ਤਹਿਸ਼ੀਲਦਾਰ ਵਲੋਂ ਕਿਸਾਨਾਂ ਨੂੰ ਅਪੀਲ, ਪਰਾਲੀ ਨੂੰ ਅੱਗ ਨਾ ਲਾਈ ਜਾਵੇ
ਅਹਿਮਦਗੜ੍ਹ/ਮਾਲੇਰਕੋਟਲਾ, 7 ਨਵੰਬਰ, 2023; ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ ਪੱਲਵੀ ਦੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਅਹਿਮਦਗੜ੍ਹ ਅਧੀਨ ਪੈਂਦੇ ਸਮੂਹ ਕਾਨਗੋਂ ਪਟਵਾਰੀਆਂ ਅਤੇ ਨੰਬਰਦਾਰਾਂ ਨਾਲ ਤਹਿਸੀਲਦਾਰ ਸ੍ਰੀ ਮਨਮੋਹਨ ਸਰਮਾਂ ਵਲੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਪਰਾਲੀ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ ਮੀਟਿੰਗ ਕੀਤੀ ਗਈ । ਇਸ ਮੌਕੇ ਉਨ੍ਹਾਂ ਰੈਵਿਓ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਸਰਕਲ ਵਿੱਚ ਜਾ ਕੇ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਸੀ.ਆਰ.ਐਮ ਸਕੀਮ ਤਹਿਤ ਸਰਕਾਰ ਵਲੋਂ ਪਰਾਲੀ ਪ੍ਰਬੰਧਨ ਲਈ ਮੁਹੱਈਆ ਕਰਵਾਏ ਗਏ ਸੰਦਾ ਦੀ ਵਰਤੋਂ ਕਰਕੇ ਪਰਾਲੀ ਦੇ ਯੋਗ ਪ੍ਰਬੰਧਨ ਕਰਨ ਨੂੰ ਉਤਸਾਹਿਤ ਕਰਨ ਨੂੰ ਤਰਜੀਹ ਦੇਣ ।
ਇਸ ਮੌਕੇ ਉਨ੍ਹਾਂ ਕਿਹਾ ਕਿ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਇਹ ਪ੍ਰਕਿਰਿਆ ਦੁਹਰਾਉਣ ਵਾਲੇ ਕਿਸਾਨਾਂ ਸਬੰਧੀ ਸਾਰੇ ਵਿਭਾਗਾਂ ਨੂੰ ਸੂਚਿਤ ਕੀਤਾ ਜਾਵੇਗਾ ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਕਿਸਾਨ ਨੂੰ ਸਰਕਾਰੀ ਸਹੂਲਤ ਲੈਣ ਵਿੱਚ ਮੁਸ਼ਕਿਲ ਪੇਸ਼ ਆ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਵੱਲੋਂ ਸਬੰਧਤ ਕਿਸਾਨਾਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ । ਜਿਲ੍ਹੇ ਦੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵੱਖ-ਵੱਖ ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ਦੀ ਵਰਤੋਂ ਨਾਲ ਸੁਚੱਜਾ ਪ੍ਰਬੰਧਨ ਕਰਨ 'ਤੇ ਜ਼ੋਰ ਦੇਣ।
City Air News 


