ਬ੍ਰਿਜ ਮੋਹਨ ਨੇ ਬਤੌਰ ਚੋਣ ਤਹਿਸੀਲਦਾਰ ਮਾਲੇਰਕੋਟਲਾ ਦਾ ਅਹੁਦਾ ਸੰਭਾਲਿਆ
ਮਾਲੇਰਕੋਟਲਾ 31 ਜਨਵਰੀ, 2024: ਬ੍ਰਿਜ ਮੋਹਨ ਨੇ ਬਤੌਰ ਚੋਣ ਤਹਿਸੀਲਦਾਰ ਮਾਲੇਰਕੋਟਲਾ ਵਜੋ ਅਹੁਦਾ ਸੰਭਾਲਿਆ । ਇਸ ਤੋਂ ਪਹਿਲਾ ਉਹ ਚੋਣ ਕਾਨੂਗੋ ਲੁਧਿਆਣਾ,ਸ੍ਰੀ ਮੁਕਤਸਰ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਵਿਖੇ ਆਪਣੀਆ ਸੇਵਾਵਾਂ ਨਿਭਾ ਚੁੱਕੇ ਹਨ । ਇਸ ਮੌਕੇ ਮਨਪ੍ਰੀਤ ਸਿੰਘ, ਸਹਾਇਕ ਨੋਡਲ ਅਫ਼ਸਰ ਮੁਹੰਮਦ ਬਸ਼ੀਰ,ਸੰਜੇ, ਸਫੀਨਾ,ਰਣਜੀਤ ਕੌਰ ,ਪਾਇਲ ਗਰਗ ਅਤੇ ਜੁਲਫਕਾਰ ਅਲੀ ਤੋਂ ਇਲਾਵਾ ਹੋਰ ਕਰਮਚਾਰੀ ਮੌਜੂਦ ਸਨ ।
ਬ੍ਰਿਜ ਮੋਹਨ ਨੇ ਗੈਰ ਰਸਮੀ ਗੱਲਬਾਤ ਕਰਦਿਆ ਕਿਹਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਕਰਨਾਂ ਉਨ੍ਹਾਂ ਪ੍ਰਥਾਮਿਕਤਾ ਰਹੇਗੀ । ਸਰਕਾਰ ਦੀਆਂ ਹਦਾਇਤਾਂ ਮੁਤਾਬਕ ਇੱਥੇ ਆਪਣੀਆਂ ਸੇਵਾਵਾਂ ਦਿੰਦੇ ਰਹਿਣਗੇ । ਉਨ੍ਹਾਂ ਕਿਹਾ ਕਿ ਦਫਤਰੀ ਸਟਾਫ ਅਤੇ ਇੱਥੇ ਆਉਣ ਜਾਣ ਵਾਲੇ ਹਰੇਕ ਨਾਗਰਿਕ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਚੋਣ ਤਹਿਸੀਲਦਾਰ ਦਾ ਦਫਤਰ ਪਹੁੰਚਣ ਤੇ ਸਥਾਨਕ ਸਟਾਫ ਵਲੋਂ ਗੁਲਦਸਤਾ ਭੇਟ ਕਰ ਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਅਹੁਦਾ ਸੰਭਾਲਣ ਤੇ ਵਧਾਈ ਦਿੱਤੀ । ਉਨਾਂ ਵੱਲੋ ਸਟਾਫ਼ ਨਾਲ ਇਕ ਸੰਖੇਪ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ।
City Air News 

