ਦਲਜੀਤ ਸਿੰਘ ਮਾਂਗਟ ਆਈ.ਏ.ਐਸ ਨੇ ਕਮਿਸ਼ਨਰ ਫਿਰੋਜ਼ਪੁਰ ਦੇ ਵਾਧੂ ਚਾਰਜ ਦਾ ਅਹੁਦਾ ਸੰਭਾਲਿਆ

ਦਲਜੀਤ ਸਿੰਘ ਮਾਂਗਟ ਆਈ.ਏ.ਐਸ ਨੇ ਕਮਿਸ਼ਨਰ ਫਿਰੋਜ਼ਪੁਰ ਦੇ ਵਾਧੂ ਚਾਰਜ ਦਾ ਅਹੁਦਾ ਸੰਭਾਲਿਆ

ਫਿਰੋਜ਼ਪੁਰ:  ਦਲਜੀਤ ਸਿੰਘ ਮਾਂਗਟ ਆਈ.ਏ.ਐਸ ਨੇ ਕਮਿਸ਼ਨਰ ਫਿਰੋਜ਼ਪੁਰ ਡਵੀਜ਼ਨ ਦੇ ਵਾਧੂ ਚਾਰਜ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਇੱਥੇ ਕਮਿਸ਼ਨਰ ਦਫਤਰ ਫਿਰੋਜ਼ਪੁਰ ਪਹੁੰਚਣ ਮੌਕੇ ਪੰਜਾਬ ਪੁਲਿਸ ਦੀ ਟੁੱਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਦੱਸਣਯੋਗ ਹੈ ਕਿ ਉਹ 2005 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਨ ਅਤੇ ਸੈਕਟਰੀ ਪਲੈਨਿੰਗ ਪੰਜਾਬ ਦੇ ਅਹੁਦੇ ਤੇ ਤੈਨਾਤ ਹਨ।  ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜਨ.) ਸ. ਸੁਖਪ੍ਰੀਤ ਸਿੰਘ ਸਿੱਧੂ ਅਤੇ ਐਸਡੀਐਮ ਅਮਿਤ ਗੁਪਤਾ ਵੀ ਹਾਜ਼ਰ ਸਨ।

ਸ੍ਰੀ. ਦਲਜੀਤ ਸਿੰਘ ਮਾਂਗਟ ਕਮਿਸ਼ਨਰ ਫਿਰੋਜ਼ਪੁਰ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਫਿਰੋਜ਼ਪੁਰ ਵਿਖੇ ਕੰਮ ਕਰਨ ਦਾ ਮੌਕਾ ਮਿਲਿਆ ਹੈ ਤੇ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਉਹ ਮੁੱਖ ਤੌਰ ਤੇ ਇਹ ਯਕੀਨੀ ਬਣਾਉਣਗੇ ਕਿ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਸਕੀਮਾਂ ਨੂੰ ਸੁਚਾਰੂ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜਿਆ ਜਾ ਰਿਹਾ ਹੈ। ਇਸ ਉਪਰੰਤ ਉਨ੍ਹਾਂ ਵੱਲੋਂ ਦਫਤਰ ਦੀਆਂ ਬ੍ਰਾਂਚਾਂ ਦਾ ਵੀ ਦੌਰਾ ਕੀਤਾ ਗਿਆ ਤੇ ਦਫਤਰ ਦੇ ਸਟਾਫ ਨਾਲ ਮੀਟਿੰਗ ਕਰਕੇ ਦਫਤਰੀ ਕੰਮ ਕਾਜ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਦਫਤਰੀ ਸਟਾਫ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਵੀ ਕਿਹਾ ਗਿਆ।