ਦੋਆਬਾ ਕਾਲਜ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ
ਜਲੰਧਰ, 15 ਅਗਸਤ 2022: ਦੋਆਬਾ ਕਾਲਜ ਦੀ ਸਟੂਡੈਂਟ ਵੇਲਫੇਅਰ ਕਮੇਟੀ ਵੱਲੋਂ ਸੁਤੰਤਰਤਾ ਦਿਵਸ ਨੂੰ ਸਮਰਪਤ ਸਮਾਗਮ ਦਾ ਅਯੋਜਨ ਓਪਨ ਏਅਰ ਥਿਏਟਰ ਵਿੱਚ ਕੀਤਾ ਗਿਆ ਜਿਸ ਵਿੱਚ ਪਿ੍ਰੰ. ਡਾ. ਪ੍ਰਦੀਪ ਭੰਡਾਰੀ ਬਤੌਰ ਮੁੱਖ ਮਹਿਮਾਨ ਹਾਜਰ ਹੋਏ ਜਿਨ੍ਹਾਂ ਦਾ ਨਿੱਘਾ ਸਵਾਗਤ ਪ੍ਰੋ. ਸੁਰਜੀਤ ਕੌਰ ਅਤੇ ਪ੍ਰੋ. ਸੋਨੀਆ ਕਾਲੜਾ- ਸੰਯੋਜਕਾਂ, ਪ੍ਰਾਧਿਆਪਕਾਂ ਅਤੇ ਵਿਦਿਆਰਥੀਆਂ ਨੇ ਕੀਤਾ।
ਪਿ੍ਰੰ. ਡਾ ਪ੍ਰਦੀਪ ਭੰਡਾਰੀ ਨੇ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀ ਮਹਤਾ ਦੇ ਬਾਰੇ ਦੱਸਦੇ ਹੋਏ ਕਿਹਾ ਕਿ ਸਾਨੂੰ ਸਾਰੀਆਂ ਨੂੰ ਇਸ ਮਹਾਨ ਦਿਵਸ ਦੇ ਮੌਕੇ ਤੇ ਰਾਸ਼ਟ੍ਰੀਅਤਾ ਦੀ ਭਾਵਨਾ ਦਾ ਆਪਣੇ ਅੰਦਰ ਸੰਚਾਰ ਕਰਕੇ ਨਿਸ਼ਠਤਾ ਅਤੇ ਅਨੁਸ਼ਾਸਨ ਦੇ ਨਾਲ ਆਪਣੇ ਦੇਸ਼ ਨੂੰ ਸਰਵਸ਼੍ਰੇਸ਼ਠ ਦੇਸ਼ ਬਣਾਉਣ ਦਾ ਪ੍ਰਯਤਨ ਕਰਨਾ ਚਾਹੀਦਾ ਹੈ ਤਾਂ ਹੀ ਇਹ ਸਹੀ ਮਾਇਨੇ ਵਿੱਚ ਸਾਰੇ ਸੁਤੰਤਰਤਾ ਸੰਗਰਾਮੀਆਂ ਦੇ ਲਈ ਇੱਕ ਸੱਚੀ ਸ਼ਰਧਾਂਜਲੀ ਹੋਵੇਗੀ। ਉਨਾਂ ਨੇ ਕਿਹਾ ਕਿ ਸਾਨੂੰ ਖੁਦ ਦੇ ਵਿਕਾਸ ਦੀ ਬਜਾਏ ਸਾਮੂਹਿਕ ਵਿਕਾਸ ਅਤੇ ਸਾਮੂਹਿਕ ਚੇਤਨਾ ਦੀ ਭਾਵਨਾ ਤੋਂ ਆਪਣੇ ਕਾਰਜ ਖੇਤਰ ਵਿੱਚ ਕੰਮ ਕਰਨਾ ਚਾਹਿਦਾ ਹੈ। ਉਨਾਂ ਨੇ ਕਿਹਾ ਕਿ ਆਪਣੇ ਅਨੁਸ਼ਾਸਨ ਅਤੇ ਨਿਸ਼ਠਾ ਤੋਂ ਸਾਨੂੰ 75ਵੇਂ ਸੁਤੰਤਰਤਾ ਦਿਵਸ ਤੇ ਪ੍ਰਦੂਸ਼ਨ ਅਤੇ ਭ੍ਰਸ਼ਟਾਚਾਰ ਤੋਂ ਅਜਾਦੀ ਪਾਉਣ ਦਾ ਯਤਨ ਵੀ ਕਰਨਾ ਚਾਹੀਦਾ ਹੈ।
ਕਾਲਜ ਦੀ ਹੈਡ ਗਰਲ ਰਾਸ਼ੀ ਰਾਵਲ ਨੇ ਹਾਜ਼ਰੀ ਨੂੰ ਨਸ਼ੇ ਦੇ ਖਿਲਾਫ ਪ੍ਰਤਿਗਿਆ ਦਿਲਾਈ। ਕਾਲਜ ਦੇ ਵਿਦਿਆਰਥੀਆਂ- ਭਾਵਿਆ, ਤੇਜਸ ਅਤੇ ਆਾਂਚਲ ਨੇ ਇਸ ਮੌਕੇ ਤੇ ਦੇਸ਼ ਭਗਤੀ ਦੇ ਗੀਤ, ਡੀ.ਸੀ ਕਾਲੇਜਿਏਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਭੰਗੜਾ ਪੇਸ਼ ਕੀਤਾ ਅਤੇ ਐਨਸੀਸੀ ਦੇ ਕੈਡਟਾਂ ਨੇ ਵੀ ਭਾਗ ਲਿਆ। ਮੰਚ ਸੰਚਾਲਨ ਪ੍ਰੋ. ਪਿ੍ਰਆ ਚੋਪੜਾ, ਵਿਦਿਆਰਥਣ ਮਿਤਾਲੀ ਅਤੇ ਸਿਮਰਨ ਨੇ ਬਖੂਬੀ ਕੀਤਾ। ਇਸ ਮੌਕੇ ਤੇ ਪਿ੍ਰੰ. ਡਾ. ਪ੍ਰਦੀਪ ਭੰਡਾਰੀ, ਪ੍ਰੋ. ਕੇ.ਕੇ. ਯਾਦਵ-ਡੀਨ ਅਕਾਦਮਿਕ ਅਫੇਅਰਸ, ਪ੍ਰੋ. ਸੰਦੀਪ ਚਾਹਲ- ਸਟਾਫ ਸਕੱਤਰੀ, ਪ੍ਰੋ. ਇਰਾ ਸ਼ਰਮਾ, ਡਾ. ਨਰੇਸ਼ ਮਲਹੋਤਰਾ, ਡਾ. ਦਲਜੀਤ ਸਿੰਘ, ਪ੍ਰੋ. ਗਰਿਮਾ, ਪ੍ਰੋ. ਸੋਨਿਆ, ਪ੍ਰੋ. ਸੁਰਜੀਤ- ਸੰਯੋਜਕਾਂ, ਪ੍ਰਾਧਿਆਪਕਾਂ ਅਤੇ ਵਿਦਿਆਰਥੀਆਂ ਨੇ ਝੰਡਾ ਲਹਿਰਾਇਆ। ਸਮਾਰੋਹ ਦੀ ਸਮਾਪਤੀ ਦੋਆਬਾ ਗਾਨ ਦੇ ਨਾਲ ਕੀਤੀ ਗਈ। ਇਸ ਮੌਕੇ ਤੇ ਵਿਦਿਆਰਥੀ, ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਹਾਜਰ ਸਨ।
City Air News 


