ਜ਼ਿਲ੍ਹੇ ਦੀਆਂ 46 ਮੰਡੀਆਂ ਵਿੱਚੋਂ 41 ਮੰਡੀਆਂ 'ਚ 69155 ਮੀਟਰਿਕ ਟਨ ਝੋਨੇ ਦੀ ਹੋਈ ਖਰੀਦ: ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ 46 ਮੰਡੀਆਂ ਵਿੱਚੋਂ 41 ਮੰਡੀਆਂ 'ਚ 69155 ਮੀਟਰਿਕ ਟਨ ਝੋਨੇ ਦੀ ਹੋਈ ਖਰੀਦ: ਡਿਪਟੀ ਕਮਿਸ਼ਨਰ

ਮਾਲੇਰਕੋਟਲਾ, 28 ਅਕਤੂਬਰ, 2023: ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 71444 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 69155 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਖਰੀਦੇ ਗਏ ਝੋਨੇ ਦੀ 48 ਘੰਟਿਆਂ ਦੌਰਾਨ 117.3 ਫੀਂਸਦੀ ਅਦਾਇਗੀ ਵਜੋਂ ਕਿਸਾਨਾਂ ਨੂੰ 129.20 ਕਰੋੜ  ਰੁਪਏ ਜਾਰੀ ਕੀਤੇ ਗਏ ਹਨ ਅਤੇ ਮੰਡੀਆਂ ਵਿੱਚੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ 39831 ਮੀਟਰਿਕ ਟਨ (89.2 ਫੀਂਸਦੀ) ਝੋਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 46 ਮੰਡੀਆਂ ਵਿੱਚ 41 ਮੰਡੀਆਂ ਵਿੱਚੋਂ ਖਰੀਦੇ ਗਏ ਕੁੱਲ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 36385 ਮੀਟਰਿਕ ਟਨ, ਮਾਰਕਫੈੱਡ ਵੱਲੋਂ 19140 ਮੀਟਰਿਕ ਟਨ, ਪਨਸਪ ਵੱਲੋਂ 7545 ਮੀਟਰਿਕ ਟਨ ,ਵੇਅਰ ਹਾਊਸ ਵੱਲੋਂ 6022 ਮੀਟਰਿਕ ਟਨ ਝੋਨੇ ਅਤੇ ਵਪਾਰਿਆਂ ਵਲੋਂ 63 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹ ਦਿੱਤਾ ਜਾਵੇ ਤਾਂ ਜੋ ਵਾਤਾਵਰਣ ਪ੍ਰਦੂਸ਼ਣ ਨਾ ਫੈਲ ਸਕੇ । ਉਨ੍ਹਾਂ ਹੋਰ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਨਾਲ ਹੀ ਜ਼ਿਲ੍ਹੇ ਨੂੰ ਅੱਗ ਦੀਆਂ ਘਟਨਾਵਾਂ ਮੁਕਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਹੋਰ ਕਿਹਾ ਕਿ ਉਹ ਮੰਡੀਆਂ ਨੂੰ ਸੱਕਾ ਝੋਨਾ ਲੈ ਕੇ ਹੀ ਮੰਡੀਆਂ ਵਿੱਚ ਆਉਂਣ ਤਾਂ ਜੋ ਉਨ੍ਹਾਂ ਨੂੰ ਜਿਨਸ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ ।