ਪਿੰਡ ਨੱਥੋਵਾਲ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸੰੰਬੰਧੀ ਸ੍ਰੀ ਆਖੰਡ ਪਾਠ ਦੇ ਭੋਗ 5 ਫਰਵਰੀ ਨੂੰ

ਰਾਏਕੋਟ, 4 ਫਰਵਰੀ, 2023: ਪਿੰਡ ਨੱਥੋਵਾਲ ਵਿਖੇ ਸ਼ੋ੍ਰਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਸਾਲਾਨਾ ਪ੍ਰਕਾਸ਼ ਪੁਰਬ ਸੰਬੰਧੀ ਰਖਵਾਏ ਸ਼੍ਰੀ ਆਖੰਡ ਪਾਠ ਸਾਹਿਬ ਦਾ ਭੋਗ ਮਿਤੀ 5 ਫਰਵਰੀ ਨੂੰ ਪਾਇਆ ਜਾਵੇਗਾ ਅਤੇ ਸੰਗਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗੀ। ਇਸ ਮੌਕੇ ਕੀਰਤਨੀ ਜੱਥੇ ਵੱਲੋਂ ਹਾਜ਼ਰੀ ਲਗਵਾਈ ਜਾਵੇਗੀ ਅਤੇ ਸੰਗਤ ਲਈ ਅਤੁੱਟ ਲੰਗਰ ਵਰਤਾਇਆ ਜਾਵੇਗਾ। ਪ੍ਰਬੰਧਕਾਂ ਨੇ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਸਮਾਗਮ ਵਿੱਚ ਸ਼ਿਰਕਤ ਕਰਕੇ ਲਾਹਾ ਖੱਟਣ ਦਾ ਸੱਦਾ ਦਿੱਤਾ ਹੈ। ਇਹ ਜਾਣਕਾਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਨੇ ਦਿੱਤੀ।