱਖ ਕੰਮਾਂ ਲਈ ਦਰਖ਼ਾਸਤਾਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ। ਇਹ ਵਿਸ਼ੇਸ ਕੈਂਪ ਮਹੀਨਾ ਫਰਵਰੀ ਦੌਰਾਨ ਲਗਾਤਾਰ ਪਿੰਡਾਂ ਅਤੇ ਵਾਰਡਾਂ ਵਿੱਚ ਇਸੇ ਤਰ੍ਹਾਂ ਜਾਰੀ ਰਹਿਣਗੇ ।

ਲੋਕ  ਨੂੰ ਇੰਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਹੁਣ ਤੱਕ 5777 ਵੱਖ ਵੱਖ ਸੇਵਾਵਾਂ ਲਈ ਅਰਜੀਆਂ ਪ੍ਰਾਪਤ ਹੋਇਆ ਹਨ ਜਿਨ੍ਹਾਂ ਵਿਚੋਂ ਕਰੀਬ 4619 ਸੇਵਾਵਾਂ ਮੌਕੇ ’ਤੇ ਹੀ ਮੁਹੱਈਆ ਕਰਵਾ ਦਿੱਤੀਆਂ ਗਈਆਂ ਅਤੇ ਬਾਕੀ ਸੇਵਾਵਾਂ ਵੀ ਜਲਦ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਵੱਖ ਵੱਖ ਕੈਂਪਾਂ ਵਿਚ ਆਈਆਂ 997 ਸ਼ਿਕਾਇਤਾਂ ਵਿਚੋਂ 943 ਦਾ ਮੌਕੇ ’ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਅਤੇ ਬਾਕੀ ਸ਼ਿਕਾਇਤਾਂ ਦਾ ਵੀ ਸਮਾਂਬੱਧ ਨਿਪਟਾਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੀ ਉਹ ਖੁਦ ਨਿਘਰਾਨੀ ਕਰ ਰਹੇ ਹਨ ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੈਂਪਾਂ ਦੌਰਾਨ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਤੌਰ ’ਤੇ ਪ੍ਰਚਾਰ ਵੈਨਾਂ ਭੇਜੀਆਂ ਗਈਆਂ ਹਨ, ਜਿੰਨ੍ਹਾਂ ਰਾਹੀਂ ਹਰੇਕ ਸਬ ਡਵੀਜ਼ਨ ਪੱਧਰ ’ਤੇ ਕੈਂਪ ਸਬੰਧੀ ਪਹਿਲਾਂ ਤੋਂ ਲੋਕਾਂ ਨੂੰ ਜਾਗਰੂਕ ਕੀਤਾ ਜਾਂ ਰਿਹਾ ਹੈ ਅਤੇ ਮੌਕੇ ’ਤੇ ਕੈਂਪਾਂ ਵਿਚ ਰਾਜ ਸਰਕਾਰ ਦੀਆਂ ਵੱਖ ਵੱਖ ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ।

ਡਿਪਟੀ ਕਮਿਸ਼ਨਰ ਨੇ ਇਸੇ ਕੜੀ ਤਹਿਤ ਸਬ ਡਵੀਜ਼ਨ ਪੱਧਰ ਤੇ ਰੋਜ਼ਾਨਾ ਲੱਗਣ ਵਾਲੇ ਕੈਂਪਾਂ ਦਾ ਲਾਭ ਵੱਧ ਤੋਂ ਵੱਧ ਲੋੜਵੰਦਾਂ ਨੂੰ ਉਠਾਉਣ ਦੀ ਅਪੀਲ ਕੀਤੀ । ਕੱਲ ਮਿਤੀ 19 ਫਰਵਰੀ ਨੂੰ ਸਬ ਡਵੀਜਨ ਮਾਲੇਰਕੋਟਲਾ ਵਿਖੇ ਸਵੇਰੇ 09-00 ਤੋਂ 01-00 ਤੱਕ ਪਿੰਡ ਦਮਾਮ ਮਹਿਲੀ  ਅਤੇ  ਮਾਹੋਰਾਣਾ ਵਿਖੇ ਅਤੇ ਬਾਅਦ ਦੁਪਹਿਰ 02-00 ਤੋਂ 05-00 ਵਜੇ ਤੱਕ ਲਸੋਈ ਅਤੇ ਸਦਰਾਬਾਦ ਵਿਖੇ ਵਿਸ਼ੇਸ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ । ਇਸ ਤਰ੍ਹਾਂ ਸਬ ਡਵੀਜਨ ਅਮਰਗੜ੍ਹ ਵਿਖੇ ਸਵੇਰੇ 09-00 ਤੋਂ 01-00 ਵਜੇ ਤੱਕ ਦਿਆਲਪੁਰ ਛੰਨਾਂ ਅਤੇ ਬਾਠਾਂ ਅਤੇ ਬਾਅਦ ਦੁਪਹਿਰ 02-00 ਤੋਂ 05-00 ਵਜੇ ਤੱਕ  ਬੁਰਜ ਬਘੇਲ ਸਿੰਘ ਵਾਲਾ ਅਤੇ ਲਾਂਗੜੀਆਂ ਵਿਖੇ ਅਤੇ ਸਬ ਡਵੀਜਨ ਅਹਿਮਦਗੜ੍ਹ ਅਧੀਨ 09-30 ਤੋਂ 11-00 ਵਜੇ ਤੱਕ ਕਸਬਾ ਭਰਾਲ ,11-30 ਤੋਂ 01-00 ਵਜੇ ਤੱਕ ਮਾਣਕੀ, ਬਾਅਦ ਦੁਪਹਿਰ 02-00 ਵਜੇ ਤੋਂ 03-30 ਵਜੇ ਤੱਕ ਮਿੱਠੇਵਾਲ ਅਤੇ ਸ਼ਾਮ 04-00 ਤੋਂ 05-00 ਵਜੇ ਤੱਕ ਦਸੌਂਧਾ ਸਿੰਘ ਵਾਲਾ ਵਿਖੇ ਵਿਸ਼ੇਸ ਕੈਂਪ ਲਗਾਏ ਜਾਣਗੇ ।