ਜ਼ਿਲ੍ਹੇ ਦੇ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਅਗਲੇ ਤਿੰਨ ਮਹੀਨਿਆਂ ਦੀ ਕੁੱਲ 9347 ਮੀਟਰਕ ਕਣਕ ਮੁਫਤ ਵੰਡੀ ਜਾਵੇਗੀ, ਗਰੀਬਾਂ ਨੂੰ ਮਿਲੇਗੀ ਵੱਡੀ ਰਾਹਤ- ਵਿਧਾਇਕ ਪਿੰਕੀ

ਕਿਹਾ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ਼ਰੀਬਾਂ ਨੂੰ ਕਣਕ ਜਾਰੀ ਕਰਨ ਦਾ ਫ਼ੈਸਲਾ ਲੈ ਕੇ  ਉਨ੍ਹਾਂ ਦੀਆਂ ਕਈ ਸਮੱਸਿਆਵਾਂ ਹੱਲ ਕੀਤੀਆਂ

ਜ਼ਿਲ੍ਹੇ ਦੇ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਅਗਲੇ ਤਿੰਨ ਮਹੀਨਿਆਂ ਦੀ ਕੁੱਲ 9347 ਮੀਟਰਕ ਕਣਕ ਮੁਫਤ ਵੰਡੀ ਜਾਵੇਗੀ, ਗਰੀਬਾਂ ਨੂੰ ਮਿਲੇਗੀ ਵੱਡੀ ਰਾਹਤ- ਵਿਧਾਇਕ ਪਿੰਕੀ
ਵਿਧਾਇਕ ਪਰਮਿੰਦਰ ਸਿੰਘ ਪਿੰਕੀ

ਫਿਰੋਜ਼ਪੁਰ: ਗ਼ਰੀਬਾਂ ਨੂੰ ਕਰਫ਼ਿਊ ਅਤੇ ਤਾਲਾਬੰਦੀ  ਦਰਮਿਆਨ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਅਗਲੇ ਤਿੰਨ ਮਹੀਨਿਆਂ ਦੀ ਮੁਫਤ ਕਣਕ ਵੰਡਣ ਦਾ ਫ਼ੈਸਲਾ ਇਕ ਵੱਡਾ ਕਦਮ ਹੈ, ਜੋ ਆਰਥਿਕ ਪੱਖੋਂ ਕਮਜ਼ੋਰ ਵਰਗ ਲਈ ਰਾਹਤ ਸਾਬਤ ਹੋਏਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪੰਜਾਬ ਸਰਕਾਰ ਵੱਲੋਂ ਗ਼ਰੀਬਾਂ ਨੂੰ ਅਗਲੇ ਤਿੰਨ ਮਹੀਨਿਆਂ ਕੀ ਕਣਕ ਜਾਰੀ ਕਰਨ ਦੇ ਫ਼ੈਸਲੇ ਤੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਹਮਣੇ ਸੁਝਾਅ ਰੱਖਿਆ ਸੀ ਕਿ ਗ਼ਰੀਬਾਂ ਨੂੰ ਅਗਲੇ ਤਿੰਨ ਮਹੀਨਿਆਂ ਦੀ ਕਣਕ ਮੁਫਤ ਵਿਚ ਜਾਰੀ ਕੀਤੀ ਜਾਵੇ, ਇਸ ਤੋਂ ਬਾਅਦ ਸਰਕਾਰ ਵੱਲੋਂ ਇਹ  ਫ਼ੈਸਲਾ ਲਿਆ ਗਿਆ ਹੈ ਕਿ ਪਹਿਲਾਂ 2 ਰੁਪਏ ਕਿੱਲੋਂ ਦੇ ਹਿਸਾਬ ਨਾਲ ਇਹ ਕਣਕ ਵੰਡੀ ਜਾਂਦੀ ਸੀ, ਜਦਕਿ ਕਿ ਹੁਣ ਕੋਈ ਪੈਸਾ ਨਾ ਲੈ ਕੇ ਇਹ ਕਣਕ ਮੁਫਤ ਵਿਚ ਵੰਡੀ ਜਾਵੇਗੀ। ਵਿਧਾਇਕ ਪਿੰਕੀ ਨੇ ਕਿਹਾ ਕਿ ਇਹ ਇਕ ਇਤਿਹਾਸਕ ਕਦਮ ਹੈ ਕਿਉਂਕਿ ਇਹ ਫ਼ੈਸਲਾ ਗਰੀਬ ਵਰਗ ਲਈ ਕਰਫ਼ਿਊ ਅਤੇ ਤਾਲਾਬੰਦੀ ਜਿਹੀਆਂ ਸਥਿਤੀਆਂ ਵਿਚਕਾਰ ਇਕ ਮੀਲ ਦਾ ਪੱਥਰ ਸਾਬਤ ਹੋਵੇਗਾ ਅਤੇ ਉਨ੍ਹਾਂ ਦੀ ਦਾਲ ਅਤੇ ਰੋਟੀ ਦਾ ਪ੍ਰਬੰਧ ਹੋ ਜਾਵੇਗਾ।
ઠਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਲਈ ਕਣਕ ਜਾਰੀ ਹੋ ਚੁੱਕੀ ਹੈ, ਜੋ ਕਿ ਤੇਜ਼ੀ ਨਾਲ ਗਰੀਬ ਵਰਗਾਂ ਵਿੱਚ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਗ਼ਰੀਬਾਂ ਨੂੰ ਬਹੁਤ ਲਾਭ ਹੋਵੇਗਾ ਅਤੇ ਕਰਫ਼ਿਊ ਦੌਰਾਨ ਇਹ ਇਕ ਮਹੱਤਵਪੂਰਨ ਕਦਮ ਸੀ। ਵਿਧਾਇਕ ਨੇ ਇਸ ਫ਼ੈਸਲੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਸੰਕਟ ਦੀ ਇਸ ਘੜੀ ਵਿੱਚ ਗ਼ਰੀਬਾਂ ਅਤੇ ਲੋੜਵੰਦਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਲੋਕਾਂ ਕਿਸੇ ਤਰ੍ਹਾਂ ਕੋਈ ਪਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ। ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਨੇ ਵੀ ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ। ਰਾਧੇ-ਰਾਧੇ ਵੈੱਲਫੇਅਰ ਸੁਸਾਇਟੀ ਦੇ ਮੁਖੀ ਚੰਦਰਮੋਹਨ ਹਾਂਡਾ ਨੇ ਕਿਹਾ ਕਿ ਇਸ ਬਾਰੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਵੀ ਸੁਝਾਅ ਦਿੱਤਾ ਸੀ ਅਤੇ ਸਰਕਾਰ ਵੱਲੋਂ ਗਰੀਬ ਅਤੇ ਲੋੜਵੰਦ ਲੋਕਾਂ ਲਈ ਅਜਿਹਾ ਵੱਡਾ ਫ਼ੈਸਲਾ ਲਿਆ ਗਿਆ ਹੈ।
ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਅਫਸਰ ਸ੍ਰ: ਪਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਕੁੱਲ 9347 ਮੀਟਿਰਕ ਟਨ ਕਣਕ ਵੰਡੀ ਜਾਣੀ ਹੈ ਅਤੇ ਇਹ ਕਣਕ ਜਲਦ ਹੀ ਵੰਡਣੀ ਸ਼ੁਰੁ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇੱਕ ਪਰਿਵਾਰ ਨੂੰ 5 ਕਿਲੋ ਕਣਕ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰਫਿਊ ਦੌਰਾਨ ਵਿਭਾਗ ਵੱਲੋਂ ਇਹ ਲੋਕਾਂ ਦੇ ਘਰ-ਘਰ ਜਾ ਕੇ ਵੰਡੀ ਜਾਵੇਗੀ ਅਤੇ ਹਰ ਲਾਭਪਾਤਰੀ ਤੱਕ ਇਹ ਲਾਭ ਪਹੁੰਚਾਇਆ ਜਾਵੇਗਾ। /(10 ਅਪ੍ਰੈਲ)