ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਸੀਨੀਅਰ ਸਿਟੀਜ਼ਨ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ

ਮਾਲੇਰਕੋਟਲਾ, 25 ਅਕਤੂਬਰ, 2023: ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾ ਹੇਠ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਥਾਨਕ ਪੰਜਾਬ ਉਰਦੂ ਅਕਾਦਮੀ ਦਿੱਲੀ ਗੇਟ ਵਿਖੇ ਜ਼ਿਲ੍ਹਾ ਪੱਧਰੀ ਸੀਨੀਅਰ ਸਿਟੀਜਨ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਬਜ਼ੁਰਗ ਵਿਅਕਤੀਆਂ ਲਈ “ਸਾਡੇ ਬਜ਼ੁਰਗ, ਸਾਡਾ ਮਾਣ” ਮੁਹਿੰਮ ਤਹਿਤ ਇੱਕ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ।ਇਸ ਮੌਕੇ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਲੋਂ  ਸੀਨੀਅਰ ਸੀਟੀਜਨ ਨੂੰ ਦਿੱਤੀਆਂ ਜਾਂਦੀਆਂ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਗਿਆ । ਇਸ ਮੌਕੇ ਸੀ.ਡੀ.ਪੀ.ਓ ਸ੍ਰੀ ਪਵਨ ਕੁਮਾਰ, ਏਕਤਾ ਹੈਂਡੀਕੈਂਪਡ ਐਂਡ ਵਿਧਵਾ ਸੁਸਾਇਟੀ ਦੇ ਪ੍ਰਧਾਨ ਮੁਹੰਮਦ ਅਹਿਮਦ ਥਿੰਦ (ਸਟੇਟ ਅਵਾਰਡੀ)ਤੋਂ ਇਲਾਵਾ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ ।

 ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ ਲਵਲੀਨ ਕੌਰ ਬੜਿੰਗ ਨੇ ਬਜ਼ੁਰਗਾਂ ਨਾਲ ਗੱਲਬਾਤ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਪਹਿਲਾ ਹੀ ਜ਼ਿਲ੍ਹੇ ਦੇ ਸਮੁੱਚੇ ਦਫ਼ਤਰਾਂ ਵਿਖੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤਾ ਜਾਰੀ ਕੀਤੀਆਂ ਗਈਆਂ ਹਨ ਕਿ ਦਫ਼ਤਰਾਂ ਵਿਖੇ ਆਉਂਣ ਵਾਲੇ ਸੀਨੀਅਰ ਸਿਟੀਜਨ ਦਾ ਕੰਮ ਪਹਿਲ ਦੇ ਅਧਾਰ ਤੇ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਕੈਂਪ ਦੌਰਾਨ ਸੀਨੀਅਰ ਸਿਟੀਜ਼ਨਾਂ ਪੂਰੀ ਜੀਰੀਏਟ੍ਰਿਕ ਜਾਂਚ ਤੋਂ ਇਲਾਵਾ ਨੱਕ, ਕੰਨ, ਗਲੇ ਤੇ ਅੱਖਾ ਦੀ ਜਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਨੂੰ ਮੁਫ਼ਤ ਐਨਕਾਂ ਵੀ ਵੰਡੀਆਂ ਗਈਆਂ ਅਤੇ ਅੱਖਾਂ ਦੀ ਮੁਫਤ ਸਰਜਰੀ ਅਸੈਂਸਮੈਂਟ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਪੈਨਸ਼ਨ ਸਕੀਮ ਅਧੀਨ ਫਾਰਮ ਭਰੇ ਗਏ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਕਾਰਡ ਮੌਕੇ ਤੇ ਬਣਾ ਕੇ ਵੰਡੇ ਗਏ।

 ਇਸ ਮੌਕੇ ਚੋਧਰੀ ਸਮਸੂਦੀਨ,ਜਾਫ਼ਰ ਅਲੀ ਅਤੇ ਅਬਦੁੱਲ ਹਲੀਮ ਮਿਲਕੋਵੈਲ(ਆਪ ਆਗੂ) ਨੇ ਸਿਟੀਜ਼ਨਾਂ ਨੂੰ ਮਿਲਕੇ ਉਨ੍ਹਾਂ ਨੂੰ ਆਪਣੇਪਨ ਦਾ ਅਹਿਸਾਸ ਦਵਾਇਆ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪਹਿਲਾਂ ਹੀ ਆਪਣੇ ਬਜੁਰਗਾਂ ਦਾ ਪੂਰਾ ਮਾਣ-ਸਤਿਕਾਰ ਕਰਦੇ ਹੋਏ ਬੁਢਾਪਾ ਪੈਨਸ਼ਨ ਅਤੇ ਹੋਰ ਸਹੂਲਤਾਂ ਬਜੁਰਗਾਂ ਨੂੰ ਪ੍ਰਦਾਨ ਕਰ ਰਹੀ ਹੈ ਅਤੇ ਬਜੁਰਗਾਂ ਦੇ ਮਾਣ-ਸਤਿਕਾਰ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਹੋਰ ਕਿਹਾ ਕਿ ਬਜੁਰਗਾਂ ਦੇ ਆਸ਼ਿਰਵਾਦ ਤੋਂ ਵੱਡਾ ਕੁਝ  ਨਹੀਂ ਹੈ, ਇਸ ਲਈ ਬਜੁਰਗਾਂ ਦਾ ਸਤਿਕਾਰ ਕਰਨਾ ਸਾਡੀ ਨੈਤਿਕ ਸਮਾਜਿਕ  ਜਿੰਮੇਵਾਰੀ ਹੈ।