ਮਲੇਰਕੋਟਲਾ ਵਿੱਚ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਹੋਵੇਗਾ – ਸਿਹਤ ਮੰਤਰੀ

664 ਆਮ ਆਦਮੀ ਕਲੀਨਿਕ ਤੋਂ ਕਰੀਬ 70 ਲੱਖ ਤੋਂ ਵੱਧ ਮਰੀਜ਼ ਨੇ ਕਰਵਾਇਆ ਮੁਫ਼ਤ ਇਲਾਜ

ਮਲੇਰਕੋਟਲਾ ਵਿੱਚ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਹੋਵੇਗਾ – ਸਿਹਤ ਮੰਤਰੀ

ਮਾਲੇਰਕੋਟਲਾ, 26 ਨਵੰਬਰ, 2023: ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਅਤੇ ਲੋਕਾਂ ਨੂੰ ਮਿਆਰੀ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਦੇ ਨਿਰਮਾਣ ਦਾ ਕਾਰਜ ਜਲਦੀ ਹੀ ਸ਼ੁਰੂ ਹੋਵੇਗਾ। ਨਵਾਂ ਮੈਡੀਕਲ ਕਾਲਜ ਪੰਜਾਬ ਅਤੇ ਖਾਸ ਤੌਰ 'ਤੇ ਇਸ ਖੇਤਰ ਨੂੰ ਮਿਆਰੀ ਸਿਹਤ ਸੇਵਾਵਾਂ ਅਤੇ ਮੈਡੀਕਲ ਸਿੱਖਿਆ ਦੇ ਕੇ ਪੰਜਾਬ ਵਿੱਚ ਡਾਕਟਰਾਂ ਦੀ ਕਮੀ ਪੂਰੀ ਕਰੇਗਾ। ਇਸ ਨਾਲ ਪੰਜਾਬ ਦੇ ਵਿਦਿਆਰਥੀਆਂ ਨੂੰ ਆਪਣੇ ਘਰਾਂ ਕੋਲ ਰਹਿ ਕੇ ਪੜਨ ਦਾ ਮੌਕਾ ਮਿਲੇਗਾ ।ਇਸ ਗੱਲ ਦੀ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਥਾਨਕ ਜ਼ਿਲ੍ਹਾ ਹਸਪਤਾਲ ਵਿਖੇ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲੈਣ ਉਪਰੰਤ ਦਸਮੇਸ਼ ਚੈਰੀਟੇਬਲ ਟਰੱਸਟ ਮਾਲੇਰਕੋਟਲਾ ਵੱਲੋਂ ਲਗਾਏ ਮੈਡੀਕਲ ਚੈਕ ਅੱਪ ਕੈਂਪ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਬੁਨਿਆਦੀ ਸਿਹਤ ਢਾਂਚੇ (ਹੈਲਥਕੇਅਰ ਮਾਡਲ) ‘ਆਮ ਆਦਮੀ ਕਲੀਨਿਕਸ’ਨੂੰ ਨੈਰੋਬੀ ਵਿਖੇ ਹੋਏ ਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ ਅੰਤਰਰਾਸ਼ਟਰੀ ਮਾਨਤਾ ਮਿਲਣਾ ਸਮੁੱਚੇ ਦੇਸ਼ ਵਾਸਤੇ ਮਾਣਮੱਤੀ ਗੱਲ ਹੈ । ਸੂਬੇ ਵਿੱਚ ਕੁੱਲ 664 ਆਮ ਆਦਮੀ ਕਲੀਨਿਕ ਹਨ ਜਿਹਨਾਂ ਵਿੱਚੋਂ ਸ਼ਹਿਰੀ ਖੇਤਰਾਂ ਵਿੱਚ 236 ਅਤੇ ਗ੍ਰਾਮੀਣ ਖੇਤਰਾਂ ਵਿੱਚ 428 ਕਲੀਨਿਕ ਕਾਰਜਸ਼ੀਲ ਹਨ । ਇਨ੍ਹਾਂ ਕਲੀਨਿਕਾਂ 'ਤੇ ਹੁਣ ਤੱਕ 70 ਲੱਖ ਤੋਂ ਵੱਧ ਮਰੀਜ਼ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ।

ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪ੍ਰਾਇਮਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾ ਰਹੇ ਆਮ ਆਦਮੀ ਕਲੀਨਿਕਾਂ ਦੀ ਕਾਮਯਾਬੀ ਤੋਂ ਬਾਅਦ ਹੁਣ ਸੈਕੰਡਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਾਲੇ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਸਮੇਤ ਕਰੀਬ 40 ਸੈਕੰਡਰੀ ਕੇਅਰ ਸਿਹਤ ਸਹੂਲਤਾਂ ਨੂੰ 550 ਕਰੋੜ ਰੁਪਏ ਖਰਚ ਕਰਕੇ ਅਪਗ੍ਰੇਡ ਕੀਤਾ ਜਾ ਰਿਹਾ ਹੈ ਤਾਂ ਆਮ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਨਹੀਂ ਜਾਣਾ ਪਵੇ । ਸਾਰੇ ਹਸਪਤਾਲਾਂ ਦੀਆਂ ਅਪਗ੍ਰੇਡ ਕੀਤੀਆਂ ਇਮਾਰਤਾਂ ਅਤਿ-ਆਧੁਨਿਕ ਮੈਡੀਕਲ ਸਹੂਲਤਾਂ ਨਾਲ ਲੈਸ ਹੋਣਗੀਆਂ ਜਿਨ੍ਹਾਂ ਵਿੱਚ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ), ਵੈਂਟੀਲੇਟਰ, ਐਕਸ-ਰੇ, ਅਲਟਰਾਸਾਊਂਡ ਆਦਿ ਉਪਲਬਧ ਹੋਣਗੇ।

ਉਨ੍ਹਾਂ ਕਿਹਾ ਕਿ ਜਲਦ ਹੀ ਡਾਕਟਰਾਂ, ਨਰਸਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਦੀਆਂ ਕਰੀਬ 1800 ਖਾਲੀ ਅਸਾਮੀਆਂ ਨੂੰ ਭਰੀਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਦੇ ਇਲਾਜ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਸਿਵਲ ਹਸਪਤਾਲ ਵਿਖੇ ਡਾਕਟਰਾਂ ਦੀ ਕਮੀ ਨੂੰ ਪੁਰ ਕਰਨ ਲਈ ਕੁਝ ਡਾਕਟਰਾਂ ਦੀ ਤਾਇਨਤੀ ਕੀਤੀ ਗਈ ਹੈ, ਜਲਦੀ ਹੀ ਖਾਲੀ ਪਈਆ ਅਸਾਮੀਆਂ ਨੂੰ ਪੁਰਾ ਕਰ ਦਿੱਤਾ ਜਾਵੇਗਾ ।

ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿਚ ਮਰੀਜ਼-ਅਨੁਕੂਲ ਉਚ ਮਿਆਰ ਦਾ ਮਾਹੌਲ ਸਿਰਜਣ ਲਈ ਸੁਹਜਾਤਮਕ ਸੁਧਾਰ ਅਤੇ ਇਨ੍ਹਾਂ ਨੂੰ ਅਤਿ-ਆਧੁਨਿਕ ਤੇ ਨਵੀਂ ਦਿੱਖ ਪ੍ਰਦਾਨ ਕਰਨ ਲਈ ਇਕ ਵਿਆਪਕ ਰੂਪ-ਰੇਖਾ ਤਿਆਰ ਕੀਤੀ ਗਈ ਹੈ, ਜਿਸ ਨੂੰ ਪੂਰੇ ਪੰਜਾਬ ਵਿਚ ਲਾਗੂ ਕਰਨ ’ਤੇ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਉਹ "ਮੁੱਖ ਮੰਤਰੀ ਜਿਲ੍ਹਾ ਵੈਲਫੇਅਰ ਕਮੇਟੀ " ਦਾ ਗਠਨ ਕਰਨ ਜਿਸ ਵਿੱਚ ਸਮਾਜ ਸੇਵੀ ਸੰਸਥਾਵਾਂ , ਵਰਕਿੰਗ ਡਾਕਟਰਾਂ ਅਤੇ ਹੋਰ ਨੁਮਾਇੰਦਿਆ ਨੂੰ ਸ਼ਾਮਲ ਕਰਨ ਨੂੰ ਤਰਜੀਹ ਦਿੱਤੀ ਜਾਵੇ। ਇਸ ਕਮੇਟੀ ਰਾਹੀਂ ਪਾਰਦਰਸ਼ਤਾ ਨਾਲ ਹਸਪਤਾਲ ਦੀ ਬੇਹਤਰੀ ਲਈ ਕੰਮ ਉਲੀਕੇ ਜਾਣ ।

ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਦੇ ਸਿਵਲ ਹਸਪਤਾਲ ਨੂੰ ਡਿਸਟ੍ਰਿਕਟ ਰੈਜ਼ੀਡੈਂਸੀ ਪ੍ਰੋਗਰਾਮ (ਡੀ.ਆਰ.ਪੀ.) ਨਾਲ ਜੋੜਿਆ ਜਾਵੇਗਾ । ਜਿਸ ਮੈਡੀਕਲ ਦੀ ਪੜਾਈ ( ਐਮ.ਡੀ., ਐਮ.ਐਸ) ਕਰ ਰਹੇ ਵਿਦਿਆਰਥੀਆਂ ਦੀ ਵਿਹਾਰਕ ਸਿਖਲਾਈ ਬੇਹਤਰ ਹੋਵੇਗੀ , ਉਥੇ  ਹੀ ਸਿਵਲ ਹਸਪਤਾਲ ਵਿਖੇ ਡਾਕਟਰਾਂ ਦੀ ਕਮੀ