ਡਿਪਟੀ ਕਮਿਸ਼ਨਰ ਨੇ ਅਚਨਚੇਤ ਕੀਤਾ ਸਿਵਲ ਹਸਪਤਾਲ ਦਾ ਦੌਰਾ ਅਤੇ ਬੁਨਿਆਦੀ ਸਿਹਤ ਸਹੂਲਤਾਵਾਂ ਦਾ ਲਿਆਂ ਜਾਇਜ਼ਾ

ਮਾਲੇਰਕੋਟਲਾ ਦੇ ਸਿਵਲ ਹਸਪਤਾਲ ਦਾ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਅਚਨਚੇਤ ਦੌਰਾ ਕਰਕੇ ਬੁਨਿਆਦੀ ਸਿਹਤ ਸਹੂਲਤਾਵਾਂ ਦਾ ਜਾਇਜਾ ਲਿਆ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਜ਼ਿਲ੍ਹੇ ਦੇ ਆਮ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਹਸਪਤਾਲ ਆਉਣ ਵਾਲੇ ਹਰ ਮਰੀਜ ਨੂੰ ਲੋੜੀਂਦੀ ਮੈਡੀਕਲ ਸੇਵਾ ਤੁਰੰਤ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਜਾਵੇ ।

ਡਿਪਟੀ ਕਮਿਸ਼ਨਰ ਨੇ ਅਚਨਚੇਤ ਕੀਤਾ ਸਿਵਲ ਹਸਪਤਾਲ ਦਾ ਦੌਰਾ ਅਤੇ ਬੁਨਿਆਦੀ ਸਿਹਤ ਸਹੂਲਤਾਵਾਂ ਦਾ ਲਿਆਂ ਜਾਇਜ਼ਾ

ਮਾਲੇਰਕੋਅਲਾ 16 ਅਕਤੂਬਰ, 2023: ਮਾਲੇਰਕੋਟਲਾ ਦੇ ਸਿਵਲ ਹਸਪਤਾਲ ਦਾ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਅਚਨਚੇਤ ਦੌਰਾ ਕਰਕੇ ਬੁਨਿਆਦੀ ਸਿਹਤ ਸਹੂਲਤਾਵਾਂ ਦਾ ਜਾਇਜਾ ਲਿਆ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਜ਼ਿਲ੍ਹੇ ਦੇ ਆਮ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਹਸਪਤਾਲ ਆਉਣ ਵਾਲੇ ਹਰ ਮਰੀਜ ਨੂੰ ਲੋੜੀਂਦੀ ਮੈਡੀਕਲ ਸੇਵਾ ਤੁਰੰਤ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਜਾਵੇ ।

ਉਨ੍ਹਾਂ ਕਿਹਾ ਕਿ ਸਾਡਾ ਮੁੱਖ ਟੀਚਾ ਐਮਰਜੈਂਸੀ ਸੇਵਾਵਾਂ ਵਿੱਚ ਸੁਧਾਰ ਕਰਨਾ ਹੈ ਤਾਂ ਜੋ ਸਰਕਾਰੀ ਹਸਪਤਾਲ ਵਿਚ ਗੰਭੀਰ ਮਰੀਜਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਇਲਾਜ਼ ਕਰਵਾਉਣ ਲਈ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਮਰੀਜਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਵੀ ਪੁੱਛਿਆ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਸਟਾਫ਼ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਆਉਣ ਵਾਲੇ ਲੋਕਾਂ ਨਾਲ ਨਰਮੀ ਭਰਿਆ ਵਤੀਰਾ ਰੱਖਿਆ ਜਾਵੇ ਅਤੇ ਆਪਣੀ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਇਆ ਜਾਵੇ। ਇਸ ਮੌਕੇ ਸਿਵਲ ਸਰਜਨ ਡਾ ਹਰਵਿੰਦਰ ਸ਼ਰਮਾਂ ਤੋਂ ਇਲਾਵਾਂ ਹੋਰ ਸਟਾਫ਼ ਵੀ ਹਾਜ਼ਰ ਸੀ।

ਡਿਪਟੀ ਕਮਿਸਨਰ ਨੇ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਹੰਗਾਮੀ ਹਾਲਤ 'ਚ ਲੋੜ ਪੈਣ 'ਤੇ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਅਤੇ ਹਸਪਤਾਲ 'ਚ ਲੋੜੀਂਦੀਆਂ ਦਵਾਈਆਂ ਅਤੇ ਹੋਰ ਸਹੂਲਤਾਂ ਦੇ ਇੰਤਜਾਮ ਪੁਖ਼ਤਾ ਕਰਨ ਦਾ ਜਾਇਜ਼ਾ ਲੈਦਿਆ ਐਮਰਜੈਂਸੀ ਸੇਵਾਵਾਂ ਨੂੰ ਹੋਰ ਪੁਖ਼ਤਾ ਕੀਤਾ ਜਾਵੇ ਅਤੇ ਐਮਰਜੈਂਸੀ ਦੀ ਹਾਲਤ 'ਚ ਲੋਕਾਂ ਨੂੰ ਮੈਡੀਕਲ ਸੇਵਾ ਪ੍ਰਦਾਨ ਕਰਨ ਲਈ 24 ਘੰਟੇ ਡਾਕਟਰਾਂ, ਹੋਰ ਪੈਰਾਮੈਡੀਕਲ ਅਮਲੇ ਸਮੇਤ ਦਵਾਈਆਂ ਅਤੇ ਹੋਰ ਸਹੂਲਤਾਂ ਦੀ ਕਮੀ ਨਹੀਂ ਆਉਣੀ ਚਾਹੀਦੀ। ਉਨ੍ਹਾਂ ਹਸਪਤਾਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਦੀ ਸਾਫ ਸਾਫੀ, ਪੀਣ ਯੌਗ ਪਾਣੀ , ਪਾਖਨਿਆਂ ਦੀ ਸਫਾਈ ,ਮਰੀਜਾਂ ਨਾਲ ਆਉਂਦੇ ਰਿਸਤੇਦਾਰਾਂ ਦੇ ਬੈਠਣ ਆਦਿ ਦੇ ਪੁੱਖਤਾ ਪ੍ਰਬੰਧ ਕੀਤੇ ਜਾਣ। ਮਰੀਜਾਂ ਨੂੰ  ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਂਣ ਦਿੱਤੀ ਜਾਵੇ ।

ਇਸ ਮੌਕੇ ਹਸਪਤਾਲ ਪ੍ਰਸਾਸਨ ਵਲੋਂ ਡਿਪਟੀ ਕਮਿਸ਼ਨਰ ਨੂੰ ਪ੍ਰਮਾਨਿਤ ਪੋਸਟਾਂ ਵਿਰੁੱਧ ਡਾਕਟਰਾ,ਸਟਾਫ ਦੀ ਕਮੀ ਤੋਂ ਅਵਗਤ ਕਰਵਾਇਆ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧੀ ਸਕੱਤਰ ਸਿਹਤ ਵਿਭਾਗ ,ਪੰਜਾਬ ਨਾਲ ਜਲਦ ਹੀ ਰਾਬਤਾ ਕਰਕੇ ਅਮਲੇ ਸਮੇਤ ਦਵਾਈਆਂ ਅਤੇ ਹੋਰ ਸਹੂਲਤਾਂ ਦੀ ਕਮੀ ਜਲਦ ਪੁਰੀ ਕਰ ਦਿੱਤੀ ਜਾਵੇਗੀ ।