ਅਮਰੀਕਾ ਵੱਸਦੇ ਪਰਵਾਸੀ ਪੰਜਾਬੀ ਲੇਖਕ ਬਲਿਹਾਰ ਲੇਹਲ ਨੇ ਉਚੇਚੇ ਤੌਰ 'ਤੇ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਸ਼ਿਰਕਤ ਕੀਤੀ 

ਅਮਰੀਕਾ ਵੱਸਦੇ ਪਰਵਾਸੀ ਪੰਜਾਬੀ ਲੇਖਕ ਬਲਿਹਾਰ ਲੇਹਲ ਨੇ ਉਚੇਚੇ ਤੌਰ 'ਤੇ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਸ਼ਿਰਕਤ ਕੀਤੀ 

ਲੁਧਿਆਣਾ: ਅਮਰੀਕਾ ਵੱਸਦੇ ਪਰਵਾਸੀ ਪੰਜਾਬੀ ਲੇਖਕ ਬਲਿਹਾਰ ਲੇਹਲ ਨੇ ਉਚੇਚੇ ਤੌਰ 'ਤੇ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਸ਼ਿਰਕਤ ਕੀਤੀ। ਡਾ. ਸ. ਪ. ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਮੌਜੂਦਾ ਪ੍ਰਧਾਨ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਨੇ ਉਨ੍ਹਾਂ ਨੂੰ ਜੀ ਆਇਆਂ ਕਿਹਾ। 

ਬਲਿਹਾਰ ਲੇਹਲ ਨੇ ਇਸ ਮੌਕੇ ਆਪਣੇ ਸਿਰਜਣਾ ਸਫ਼ਰ ਬਾਰੇ, ਪਰਵਾਸ ਦੇ ਅਨੁਭਵ ਬਾਰੇ, ਪੰਜਾਬੀ ਲਿਖਾਰੀ ਸਿਆਟਲ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਪਰਵਾਸੀ ਕੇਂਦਰ ਦੀਆਂ ਨਿਰੰਤਰ ਸਰਗਰਮੀਆਂ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਇਹ ਕੇਂਦਰ ਵਿਸ਼ਵ ਭਰ ਵਿਚ ਰਚੇ ਗਏ ਤੇ ਰਚੇ ਜਾ ਰਹੇ ਪਰਵਾਸੀ ਪੰਜਾਬੀ ਸਾਹਿਤ ਦੀ ਪ੍ਰਫੁੱਲਤਾ ਲਈ ਯਤਨਸ਼ੀਲ ਹੈ। 

ਕਾਲਜ ਦੇ ਪ੍ਰਿੰਸੀਪਲ ਡਾ.ਅਰਵਿੰਦਰ ਸਿੰਘ ਨੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬੀ ਲਿਖਾਰੀ ਸਭਾ ਸਿਆਟਲ ਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਭਵਿੱਖ ਵਿਚ ਆਪਸੀ ਸਹਿਯੋਗ ਨਾਲ ਕੰਮ ਕਰਦੇ ਰਹਿਣਗੇ। ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਉਨ੍ਹਾਂ ਨੂੰ ਫੁਲਕਾਰੀ ਤੇ ਸਨਮਾਨ ਚਿੰਨ੍ਹ ਭੇਟਾ ਕੀਤਾ ਗਿਆ। 

ਇਸ ਮੌਕੇ ਹਰਦੀਪ ਸਿੰਘ ਮੈਂਬਰ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ, ਪ੍ਰੋ. ਮਨਜੀਤ ਸਿੰਘ ਛਾਬੜਾ ਡਾਇਰੈਕਟਰ ਜੀ. ਜੀ. ਐਨ. ਆਈ. ਐਮ. ਟੀ., ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਸ਼ਰਨਜੀਤ ਕੌਰ, ਪੋਸਟ ਗ੍ਰੈਜੂਏਟ ਅੰਗੇ੍ਰਜ਼ੀ ਵਿਭਾਗ ਦੇ ਮੁਖੀ ਡਾ. ਸੁਸ਼ਮਿੰਦਰਜੀਤ ਕੌਰ, ਡਾ. ਗੁਰਪ੍ਰੀਤ ਸਿੰਘ, ਡਾ. ਤੇਜਿੰਦਰ ਕੌਰ ਅਤੇ ਰਾਜਿੰਦਰ ਸਿੰਘ ਵੀ ਹਾਜ਼ਰ ਰਹੇ।