ਦੋਆਬਾ ਕਾਲਜ ਵਿੱਚ ਖੂਨਦਾਨ ਕੈਂਪ ਅਯੋਜਤ
ਜਲੰਧਰ, 25 ਅਕਤੂਬਰ, 2024 ਦੋਆਬਾ ਕਾਲਜ ਦੇ ਐਨਐਸਐਸ ਵਿਭਾਗ ਵੱਲੋਂ ਰੈੱਡ ਰਿਬਨ ਕਲੱਬ ਦੇ ਸੰਯੋਗ ਨਾਲ ਖੂਨਦਾਨ ਕੈਂਪ ਦਾ ਅਯੋਜਨ ਨਿਊ ਰੂਬੀ ਹਸਪਤਾਲ ਦੇ ਸੰਯੋਗ ਨਾਲ ਕੀਤਾ ਗਿਆ ।
ਇਸ ਮੌਕੇ ’ਤੇ ਕਾਲਜ ਦੇ 40 ਵਲੰਟੀਅਰਸ, ਪ੍ਰਾਧਿਆਪਕ ਅਤੇ ਨਾਨ—ਟੀਚਿੰਗ ਸਟਾਫ ਨੇ ਖੂਨਦਾਨ ਕੀਤਾ । ਪ੍ਰਿੰ. ਡਾ. ਪ੍ਰਦੀਪ ਭੰਡਾਰੀ, ਡਾ. ਅਰਸ਼ਦੀਪ ਸਿੰਘ— ਸੰਯੋਜਕ ਐਨਐਸਐਸ ਨੇ ਖੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ । ਪ੍ਰਿੰ. ਡਾ. ਪ੍ਰਦੀਪ ਭੰਡਾਰੀ ਨੇ ਕਿਹਾ ਕਿ ਖੂਨਦਾਨ ਇੱਕ ਮਹਾਦਾਨ ਹੈ ਕਿਉਂਕਿ ਇਸ ਨਾਲ ਅਸੀਂ ਬਹੁਮੁੱਲ ਮਨੁੱਖੀ ਜਿੰਦਗੀਆਂ ਨੂੰ ਬਚਾ ਸਕਦੇ ਹਾਂ । ਖੂਨ ਕਿਸੇ ਵੀ ਨਕਲੀ ਤਰੀਕੇ ਨਾਲ ਨਹੀਂ ਬਣਾਇਆ ਜਾ ਸਕਦਾ । ਸਾਨੂੰ ਖੂਨਦਾਨ ਕਰਕੇ ਮਨੁੱਖਤਾ ਦਾ ਰਿਸ਼ਤਾ ਮਜ਼ਬੂਤ ਕਰਨਾ ਚਾਹੀਦਾ ਹੈ । ਇਸ ਕੈਂਪ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਸੀ । ਪ੍ਰਿੰ. ਡਾ. ਪ੍ਰਦੀਪ ਭੰਡਾਰੀ ਅਤੇ ਡਾ. ਅਰਸ਼ਦੀਪ ਸਿੰਘ ਨੇ ਨਿਊ ਰੂਬੀ ਹਸਪਤਾਲ ਤੋਂ ਆਈ ਹੋਈ ਮੈਡੀਕਲ ਟੀਮ ਦਾ ਇਸ ਨੇਕ ਕਾਰਜ ਵਿੱਚ ਸਹਿਯੋਗ ਦੇਣ ਦੇ ਲਈ ਤਹਿ ਦਿਲੋਂ ਧੰਨਵਾਦ ਕੀਤਾ ।
City Air News 

