ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਨੂੰ ਹੋਮ ਕੁਆਰਨਟਾਈਨ ਕਰਨ ਲਈ ਵਿਸ਼ੇਸ਼ ਸੈਕਟਰ ਅਫਸਰਾਂ ਦੀ ਤਾਇਨਾਤੀ

ਜ਼ਿਲ੍ਹਾ ਪ੍ਰਸ਼ਾਸਨ ਨੇ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਤੱਕ ਪਹੁੰਚ ਕਰਨ ਅਤੇ ਸਿਹਤ ਵਿਭਾਗ ਤੱਕ ਉਨ੍ਹਾਂ ਦੀ ਸੂਚਨਾ ਪਹੁੰਚਾਉਣ ਲਈ ਤੈਨਾਤ ਕੀਤੇ ਵਿਸ਼ੇਸ਼ ਅਧਿਕਾਰੀ,  ਨਿਯਮਾਂ ਨੂੰ ਤੋੜਨ ਵਾਲਿਆਂ ਵਿਰੁੱਧ ਕਰਵਾਈ ਜਾਵੇਗੀ ਕਾਨੂੰਨੀ ਕਾਰਵਾਈ

ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਨੂੰ ਹੋਮ ਕੁਆਰਨਟਾਈਨ ਕਰਨ ਲਈ ਵਿਸ਼ੇਸ਼ ਸੈਕਟਰ ਅਫਸਰਾਂ ਦੀ ਤਾਇਨਾਤੀ
ਸ੍ਰੀ ਕੁਲਵੰਤ ਸਿੰਘ , ਡਿਪਟੀ ਕਮਿਸ਼ਨਰ, ਫਿਰੋਜਪੁਰ।

ਫਿਰੋਜਪੁਰ: ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਦੀ ਭਾਲ ਕਰਨ, ਉਨ੍ਹਾਂ ਨੂੰ ਹੋਮ ਕੁਆਰਨਟਾਈਨ ਕਰਨ ਅਤੇ ਕਰੋਨਾ ਵਾਇਰਸ ਵਾਲੇ ਲੱਛਣਾਂ ਵਾਲੇ ਮਰੀਜਾਂ ਦੀ ਸੂਚਨਾ ਸਿਹਤ ਵਿਭਾਗ ਤੱਕ ਪਹੁੰਚਾਉਣ ਦੀ ਮੁਹਿੰਮ ਨੂੰ ਤੇਜ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਸੈਕਟਰ ਅਫਸਰਾਂ ਦੀ ਤੈਨਾਤੀ ਕੀਤੀ ਗਈ ਹੈ।
ਵਿਸਤ੍ਰਿਤ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪੂਰੇ ਜ਼ਿਲ੍ਹੇ ਨੂੰ ਸੈਕਟਰਾਂ ਵਿੱਚ ਤਬਦੀਲ ਕੀਤਾ ਗਿਆ ਹੈ ਅਤੇ ਹਰੇਕ ਸੈਕਟਰ ਵਿੱਚ ਇੱਕ ਸੈਕਟਰ ਅਫਸਰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤਰ ਦੇ ਪਟਵਾਰੀ ਅਤੇ ਕਾਨੂੰਗੋ ਦੇ ਮਾਲ ਸਟਾਫ ਨੂੰ ਇਨ੍ਹਾਂ ਸੈਕਟਰ ਅਫਸਰਾਂ ਦੀ ਸਹਾਇਤਾ ਲਈ ਉਨ੍ਹਾਂ ਨਾਲ ਜੋੜਿਆ ਗਿਆ ਹੈ। ਸਾਰੇ ਸੈਕਟਰ ਅਧਿਕਾਰੀਆਂ ਨੂੰ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਦੀਆਂ ਸੂਚੀਆਂ ਸੌਂਪੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਖੁਦ ਹਰੇਕ ਵਿਅਕਤੀਆਂ ਤੱਕ ਪਹੁੰਚਣ ਕਰਨ ਲਈ ਕਿਹਾ ਗਿਆ ਹੈ।
ਸਾਰੇ ਸੈਕਟਰ ਅਧਿਕਾਰੀ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਤੱਕ ਪਹੁੰਚ ਕਰਨਗੇ, ਉਨ੍ਹਾਂ ਦੇ ਲੱਛਣਾਂ ਬਾਰੇ ਪੁੱਛਣਗੇ ਅਤੇ ਸਿਹਤ ਵਿਭਾਗ ਨੂੰ ਸੂਚਿਤ ਕਰਨਗੇ। ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਖੇਤਰ ਦੇ ਪੁਲਿਸ ਅਧਿਕਾਰੀਆਂ ਨਾਲ ਸੰਪਰਕ ਬਣਾਇਆ ਜਾਵੇਗਾ।
ਉਨ੍ਹਾਂ ਸਮੂਹ ਲੋਕਾਂ ਨੂੰ ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਕਿਉਂਕਿ ਇਹ ਕਰੋਨਾ ਵਾਇਰਸ ਨੂੰ ਕਾਬੂ ਕਰਨ ਲਈ ਇਹੀ ਸਭ ਤੋਂ ਉਚਿਤ ਕਦਮ ਹੈ।