ਦੋਆਬਾ ਕਾਲਜ ਦੇ ਬੀਏਜੇਐਮਸੀ ਦੇ ਵਿਦਿਆਰਥੀਆਂ ਦਾ ਵਧੀਆ ਪ੍ਰਦਰਸ਼ਨ

ਦੋਆਬਾ ਕਾਲਜ ਦੇ ਬੀਏਜੇਐਮਸੀ ਦੇ ਵਿਦਿਆਰਥੀਆਂ ਦਾ ਵਧੀਆ ਪ੍ਰਦਰਸ਼ਨ
ਦੁਆਬਾ ਕਾਲਜ ਦੇ ਸਮੈਸਟਰ ਪਰੀਖਿਆ ਵਿੱਚ ਸ਼ਲਾਘਾਯੋਗ ਪ੍ਰਦਰਸ਼ਨ ਕਰਨ ਵਾਲੇ ਜਰਨਲਿਜ਼ਮ ਦੇ ਵਿਦਿਆਰਥੀ ।

ਜਲੰਧਰ, 28 ਅਗਸਤ, 2021: ਪਿ੍ਰੰ. ਡਾ. ਪ੍ਰਦੀਪ ਭੰਡਾਨੀ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਕਾਲਜ ਦੇ ਜਰਨਲਿਜ਼ਮ ਦੇ ਵਿਦਿਆਰਥੀਆਂ ਨੇ ਜੀਐਨਡੀਯੂ ਵਿੱਚ ਸ਼ਲਾਘਾਯੋਗ ਪ੍ਰਦਰਸ਼ਨ ਕਰਦੇ ਹੋਏ ਆਪਣੇ ਕਾਲਜ ਦਾ ਨਾਮ ਰੌਸ਼ਨ ਕੀਤਾ। ਬੀਏਜੇਐਮਸੀ ਸਮੈਸਟਰ-5 ਦੀ ਮਿਤਾਲੀ ਨੇ 450 ਵਿੱਚੋਂ 363 ਅੰਕ ਲੈ ਕੇ ਜੀਐਨਡੀਯੂ ਵਿੱਚ ਚੋਥਾ, ਨਿਕਿਤਾ ਨੇ 355 ਅੰਕ ਲੈ ਕੇ 8ਵਾਂ, ਆਂਚਲ ਨੇ 354 ਅੰਕ ਲੈ ਕੇ 10ਵਾਂ, ਸ਼ਿਵਾਲਿਕਾ ਅਤੇ ਰਾਸ਼ੀ ਨੇ ਸੰਯੁਕਤ ਰੂਪ ਨਾਲ 353 ਅੰਕ ਪ੍ਰਾਪਤ ਕਰ ਜੀਐਨਡੀਯੂ ਵਿੱਚ 12ਵਾਂ ਸਥਾਨ ਪ੍ਰਾਪਤ ਕੀਤਾ।

ਪਿ੍ਰੰ. ਡਾ. ਪ੍ਰਦੀਪ ਭੰਡਾਰੀ ਨੇ ਵਿਭਾਗਮੁਖੀ ਡਾ. ਸਿਮਰਨ ਸਿੱਧੂ, ਵਿਦਿਆਰਥੀਆਂ ਅਤੇ ਉਨਾਂ ਦੇ ਪਰਿਵਾਰ ਵਾਲਿਆਂ ਨੂੰ ਇਸ ਉਪਲਬਧੀ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਕਾਲਜ ਵਿੱਚ ਜਰਨਲਿਜ਼ਮ  ਵਿਭਾਗ ਦੇ ਵਿਦਿਆਰਥੀ ਸਦਾ ਹੀ ਵਦਿਆ ਪ੍ਰਦ੍ਰਸ਼ਨ ਕਰਦੇ ਰਹੇ ਹਨ ਅਤੇ ਪਿ੍ਰੰਟ ਅਤੇ ਇਲੇਕਟ੍ਰੋਨਿਕ ਮੀਡੀਆ ਦੇ ਖੇਤਰ ਵਿੱਚ ਜ਼ਿਆਦਾਤਰ ਕਾਲਜ ਵਿੱਚ ਜਰਨਲਿਜ਼ਮ ਵਿਭਾਗ ਦੇ ਵਿਦਿਆਰਥੀ ਹੀ ਕੰਮ ਕਰ ਰਹੇ ਹਨ।  ਗੋਰਯੋਗ ਹੈ ਕਿ ਕਾਲਜ ਦੇ ਜਰਨਲਿਜ਼ਮ ਅਤੇ ਮਾਸ ਕਮਿਊਨਿਕੇਸ਼ਨ ਦੇ ਵਿਦਿਆਰਥੀਆਂ ਨੂੰ ਪ੍ਰੇਕਿਟਕਲ ਤਜ਼ੁਰਬਾ ਦੇਣ ਲਈ ਲੈਟੇਸਟ ਉਪਕਰਨਾਂ ਨਾਲ ਲੈਸ ਆਡਿਓ ਵਿਡਿਓ ਟੀ.ਵੀ. ਸਟੂਡਿਓ ਹੈ ਅਤੇ ਇਸਦੇ ਨਾਲ ਹੀ ਜਲੰਧਰ ਦੇ ਇਕ ਮਾਤਰ ਕਮਿਉਨਿਟੀ ਰੇਡਿਓ ਰਾਬਤਾ 90.8 ਐੱਮਐਚਜੇਡ ਵੀ ਵਧੀਆ ਢੰਗ ਨਾਲ ਕੰਮ ਕਰ ਰਿਹਾ ਹੈ।