ਦੋਆਬਾ ਕਾਲਜ ਵਿੱਚ 77ਵਾਂ ਗਣਤੰਤਰ ਦਿਵਸ ਮਨਾਇਆ ਗਿਆ

ਦੋਆਬਾ ਕਾਲਜ ਵਿੱਚ 77ਵਾਂ ਗਣਤੰਤਰ ਦਿਵਸ ਮਨਾਇਆ ਗਿਆ
ਦੋਆਬਾ ਕਾਲਜ ਵਿੱਚ ਗਣਤੰਤਰ ਦਿਵਸ ਦੇ ਮੌਕੇ ’ਤੇ ਝੰਡਾ ਲਹਿਰਾਉਂਦੇ ਹੋਏ ਪ੍ਰਿੰ. ਡਾ. ਪ੍ਰਦੀਪ ਭੰਡਾਰੀ ਅਤੇ ਪਤਵੰਤੇ । ਨਾਲ ਵੱਖ—ਵੱਖ ਪ੍ਰਸਤੁਤੀ ਪੇਸ਼ ਕਰਦੇ ਹੋਏ ਵਿਦਿਆਰਥੀ ।

ਜਲੰਧਰ, 26 ਜਨਵਰੀ, 2026: ਦੋਆਬਾ ਕਾਲਜ ਦੀ ਸਟੂਡੈਂਟ ਵੈਲਫੇਅਰ ਕਮੇਟੀ ਵੱਲੋਂ ਕਾਲਜ ਦੇ ਓਪਨ ਏਅਰ ਥਿਅੇਟਰ ਵਿੱਚ 77ਵਾਂ ਗਣਤੰਤਰ ਦਿਵਸ ਬੜੇ ਹੀ ਉਤਸਾਹ ਦੇ ਨਾਲ ਮਨਾਇਆ ਗਿਆ । ਇਸ ਮੌਕੇ ’ਤੇ ਦੀਪਕ ਮਹਿੰਦਰੂ — ਸੰਸਥਾਪਕ ਪ੍ਰਧਾਨ — ਸ਼ਹੀਦ ਅਜੀਤ ਸਿੰਘ ਨੌਜਵਾਨ ਸੋਸਾਇਟੀ ਬਤੌਰ ਮੁੱਖ ਮਹਿਮਾਨ, ਡਾ. ਰਿਸ਼ਬ ਚੱਡਾ — ਸੰਯੋਜਕ ਅਤੇ ਰੋਹਿਤ ਸ਼ਰਮਾ— ਹਾੱਕ ਰਾਇਡਰ ਕਲੱਬ ਬਤੌਰ ਵਿਸ਼ੇਸ਼ ਮਹਿਮਾਨ ਹਾਜ਼ਰ ਹੋਏ ਜਿਨ੍ਹਾਂ ਦਾ ਨਿੱਘਾ ਸਵਾਗਤ ਪ੍ਰਿੰ. ਡਾ. ਪ੍ਰਦੀਪ ਭੰਡਾਰੀ, ਪ੍ਰੋ. ਸੁਰਜੀਤ ਕੌਰ ਅਤੇ ਪ੍ਰੋ. ਸੋਨਿਆ ਕਾਲਰਾ — ਸੰਯੋਜਕੀ, ਟੀਚਿੰਗ ਅਤੇ ਨਾਨ ਟੀਚਿੰਗ ਸਟਾਫ, ਐਨਸੀਸੀ ਕੈਡੇਟਸ ਅਤੇ ਵਿਦਿਆਰਥੀਆਂ ਵੱਲੋਂ ਕੀਤਾ ਗਿਆ । 
    ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਰਾਉਣ ਨਾਲ ਹੋਈ ਜਿਸ ਤੋਂ ਬਾਅਦ ਰਾਸ਼ਟਰੀ ਗੀਤ ਦੀ ਭਾਵਪੂਰਤ ਪੇਸ਼ਕਾਰੀ ਕੀਤੀ ਗਈ । 
    ਆਪਣੇ ਸੰਬੋਧਨ ਵਿੱਚ ਸ਼੍ਰੀ ਦੀਪਕ ਮਹਿੰਦਰੂ ਨੇ ਦੇਸ਼ ਦੀ ਰੀੜ੍ਹ ਦੀ ਹੱਡੀ ਮੰਨਣ ਵਾਲੇ ਨੌਜਵਾਨਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਵਿਅਕਤੀਗਤ ਪੱਧਰ ’ਤੇ ਯੋਗਦਾਨ ਦੇ ਕੇ, ਸਾਮਾਜਿਕ ਸੇਵਾ ਦੇ ਮਾਧਿਅਮ ਰਾਹੀਂ ਭ੍ਰਸ਼ਟਾਚਾਰ ਮੁਕਤ ਭਾਰਤ ਦਾ ਨਿਰਮਾਣ ਕਰਨ ਅਤੇ ਸਵੰਤਰਤਾ ਸੇਨਾਨਿਆਂ ਦੇ ਸੁਪਨਿਆਂ ਨੂੰ ਸਾਕਾਰ ਕਰ ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਵਿੱਚ ਆਪਣੀ ਭੂਮਿਕਾ ਨਿਭਾਉਣ । 
    ਡਾ. ਰਿਸ਼ਬ ਚੱਡਾ ਨੇ ਆਪਣੇ ਜੀਵਨ ਦੇ ਅਨੁਭਵਾਂ ਨੂੰ ਸਾਂਝਾ ਕਰਦੇ ਹੋਏ ਦੱਸਿਆ ਕਿ ਕਿਸ ਤਰ੍ਹਾਂ ਸਾਮਾਜਿਕ ਕੰਮਾਂ ਨੇ ਉਨ੍ਹਾਂ ਦੇ ਜੀਵਨ ਦੀ ਦਿਸ਼ਾ ਨੂੰ ਬਦਲਿਆ ਅਤੇ ਸਵਾਰਿਆ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਾਮਾਜਿਕ ਸੇਵਾ ਵੱਲ ਪਹਿਲਾ ਕਦਮ ਉਠਾਉਣ ਲਈ ਪ੍ਰੇਰਿਤ ਕੀਤਾ । ਕਾਲਜ ਦੇ ਵੱਖ—ਵੱਖ ਵਿਭਾਗਾਂ ਅਤੇ ਡੀਸੀ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਡਾਂਸ, ਨਾਟਕ, ਕਵਿਤਾ ਉਚਾਰਣ ਅਤੇ ‘ਨੜੇ ਖ਼ਿਲਾਫ਼ ਲੜਾਈ’ ਵਿਸ਼ੇ ’ਤੇ ਨੁਕੱੜ ਨਾਟਕ ਪ੍ਰਸਤੁੱਤ ਕਰ ਸਾਰੀਆਂ ਵਿੱਚ ਆਪਣੀ ਮਾਤ ਭੂਮੀ ਦੇ ਪ੍ਰਤੀ ਪ੍ਰੇਮ ਅਤੇ ਰਾਸ਼ਟਰ ਭਗਤੀ ਦੀ ਭਾਵਨਾ ਜਾਗਰਕ ਕੀਤੀ । ਇਸ ਮੌਕੇ ’ਤੇ ਵਿਦਿਆਰਥੀਆਂ ਨੇ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ’ਤੇ ਲੋਕਤੰਤਰੀ ਕਦਰਾਂ—ਕੀਮਤਾਂ ਦੀ ਪਵਿੱਤਰਤਾ ਨੂੰ ਬਣਾਈ ਰੱਖਣ ਦੀ ਸਹੁੰ ਵੀ ਚੁੱਕੀ । 
    ਪ੍ਰਿੰ. ਡਾ. ਪ੍ਰਦੀਪ ਭੰਡਾਰੀ ਨੇ ਹਾਜਰ ਜਨਸਮੂਹ ਨੂੰ ਸੰਬੋਧਤ ਕਰਦੇ ਹੋਏ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਸ਼ੁਭਕਾਮਨਾਵਾਂ ਦਿੱਤੀ । ਉਨ੍ਹਾਂ ਨੇ ਵਿਦਿਆਰਥੀਆਂ ਤੋਂ ਆਤਮ ਮੁਲਯੰਕਣ, ਰਚਿੱਤਰ ਨਿਰਮਾਣ, ਅਨੁਸ਼ਾਸਨ, ਇਮਾਨਦਾਰੀ, ਸੇਵਾ—ਪਾਵ, ਨਿਮਰਤਾ, ਮੌਲਿਕ ਫਰਜ਼ਾਂ ’ਤੇ ਧਿਆਨ ਕੇਂਦ੍ਰਿਤ ਕਰਨ ਦਾ ਸੱਦਾ ਕੀਤਾ ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਭਾਰਤ ਨੁੰ ਇਕ ਵਿਕਸਿਤ ਰਾਸ਼ਟਰ ਬਣਾਉਣ ਵਿੱਚ ਯੋਗਦਾਨ ਦੇ ਸਕਣ । ਇਸ ਦੇ ਨਾਲ ਹੀ ਉਨ੍ਹਾਂ ਨੇ ਮੌਜੂਦਾ ਸਥਿਤੀ ਵਿੱਚ ਸਫਾਈ ਅਤੇ ਹੁਨਰ ਵਿਕਾਸ ਦੀ ਮਹੱਤਤਾ ’ਤੇ ਵੀ ਚਾਨਣਾ ਪਾਇਆ । ਇਸ ਮੌਕੇ ’ਤੇ ਮਹਿਮਾਨਾਂ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਸਾਮਾਜਿਕ ਕਾਰਜਾਂ ਲਈ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ । ਇਸ ਤੋਂ ਇਲਾਵਾ ਵੱਖ—ਵੱਖ ਵਿਭਾਗਾਂ ਦੇ ਉਨ੍ਹਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਐਨਪੀਟੀਈਐਲ ਦੇ ਵੱਖ—ਵੱਖ ਪਾਠਕ੍ਰਮ ਸਫਲਤਾਪੂਰਵਕ ਪੂਰੇ ਕੀਤੇ । ‘ਲੇਟਸ ਲਰਨ’ ਮੁਹਿੰਮ ਦੀ ਟੀਮ, ਐਨਐਸਐਸ ਵਲਅੰਟੀਅਰਜ਼ ਅਤੇ ਈਕੋ ਕਲੱਬ ਦੇ ਜਲਵਾਯੂ ਯੋਧਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ । ਪ੍ਰੋਗਰਾਮ ਅੰਮ੍ਰਿਤਾ ਦੁਆਰਾ ਪੇਸ਼ ਕੀਤੇ ਗਏ ਧੰਨਵਾਦ ਮੱਤੇ ਦੇ ਨਾਲ ਸਮਾਪਤ ਹੋਇਆ । ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਸਾਕਸ਼ੀ ਭਾਰਦਵਾਜ ਅਤੇ ਵਿਦਿਆਰਥੀ ਅਰਸ਼ਦੀਪ ਅਤੇ ਮੀਨਲ ਨੇ ਸਫਲਤਾਪੂਰਵਕ ਨਿਭਾਈ ।