ਡਿਪਟੀ ਕਮਿਸ਼ਨਰ ਨੇ “ਵਿਕਸਿਤ ਭਾਰਤ ਸੰਕਲਪ ਯਾਤਰਾ” ਵੈਨ ਨੂੰ  ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਡਿਪਟੀ ਕਮਿਸ਼ਨਰ ਨੇ “ਵਿਕਸਿਤ ਭਾਰਤ ਸੰਕਲਪ ਯਾਤਰਾ” ਵੈਨ ਨੂੰ  ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਮਾਲੇਰਕੋਟਲਾ, 4 ਦਸੰਬਰ, 2023: ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਸਮਗਰੀ ਲੈ ਕੇ ਜਾਣ ਵਾਲੀ ਵਿਕਸਿਤ ਭਾਰਤ ਸੰਕਲਪ ਯਾਤਰਾ ਵੈਨ ਨੂੰ ਅੱਜ ਡਿਪਟੀ ਕਮਿਸ਼ਨਰ  ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ ਪੱਲਵੀ ਨੇ ਦਫ਼ਤਰ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।  ਇਸ ਮੌਕੇ ਉਪ ਸਕੱਤਰ,ਭਾਰਤ ਸਰਕਾਰ ਰੀਨਾ ਨਗਰ, ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ, ਉਪ ਮੰਡਲ ਮੈਜਿਸਟਰੇਟ ਹਰਬੰਸ ਸਿੰਘ, ਬੀ.ਡੀ.ਪੀ.ਓ ਅਹਿਮਦਗੜ੍ਹ ਜਸਵਿੰਦਰ ਸਿੰਘ, ਬੀ.ਡੀ.ਪੀ.ਓ ਮਾਲੇਰਕੋਟਲਾ ਬਬਲਜੀਤ ਕੌਰ, ਲੀਡ ਬੈਕ ਮੈਨੇਜਰ ਪੀ.ਕੇ ਚੋਪੜਾ,ਜਗਤ ਕਥੂਰੀਆ, ਆਸ਼ੂਤੋਸ਼ ਵਿਨਾਇਕ, ਅੰਕੂ ਯਖਮੀ, ਸੰਦੀਪ ਸੂਦ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਹੋਰ ਪਤਵੰਤੇ ਮੌਜੂਦ ਸਨ ।

ਕੇਂਦਰ ਸਰਕਾਰ ਵੱਲੋਂ ਕੇਂਦਰੀ ਸਕੀਮਾਂ ਲੋਕਾਂ ਤੱਕ ਲਿਜਾਣ ਲਈ ਆਰੰਭੀ ਗਈ ''ਵਿਕਸਤ ਭਾਰਤ ਸੰਕਲਪ ਯਾਤਰਾ'' ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵੀ ਸ਼ੁਰੂ ਹੋ ਗਈ ਹੈ । ਜਿਸ ਦਾ ਉਦੇਸ਼ ਸਾਰੇ ਯੋਗ ਲਾਭਪਾਤਰੀਆਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਪ੍ਰਦਾਨ ਕਰਨਾ ਹੈ।ਉਨ੍ਹਾਂ ਦੱਸਿਆ ਕਿ  ਪ੍ਰਧਾਨ ਮੰਤਰੀ ਦੇ ਸੰਬੋਧਨ ਦੇ ਵੀਡੀਓ, ਲਾਭਪਾਤਰੀਆਂ ਦੇ ਵੀਡੀਓ ਅਤੇ ਕੁਝ ਹੋਰ ਛੋਟੀਆਂ ਜਾਗਰੂਕਤਾ ਫ਼ਿਲਮਾਂ ਦਿਖਾਉਣ ਲਈ ਇਕ ਸਾਊਂਡ ਸਿਸਟਮ ਅਤੇ ਡਿਜੀਟਲ ਐਲ. ਈ. ਡੀ ਸਕਰੀਨ ਨਾਲ ਵੀ ਲੈਸ ਇਹ ਵੈਨ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਕੇਂਦਰੀ ਲੋਕ ਭਲਾਈ ਯੋਜਨਾਵਾਂ ਦਾ ਲਾਭ 100 ਫ਼ੀਸਦੀ ਲੋੜਵੰਦਾਂ, ਯੋਗ ਲਾਭਪਾਤਰੀਆਂ ਤੱਕ ਪੁੱਜ ਦਾ ਕਰਨ ਨੂੰ ਯਕੀਨੀ ਬਣਾਉਣ ਲਈ ਪੇਂਡੂ ਖੇਤਰਾਂ ਵਿਚ ਕੇਂਦਰ ਦੀਆਂ ਪ੍ਰਮੁੱਖ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਾਉਣ 26 ਜਨਵਰੀ 2024 ਤੱਕ ਕਾਰਜਸ਼ੀਲ ਰਹਿਣਗੀਆਂ । ਉਨ੍ਹਾਂ ਦੱਸਿਆ ਕਿ ਵੈਨ ਵਿਚ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਪੈਂਫਲੈਟ, ਕਿਤਾਬਚੇ ਆਦਿ ਜਾਣਕਾਰੀ ਸਮਗਰੀ ਜ਼ਿਲ੍ਹਿਆਂ ਦੇ ਪੇਂਡੂ ਖੇਤਰਾਂ ਵਿਚ ਵੱਖ-ਵੱਖ ਥਾਵਾਂ 'ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਉਪਲਬਧ ਹੋਵੇਗੀ। ਇਸ ਦਾ ਉਦੇਸ਼ ਸਾਰੇ ਯੋਗ ਲਾਭਪਾਤਰੀਆਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਪ੍ਰਦਾਨ ਕਰਨਾ ਹੈ।

ਉਪ ਸਕੱਤਰ,ਭਾਰਤ ਸਰਕਾਰ ਰੀਨਾ ਨਗਰ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਹ ਯੋਜਨਾ 15 ਨਵੰਬਰ ਨੂੰ ਸ਼ੁਰੂ ਕੀਤੀ ਸੀ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਲਿਆਣਕਾਰੀ ਸਕੀਮਾਂ ਦਾ ਲਾਭ ਨਿਰਧਾਰਿਤ ਲਾਭਪਾਤਰੀਆਂ ਤੱਕ ਸਮਾਂਬੱਧ ਢੰਗ ਨਾਲ ਪਹੁੰਚ ਸਕੇ।ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ. ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ )ਵੈਨਾਂ ਆਉਣ ਵਾਲੇ ਦਿਨਾਂ ਵਿੱਚ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਨੂੰ ਕਵਰ ਕਰਨਗੀਆਂ। ਮੌਜੂਦਾ ਸਮੇਂ ਵਿਚ ਭਾਰਤ ਜਿਸ ਰਫ਼ਤਾਰ ਨਾਲ ਹਰ ਖੇਤਰ ਵਿਚ ਤਰੱਕੀ ਕਰ ਰਿਹਾ ਹੈ ।ਜਲਦ ਹੀ ਭਾਰਤ ਵਿਕਸਿਤ ਦੇਸ ਬਣ ਜਾਵੇਗਾ । ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੋਕ ਇਸ ਸੰਕਲਪ ਯਾਤਰਾ ਵਿੱਚ ਸ਼ਾਮਲ ਹੋ ਰਹੇ ਹਨ, ਇਹ ਭਾਰਤ ਨੂੰ ਇਕ ਵਿਕਸਿਤ ਰਾਸ਼ਟਰ ਬਣਾਉਣ ਲਈ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਵਿਕਾਸ ਭਾਰਤ ਸੰਕਲਪ ਯਾਤਰਾ ਇਸ ਸਮੇਂ ਮਾਲੇਰਕੋਟਲਾ ਜ਼ਿਲ੍ਹਾ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਚੱਲ ਰਹੀ ਹੈ, ਜਿਸ ਤਹਿਤ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਚਨਾ ਸਮਗਰੀ, ਵੀਡੀਓ ਆਦਿ ਲੈ ਕੇ ਜਾਣ ਵਾਲੀਆਂ ਵੈਨਾਂ ਭੇਜੀਆਂ ਜਾ ਰਹੀਆਂ ਹਨ, ਜਿਨ੍ਹਾਂ ਰਾਹੀਂ ਵੱਖ-ਵੱਖ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰ ਤੱਕ ਪਹੁੰਚਾਇਆ ਜਾ ਰਿਹਾ ਹੈ।