ਦੋਆਬਾ ਕਾਲਜ ਵਿੱਚ ਕਮਰਚਾਰੀ ਰਾਜ ਬੀਮਾ ਨਿਗਮ (ESIC) ਦੀ ਯੋਜਨਾਵਾਂ ਅਤੇ ਸੁਵਿਧਾਵਾਂ ’ਤੇ ਜਾਗਰੂਕ ਸੈਮੀਨਾਰ ਅਯੋਜਤ

ਦੋਆਬਾ ਕਾਲਜ ਵਿੱਚ ਕਮਰਚਾਰੀ ਰਾਜ ਬੀਮਾ ਨਿਗਮ (ESIC) ਦੀ ਯੋਜਨਾਵਾਂ ਅਤੇ ਸੁਵਿਧਾਵਾਂ ’ਤੇ ਜਾਗਰੂਕ ਸੈਮੀਨਾਰ ਅਯੋਜਤ
ਦੋਆਬਾ ਕਾਲਜ ਵਿੱਚ ਅਯੋਜਤ ਸੈਮੀਨਾਰ ਵਿੱਚ ਮੁੱਖ ਬੁਲਾਰੇ ਬਲਜੀਤ ਜੋਸ਼ੀਲਾ ਹਾਜਰ ਨੂੰ ਸੰਬੋਧਤ ਕਰਦੇ ਹੋਏ ।

     ਜਲੰਧਰ () 02 ਜੂਨ, 2026 ਦੋਆਬਾ ਕਾਲਜ ਦੇ ਨਾਨ ਟੀਚਿੰਗ ਕਰਮਚਾਰੀਆਂ ਦੇ ਭਲਾਈ ਅਤੇ ਜਾਗਰੂਕਤਾ ਦੇ ਲਈ ਸੰਚਾਲਤ ਕਰਮਚਾਰੀ ਵੈਲਫੇਅਰ ਸ਼੍ਰਿੰਖਲਾ ਦੇ ਅੰਤਰਗਤ ਕਰਮਚਾਰੀ ਰਾਜ ਬੀਮਾ ਭਲਾਈ ਨਿਗਮ (ESIC) ਦੀ ਵੱਖ—ਵੱਖ ਯੋਜਨਾਵਾਂ ਅਤੇ ਸੁਵਿਧਾਵਾਂ ਸੰਬੰਧੀ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਅਯੋਜਨ ਕੀਤਾ ਗਿਆ । ਸੈਮੀਨਾਰ ਦਾ ਉਦੇਸ਼ ਕਰਮਚਾਰੀਆਂ ਨੂੰ ਈਐਸਆਈਸੀ ਵੱਲੋਂ ਦਿੱਤੀ ਜਾਣ ਵਾਲੀ ਸਾਮਾਜਿਕ ਸੁਰੱਖਿਆ ਅਤੇ ਸਿਹਤ ਸੰਬੰਧੀ ਸਹੂਲਤਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ । 
    ਕਰਮਚਾਰੀ ਰਾਜ ਬੀਮਾ ਨਿਗਮ (Employees' State Insurance Corporation - ESIC) ਭਾਰਤ ਸਰਕਾਰ ਦੇ ਕਿਰਤ ਅਤੇ ਰੁਜ਼ਗਾਰ ਮੰਤਰਾਲੇ ਅਧੀਨ ਇੱਕ ਕਾਨੂੰਨੀ ਸੰਸਥਾ ਹੈ, ਜੋ ਸੰਗਠਿਤ ਖੇਤਰ ਦੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਾਮਾਜਿਕ ਸੁਰੱਖਿਆ ਪ੍ਰਦਾਨ ਕਰਦੀ ਹੈ । ਈਐਸਆਈਸੀ ਸਕੀਮ ਕਰਮਚਾਰੀਆਂ ਨੂੰ ਡਾਕਟਰੀ ਲਾਭ ਦੇ ਨਾਲ—ਨਾਲ ਕਈ ਤਰ੍ਹਾਂ ਦੀਆਂ ਹੋਰ ਕਵਰੇਜ ਸੇਵਾਵਾਂ ਪ੍ਰਦਾਨ ਕਰਦੀ ਹੈ, ਜਿਸ ਵਿੱਚ ਬਿਮਾਰੀ, ਜਣੇਪਾ, ਦੁਰਘਟਨਾ, ਅਪੰਗਤਾ ਅਤੇ ਨਿਰਭਰ ਲਾਭ ਸ਼ਾਮਲ ਹਨ । ਇਹ ਸਕੀਮ ਕਰਮਚਾਰੀਆਂ ਦੀ ਸਿਹਤ ਅਤੇ ਵਿੱਧੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ । 
    ਸੈਮੀਨਾਰ ਵਿੱਚ ਬਲਜੀਤ ਜੋਸ਼ੀਲਾ—ਬ੍ਰਾਂਚ ਮੈਨੇਜਰ, ਈਐਸਆਈਸੀ ਅਤੇ ਉਨ੍ਹਾਂ ਦੇ ਸਹਿਯੋਗੀ ਰਾਜੂ ਕੁਮਾਰ ਮੁੱਖ ਬੁਲਾਰੇ ਦੇ ਰੂਪ ਵਿੱਚ ਹਾਜ਼ਰ ਹੋਏ ਜਿਨ੍ਹਾਂ ਦਾ ਨਿੱਘਾ ਸਵਾਗਤ ਪ੍ਰਿੰ. ਡਾ. ਪ੍ਰਦੀਪ ਭੰਡਾਰੀ, ਸੁਪਰੀਟੇਂਡੈਂਟ ਸ਼੍ਰੀ ਕਪਿਲ ਦੇਵ ਸ਼ਰਮਾ ਅਤੇ ਨਾਨ ਟੀਚਿੰਗ ਸਟਾਫ ਦੇ ਮੈਂਬਰਾਂ ਵੱਲੋਂ ਕੀਤਾ ਗਿਆ । 
    ਅਪਣੇ ਸੰਬੋਧਨ ਵਿੱਚ ਬਲਜੀਤ ਜੋਸ਼ੀਲਾ ਨੇ ਕਰਮਚਾਰੀਆਂ ਨੂੰ ਈਐਸਆਈਸੀ ਦੇ ਅੰਤਰਗਤ ਉਪਲਬੱਧ ਵੱਖ—ਵੱਖ ਲਾਭ ਅਤੇ ਅਧਿਕਾਰਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਉਨ੍ਹਾਂ ਨੇ ਦੱਸਿਆ ਕਿ ਕਰਮਚਾਰੀ ਰਾਜ ਬੀਮਾ ਨਿਗਮ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਲਈ ਇੱਕ ਮਹੱਤਵਪੂਰਨ ਸਾਮਾਜਿਕ ਸੁਰੱਖਿਆ ਯੋਜਨਾ ਹੈ, ਜਿਸ ਰਾਹੀ ਮਿਆਰੀ ਡਾਕਟਰੀ ਸਹੂਲਤਾਂ, ਬਿਮਾਰੀ ਦੌਰਾਨ ਨਕਦ ਲਾਭ, ਜਣੇਪਾ ਲਾਭ, ਕੰਮ ਵਾਲੀ ਥਾਂ ’ਤੇ ਦੁਰਘਟਨਾ ਦੀ ਸਥਿਤੀ ਵਿੱਚ ਵਿੱਤੀ ਸਹਾਇਤਾ, ਅਪੰਗਤਾ ਲਾਭ, ਆਸ਼ਰਿਤ ਲਾਭ ਅਤੇ ਹੋਰ ਸਮਾਜਿਕ ਸੁਰੱਖਿਆ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ । ਉਨ੍ਹਾਂ ਨੇ ਕਰਮਚਾਰੀਆਂ ਨੂੰ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਨੇ ਕਰਮਚਾਰੀਆਂ ਨੂੰ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ ।
     ਪ੍ਰਿੰ. ਡਾ. ਪ੍ਰਦੀਪ ਭੰਡਾਰੀ ਨੇ ਈਐਸਆਈਸੀ ਟੀਮ ਦਾ ਧੰਨਵਾਦ ਕਰਦੇ ਹੋਇਆ ਕਿਹਾ ਕਿ ਇਸ ਪ੍ਰਕਾਰ ਦੇ ਜਾਗਰੂਕਤਾ ਪ੍ਰੋਗਰਾਮ ਕਰਮਚਾਰੀਆਂ ਦੇ ਗਿਆਨ ਨੂੰ ਵਧਾਉਣ ਅਤੇ ਉਨ੍ਹਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ । ਉਨ੍ਹਾਂ ਅੱਗੇ ਕਿਹਾ ਕਿ ਕਰਮਚਾਰੀਆਂ ਦੀ ਭਲਾਈ ਅਤੇ ਸੁਰੱਖਿਆ ਸੰਗਠਨ ਤਰਜੀਹਾਂ ਵਿੱਚੋਂ ਇੱਕ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮ ਅਯੋਜਤ ਕੀਤੇ ਜਾਂਦੇ ਰਹਿਣਗੇ । 
    ਸੈਮੀਨਾਰ ਦੌਰਾਨ, ਮੌਜੂਦ ਕਰਮਚਾਰੀਆਂ ਨੇ ਈਐਸਆਈਸੀ ਸਕੀਮਾਂ ਨਾਲ ਸੰਬੰਧਤ ਕਈ ਸਵਾਲ ਉਠਾਏ, ਜਿਨ੍ਹਾਂ ਨੂੰ ਮਾਹਿਰਾਂ ਦੁਆਰਾ ਵਿਸਥਾਰ ਵਿੱਚ ਹੱਲ ਕੀਤਾ ਗਿਆ । ਪ੍ਰੋਗਰਾਮ ਦੇ ਅੰਤ ਵਿੱਚ, ਸਾਰੇ ਭਾਗੀਦਾਰਾਂ ਨੇ ਸੈਮੀਨਾਰ ਨੂੰ ਬਹੁਤ ਉਪਯੋਗੀ ਅਤੇ ਜਾਣਕਾਰੀ ਭਰਪੂਰ ਦੱਸਿਆ।