2 ਰੋਜ਼ਾ ਸਪੈਸ਼ਲ ਮੈਗਾ ਮੁਹਿੰਮ ਦੌਰਾਨ ਜ਼ਿਲ੍ਹੇ 'ਚ 49,295 ਲੋਕਾਂ ਦਾ ਕੀਤਾ ਟੀਕਾਕਰਨ

-ਕੱਲ 26483 ਲੋਕਾਂ ਦੇ ਲਗਾਇਆ ਟੀਕਾ ਤੇ ਅੱਜ ਦਾ ਅੰਕੜਾ ਹੈ 22812

2 ਰੋਜ਼ਾ ਸਪੈਸ਼ਲ ਮੈਗਾ ਮੁਹਿੰਮ ਦੌਰਾਨ ਜ਼ਿਲ੍ਹੇ 'ਚ 49,295 ਲੋਕਾਂ ਦਾ ਕੀਤਾ ਟੀਕਾਕਰਨ

ਲੁਧਿਆਣਾ: ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਸਮਰਪਿਤ ਯਤਨਾਂ ਸਦਕਾ ਕੋਵਿਡ-19 ਵਿਰੁੱਧ ਛੇੜੀ ਜੰਗ ਦੌਰਾਨ ਇੱਕ ਵੱਡੀ ਮੱਲ੍ਹ ਮਾਰਦਿਆਂ ਕੱਲ ਅਤੇ ਅੱਜ 2 ਦਿਨਾਂ ਸਪੈਸ਼ਲ ਮੈਗਾ ਮੁਹਿੰਮ ਦੌਰਾਨ ਜ਼ਿਲ੍ਹਾ ਲੁਧਿਆਣਾ ਵਿੱਚ ਕੁੱਲ 49,295 ਲੋਕਾਂ ਨੂੰ ਟੀਕਾ ਲਗਾਇਆ ਗਿਆ। ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਅੱਜ ਵੀ 22,812 ਲੁਧਿਆਣਾ ਵਾਸੀਆਂ ਨੂੰ ਟੀਕਾ ਲਗਾਇਆ ਗਿਆ, ਜਦੋਂਕਿ ਕੱਲ੍ਹ ਇਹ ਆਂਕੜਾ 26,483 ਸੀ।

 

ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਪਿਛਲੇ 2 ਦਿਨਾਂ ਵਿਚ ਇਸ ਤਰ੍ਹਾਂ ਦਾ ਭਰਵਾਂ ਹੁੰਗਾਰਾ ਮਿਲਣ ਤੋਂ ਬਾਅਦ ਇਸ ਮੁਹਿੰਮ ਨੂੰ ਅੱਗੇ ਵਧਾਇਆ ਜਾਵੇਗਾ। ਉੁਨ੍ਹਾਂ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਸਨੀਕਾਂ ਨੂੰ ਜਲਦ ਤੋਂ ਜਲਦ ਟੀਕਾ ਲਗਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਹੁਣ ਤੱਕ 2,33,782 ਲੋਕਾਂ ਵੱਲੋਂ ਵੈਕਸੀਨੇਸ਼ਨ ਕਰਵਾਈ ਜਾ ਚੁੱਕੀ ਹੈ, ਜੋ ਕਿ ਸਾਡੇ ਸਮਾਜ ਵਿਚੋਂ ਕੋਵਿਡ-19 ਦੇ ਖਾਤਮੇ ਲਈ ਸਹਾਈ ਸਿੱਧ ਹੋਵੇਗੀ।

ਸ੍ਰੀ ਆਸ਼ੂ ਨੇ ਕਿਹਾ ਕਿ ਲੁਧਿਆਣਾ ਵਾਸੀਆਂ ਨੂੰ ਵੱਧ ਤੋਂ ਵੱਧ ਟੀਕੇ ਲਗਵਾਏ ਜਾਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 26 ਮਾਰਚ 2021 ਤੋਂ ਮੁਹੱਲਾ, ਕਲੱਬਾਂ, ਫੈਕਟਰੀਆਂ, ਵਪਾਰਕ ਅਦਾਰਿਆਂ ਆਦਿ ਵਿੱਚ ਵੈਕਸੀਨੇਸ਼ਨ ਐਟ ਯੋਰ ਡੋਰਸਟੈਪਸ' ਮੁਹਿੰਮ ਤਹਿਤ ਟੀਕਾਕਰਨਂ ਦੀ ਸ਼ੁਰੂਆਤ ਕੀਤੀ ਸੀ, ਜਿਸਦੇ ਤਹਿਤ ਇਹ ਕੈਂਪ ਲਗਾਏ ਗਏ ਸਨ। ਉਨ੍ਹਾਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਇਸ 2 ਦਿਨਾਂ ਮੈਗਾ ਸਮਾਗਮ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਵੀ ਦਿੱਤੀ।

ਜਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨੇ ਇੱਕ ਵਿਸ਼ੇਸ਼ 2 ਰੋਜ਼ਾ ਅਭਿਆਨ ਚਲਾਇਆ ਸੀ, ਜਿਸ ਦੇ ਤਹਿਤ ਜ਼ਿਲ੍ਹੇ ਦੇ ਲਗਭਗ ਪ੍ਰਮੁੱਖ ਹਿੱਸਿਆਂ ਵਿੱਚ ਵੱਖ-ਵੱਖ ਕੈਂਪ ਲਗਾਏ ਗਏ ਸਨ।

ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਲੁਧਿਆਣਾ ਵਿੱਚ ਕੋਵਿਡ-19 ਕੇਸਾਂ ਵਿੱਚ ਤੇਜ਼ੀ ਨਾਲ ਹੋ ਰਹੇ ਵਾਧੇ ਦੇ ਮੱਦੇਨਜ਼ਰ ਇਸ ਮਹਾਂਮਾਰੀ ਦੇ ਪਸਾਰ ਦੀ ਲੜੀ ਨੂੰ ਤੋੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ 26 ਮਾਰਚ, 2021 ਨੂੰ ਇੱਕ ਛੋਟੀ ਜਿਹੀ ਮਿਆਦ ਵਿੱਚ ਵੱਡੀ ਆਬਾਦੀ ਦਾ ਟੀਕਾਕਰਨ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ ਕਰਦਿਆਂ 'ਵੈਕਸੀਨੇਸ਼ਨ ਐਟ ਡੋਰਸਟੈਪਸ' ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਇਹ ਪਹਿਲ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਦੀ ਦਿਮਾਗੀ ਸੋਚ ਸੀ, ਜਿਨ੍ਹਾਂ ਸ਼ਹਿਰ ਦੇ ਪ੍ਰਤਾਪ ਨਗਰ ਖੇਤਰ ਵਿੱਚ ਪਹਿਲਾ ਅਜਿਹਾ ਕੈਂਪ ਲਗਾਇਆ ਸੀ।