ਗ਼ਰੀਬਾਂ, ਜ਼ਰੂਰਤਮੰਦਾਂ ਦੀ ਮਦਦ ਕਰਨਾ ਹੀ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ - ਡਿਪਟੀ ਕਮਿਸ਼ਨਰ

ਬਾਬਾ ਸਾਹਿਬ ਡਾ. ਬੀ.ਆਰ.ਅੰਬੇਦਕਰ ਦੇ 129ਵੇਂ ਜਨਮ ਦਿਵਸ ਤੇ ਡਿਪਟੀ ਕਮਿਸ਼ਨਰ  ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਪ੍ਰਤਿਮਾ ਨੂੰ ਫ਼ੁਲ ਭੇਟ ਕਰ ਦਿੱਤੀ ਸ਼ਰਧਾਂਜਲੀ

ਗ਼ਰੀਬਾਂ, ਜ਼ਰੂਰਤਮੰਦਾਂ ਦੀ ਮਦਦ ਕਰਨਾ ਹੀ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ - ਡਿਪਟੀ ਕਮਿਸ਼ਨਰ

ਫਿਰੋਜ਼ਪੁਰ:  ਭਾਰਤੀ ਸੰਵਿਧਾਨ ਦੇ ਜਨਮਦਾਤਾ ਡਾ. ਬੀ.ਆਰ. ਅੰਬੇਦਕਰ ਜੀ ਦੇ 129ਵੇਂ ਜਨਮ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰ: ਕੁਲਵੰਤ ਸਿੰਘ ਅਤੇ ਹੋਰ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਡਾ.ਬੀ.ਆਰ. ਅੰਬੇਦਕਰ ਜੀ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਸਾਹਿਬ ਬਹੁਤ ਹੀ ਮਹਾਨ ਸ਼ਖ਼ਸੀਅਤ ਸਨ ਅਤੇ ਉਨ੍ਹਾਂ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿਚ ਇੱਕ ਵੱਡਾ ਯੋਗਦਾਨ ਦਿੱਤਾ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਵੀ ਨਹੀਂ ਭੁੱਲ ਸਕਦਾ, ਇਸ ਲਈ ਅੱਜ ਦੇ ਸਮੇਂ ਵਿਚ ਗ਼ਰੀਬਾਂ, ਜ਼ਰੂਰਤਮੰਦਾਂ ਦੀ ਮਦਦ ਕਰਕੇ ਹੀ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਆਪਣੇ ਘਰਾਂ ਅਤੇ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਸਾਵਧਾਨੀਆਂ ਦੀ ਪਾਲਨਾ ਕਰਨ ਦੀ ਵੀ ਅਪੀਲ ਕੀਤੀ।
ਇਸ ਮੌਕੇ ਨਾਇਬ ਤਹਿਸੀਲਦਾਰ ਸ੍ਰ: ਸੁਖਚਰਨ ਸਿੰਘ ਚੰਨੀ, ਜ਼ਿਲ੍ਹਾ ਪ੍ਰਧਾਨ ਮੁਲਾਜ਼ਮ ਮਨੋਹਰ ਲਾਲ, ਜ਼ਿਲ੍ਹਾ ਪ੍ਰਧਾਨ ਪਿੱਪਲ ਸਹੋਤਾ, ਸਾਬਕਾ ਐਮਸੀ ਉਲਫ਼ਤ ਰਾਇ, ਮੁਲਖਰਾਜ ਐਮਸੀ, ਕਿੱਕਰ ਸਹੋਤਾ ਆਦਿ ਹਾਜ਼ਰ ਸਨ।