ਲਗਭਗ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਹੋਏ ਸਾਮਲ

ਲਗਭਗ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਹੋਏ ਸਾਮਲ

ਫਿਰੋਜ਼ਪੁਰ: ਫਿਰੋਜ਼ਪੁਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਝਟਕਾ ਲੱਗਾ ਜਦੋਂ ਪਿੰਡ ਸਾਬੂਆਣਾ ਤੋਂ ਲਗਭਗ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ।ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ 15 ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ ਅਤੇ ਉਨ੍ਹਾਂ ਦੀ ਧਰਮਪਤਨੀ ਬੀਬੀ ਇੰਦਰਜੀਤ ਕੌਰ ਖੋਸਾ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸਾਮਲ ਹੋਏ ਹਨ। ਉਨਾਂ ਕਿਹਾ ਕਿ ਵਿਧਾਇਕ ਪਿੰਕੀ ਵਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਉਨਾਂ ਦਾ ਸਮਰਥਨ ਕਰਨ ਲਈ ਅਸੀਂ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਾਂ।

ਬੀਬੀ ਇੰਦਰਜੀਤ ਕੌਰ ਖੋਸਾ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਪਿੰਡ ਪਿੰਡ ਸਾਬੂਆਣਾ ਤੋਂ ਦਇਆ ਸਿੰਘ, ਸੁਖਚੈਨ ਸਿੰਘ ਬਗੀਚਾ ਸਿੰਘ, ਅਮਰੀਕ ਸਿੰਘ, ਗੁਰਜੰਟ ਸਿੰਘ, ਕੁਲਵੰਤ ਸਿੰਘ ਸੁਖਵੰਤ ਸਿੰਘ, ਅਨਮੋਲਪ੍ਰੀਤ ਸਿੰਘ, ਬਲਵੀਰ ਸਿੰਘ, ਜਸਵਿੰਦਰ ਸਿੰਘ, ਕੁਲਦੀਪ ਸਿੰਘ, ਮਨਜੀਤ ਸਿੰਘ, ਚਾਨਣ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਜਰਨੈਲ ਸਿੰਘ, ਨਰਿੰਦਰ ਸਿੰਘ, ਬਲਵਿੰਦਰ ਸਿੰਘ, ਮਨਜੀਤ ਸਿੰਘ, ਨਛੱਤਰ ਸਿੰਘ, ਟਹਿਲ ਸਿੰਘ, ਲਖਵਿੰਦਰ ਸਿੰਘ, ਸੁੱਚਾ ਸਿੰਘ, ਗੁਰਵਿੰਦਰ ਸਿੰਘ ਕਾਰਜ ਸਿੰਘ, ਸਾਰਜ ਸਿੰਘ, ਜਗਤਾਰ ਸਿੰਘ, ਮਨਪ੍ਰੀਤ ਸਿੰਘ, ਜਸਵੰਤ ਸਿੰਘ ਆਦਿ ਦੇ 15 ਪਰਿਵਾਰਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਤੁਹਾਨੂੰ ਪਾਰਟੀ ਵਿੱਚ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ ਅਤੇ ਆਪ ਜੀ ਨੂੰ ਨਾਲ ਲੈ ਕੇ ਹਲਕੇ ਨੂੰ ਖ਼ੁਸ਼ਹਾਲ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹਲਕੇ ਵਿਚ ਵਿਕਾਸ ਦੇ ਕੰਮਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਬਿਨ੍ਹਾਂ ਪੱਖਪਾਤ ਦੇ ਵਿਕਾਸ ਕਾਰਜਾ ਕਰਵਾਏ ਜਾਣਗੇ। ਇਸ ਮੌਕੇ ਬਲਵੀਰ ਬਾਠ ਚੇਅਰਮੈਨ ਬਲਾਕ ਸੰਮਤੀ ਅਤੇ ਕਿੱਕਰ ਸਰਪੰਚ ਪੱਲਾ ਮੇਘਾ ਆਦਿ ਹਾਜ਼ਰ ਸਨ।