ਦੋਆਬਾ ਕਾਲਜ ਦੇ ਬੀ.ਕਾਮ ਦੇ ਵਿਦਿਆਰਥੀ ਮੈਰਿਟ ਵਿੱਚ ਆਏ
ਜਲੰਧਰ, 7 ਸਤੰਬਰ, 2026: ਪ੍ਰਿੰ. ਡਾ. ਪ੍ਰਦੀਪ ਭੰਡਾਰੀ ਨੇ ਜਾਣਕਾਰੀ ਦਿੰਦਿਆਂ ਹੋਇਆ ਕਿਹਾ ਕਿ ਕਾਲਜ ਦੇ ਬੀ.ਕਾਮ ਸਮੈਸਟਰ—4 ਦੇ ਵਿਦਿਆਰਥੀਆਂ ਨੇ ਜੀਐਨਡੀਯੂ ਦੀ ਸਮੈਸਟਰ ਦੀ ਪ੍ਰੀਖਿਆ ਵਿੱਚ ਵੱਧੀਆ ਪ੍ਰਦਰਸ਼ਣ ਕਰਦੇ ਹੋਏ ਆਪਣੇ ਕਾਲਜ ਦਾ ਨਾਮ ਰੋਸ਼ਨ ਕੀਤਾ ।
ਬੀ.ਕਾਮ ਸਮੈਸਟਰ—4 ਦੀ ਵਿਦਿਆਰਥਣ ਆਂਚਲ ਅਤੇ ਜਸਪ੍ਰੀਤ ਨੇ ਜੀਐਨਡੀਯੂ ਦੀ ਸਮੈਸਟਰ ਦੀ ਪ੍ਰੀਖਿਆ ਵਿੱਚ 7.89 ਸੀਜੀਪੀਏ ਅੰਕ ਪ੍ਰਾਪਤ ਕਰ ਜੀਐਨਡੀਯੂ ਦੀ ਮੈਰਿਟ ਵਿੱਚ ਸਥਾਨ ਪ੍ਰਾਪਤ ਕੀਤਾ ।
ਪ੍ਰਿੰ. ਡਾ. ਪ੍ਰਦੀਪ ਭੰਡਾਰੀ, ਡਾ. ਨਰੇਸ਼ ਮਲਹੋਤਰਾ—ਵਿਭਾਗਮੱੁਖੀ, ਪ੍ਰੋ. ਗਰਿਮਾ ਚੌਢਾ, ਪ੍ਰੋ. ਸੋਨਿਆ ਕਾਲਰਾ, ਪ੍ਰੋ. ਸੁਰਜੀਤ ਕੌਰ, ਡਾ. ਸੁਰਿੰਦਰ ਸ਼ਰਮਾ ਅਤੇ ਡਾ. ਅਮਰਜੀਤ ਸੈਨੀ ਨੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਕਾਲਜ ਵਿੱਚ ਉਨ੍ਹਾਂ ਦੀ ਇਸ ਉਪਲਬੱਧੀ ਦੇ ਲਈ ਸਨਮਾਨਿਤ ਕੀਤਾ ਅਤੇ ਇਨ੍ਹਾਂ ਦੇ ਮਾਤਾ—ਪਿਤਾ ਨੂੰ ਮੁਬਾਰਕਬਾਦ ਦਿੱਤੀ ।

City Air News 

