ਦੋਆਬਾ ਕਾਲਜ ਦੇ ਜਰਨਲਿਜ਼ਮ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਦੋਆਬਾ ਕਾਲਜ ਦੇ ਜਰਨਲਿਜ਼ਮ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਦੋਆਬਾ ਕਾਲਜ ਦੇ ਜਰਨਲਿਜ਼ਮ ਦੇ ਸ਼ਲਾਘਾਯੋਗ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ।

ਜਲੰਧਰ, 13 ਦਸੰਬਰ, 2021: ਪਿ੍ਰੰ. ਡਾ. ਪ੍ਰਦੀਪ ਭੰਡਾਨੀ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਕਾਲਜ ਦੇ ਜਰਨਲਿਜ਼ਮ ਦੇ ਵਿਦਿਆਰਥੀਆਂ ਨੇ ਜੀਐਨਡੀਯੂ ਵਿੱਚ ਸ਼ਲਾਘਾਯੋਗ ਪ੍ਰਦਰਸ਼ਨ ਕਰਦੇ ਹੋਏ ਆਪਣੇ ਕਾਲਜ ਦਾ ਨਾਮ ਰੌਸ਼ਨ ਕੀਤਾ। ਬੀਏਜੇਐਮਸੀ ਸਮੈਸਟਰ-6 ਦੇ ਵਿਦਿਆਰਥੀ ਮਿਤਾਲੀ ਨੇ 2700 ਵਿੱਚੋਂ 2189 ਅੰਕ ਲੈ ਕੇ ਜੀਐਨਡੀਯੂ ਵਿੱਚ ਪਹਿਲਾ, ਰਾਸ਼ੀ ਨੇ 2131 ਅੰਕ ਲੈ ਕੇ ਜੀਐਨਡੀਯੂ ਵਿੱਚ ਚੋਥਾ ਅਤੇ ਨਿਕਿਤਾ ਨੇ 2056 ਅੰਕ ਪ੍ਰਾਪਤ ਕਰਕੇ ਜੀਐਨਡੀਯੂ ਵਿੱਚ ਛੇਵਾਂ ਸਥਾਨ ਪ੍ਰਾਪਤ ਕੀਤਾ। 
ਪਿ੍ਰੰ. ਡਾ. ਪ੍ਰਦੀਪ ਭੰਡਾਰੀ ਨੇ ਵਿਭਾਗਮੁਖੀ ਡਾ. ਸਿਮਰਨ ਸਿੱਧੁ, ਵਿਦਿਆਰਥੀਆਂ ਅਤੇ ਉਨਾਂ ਦੇ ਪਰਿਵਾਰ ਵਾਲਿਆਂ ਨੂੰ ਇਸ ਉਪਲਬਧੀ ਦੇ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਕਾਲਜ ਵਿੱਚ ਜਰਨਲਿਜ਼ਮ  ਵਿਭਾਗ ਦੇ ਵਿਦਿਆਰਥੀ ਸਦਾ ਹੀ ਵਦਿਆ ਪ੍ਰਦ੍ਰਸ਼ਨ ਕਰਦੇ ਰਹੇ ਹਨ ਅਤੇ ਪਿ੍ਰੰਟ ਅਤੇ ਇਲੇਕਟ੍ਰੋਨਿਕ ਮੀਡੀਆ ਦੇ ਖੇਤਰ ਵਿੱਚ ਜ਼ਿਆਦਾਤਰ ਕਾਲਜ ਵਿੱਚ ਜਰਨਲਿਜ਼ਮ ਵਿਭਾਗ ਦੇ ਵਿਦਿਆਰਥੀ ਹੀ ਕੰਮ ਕਰ ਰਹੇ ਹਨ।