ਮੁੱਖ ਮੰਤਰੀ ਤੀਰਥ ਯਾਤਰਾ  ਦੌਰਾਨ ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਅਨੰਦਪੁਰ ਸਾਹਿਬ ਲਈ 11 ਦਸੰਬਰ ਨੂੰ ਅਮਰਗੜ੍ਹ ਤੋ ਰਵਾਨਾ ਹੋਵੇਗੀ ਪਹਿਲੀ ਬੱਸ – ਡਿਪਟੀ ਕਮਿਸ਼ਨਰ

ਮੁੱਖ ਮੰਤਰੀ ਤੀਰਥ ਯਾਤਰਾ  ਦੌਰਾਨ ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਅਨੰਦਪੁਰ ਸਾਹਿਬ ਲਈ 11 ਦਸੰਬਰ ਨੂੰ ਅਮਰਗੜ੍ਹ ਤੋ ਰਵਾਨਾ ਹੋਵੇਗੀ ਪਹਿਲੀ ਬੱਸ – ਡਿਪਟੀ ਕਮਿਸ਼ਨਰ

ਮਾਲੇਰਕੋਟਲਾ, 8 ਦਸੰਬਰ, 2023 : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਤਹਿਤ ਅਵਾਮ ਨੂੰ ਧਾਰਮਿਕ ਸਥਾਨਾਂ ਸ੍ਰੀ ਅੰਮ੍ਰਿਤਸਰ - ਸ੍ਰੀ ਅਨੰਦਪੁਰ ਸਾਹਿਬ  ਦੇ ਦਰਸ਼ਨ ਕਰਵਾਉਣ ਲਈ 11 ਦਸੰਬਰ ਨੂੰ ਅਮਰਗੜ੍ਹ ਬੱਸ ਰਵਾਨਾ ਹੋਵੇਗੀ ਅਤੇ 15 ਦਸੰਬਰ ਨੂੰ ਸ੍ਰੀ ਅਜਮੇਰ ਸ਼ਰੀਫ (ਰਾਜਸਥਾਨ) ਲਈ  ਰੇਲ ਗੱਡੀ  ਰਵਾਨਾ ਹੋਵੇਗੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ਭਗਵੰਤ ਸਿੰਘ ਮਾਨ ਸਰਕਾਰ ਦਾ ਲੋਕ ਪੱਖੀ ਉਪਰਾਲਾ ਹੈ।ਪੰਜਾਬ ਵਿੱਚ ਧਾਰਮਿਕ ਅਸਥਾਨਾ ਦੀ ਯਾਤਰਾ ਦੌਰਾਨ ਸ਼ਰਧਾਲੂਆਂ ਲਈ ਪੰਜਾਬ ਸਰਕਾਰ ਵੱਲੋਂ ਵਿਸੇਸ਼ ਪ੍ਰਬੰਧ ਕੀਤੇ ਗਏ ਹਨ।ਮੁੱਖ ਮੰਤਰੀ ਤੀਰਥ ਯਾਤਰਾ ਦੌਰਾਨ ਸ਼ਰਧਾਲੂਆਂ ਦੀਆਂ ਸਹੂਲਤਾਂ ਦਾ ਵਿਸੇਸ਼ ਧਿਆਨ ਰੱਖਿਆ ਜਾਵੇਗਾ।ਉਨ੍ਹਾਂ ਸਬੰਧਤ ਵਿਭਾਗਾਂ  ਦੇ ਅਧਿਕਾਰੀ/ ਕਰਮਚਾਰੀਆਂ ਨੂੰ ਆਪਣੀ ਜਿੰਮੇਵਾਰੀ ਪੂਰੀ ਮਿਹਨਤ, ਲਗਨ ਤੇ ਸੇਵਾ ਦੀ ਭਾਵਨਾ ਨਾਲ ਨਿਭਾਉਣ ਲਈ ਕਿਹਾ ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਠਹਿਰਣ ਤੇ ਹੋਰ ਪ੍ਰਬੰਧ ਮੁਕੰਮਲ ਕਰਨ ਲਈ ਪ੍ਰਸਾਸ਼ਨ ਵੱਲੋਂ ਵਿਆਪਕ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ  ਦੇ ਪ੍ਰਬੰਧਾਂ ਲਈ ਕਾਰਜ ਸਾਧਕ ਅਫ਼ਸਰ ਮਾਲੇਰਕੋਟਲਾ ਨੂੰ ਨੋਡਲ ਅਫ਼ਸਰ ਤਾਇਨਾਤ ਕੀਤਾ ਗਿਆ ਹੈ । ਵਧੇਰੇ ਜਾਣਕਾਰੀ ਲਈ ਦਫ਼ਤਰੀ ਸਮੇਂ ਦੌਰਾਨ ਨਗਰ ਕੌਸਲ ਮਾਲੇਰਕੋਟਲਾ ਦੇ ਜੂਨੀਅਰ ਸਹਾਇਕ ਅੱਛਰਾ ਸਿੰਘ ਦੇ ਮੋਬਾਇਲ ਨੰ.98760-59466 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਲੋਕ ਪੱਖੀ ਉਪਰਾਲਿਆਂ ਨੂੰ ਜਾਰੀ ਰੱਖਦਿਆਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ਦੀ ਸ਼ੁਰੂਆਤ ਕੀਤੀ ਹੈ।  ਜਿਸ ਨਾਲ ਪੰਜਾਬ ਵਾਸੀਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਕੇ ਨਤਮਸਤਕ ਹੋਣ ਦੀ ਸਹੂਲਤ ਹਾਸਲ ਹੋ ਰਹੀ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾ ਇਸ ਸਕੀਮ ਦੇ ਆਗਾਜ ਮੌਕੇ 27 ਨਵੰਬਰ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਵਿਖੇ ਸਰਧਾਲੂਆਂ  ਯਾਤਰਾ ਲਈ ਭੇਜੇ ਗਏ ਸਨ।

ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਦੀ ਪਾਵਨ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਵਰਗੇ ਅਸਥਾਨਾਂ ਦੀ ਯਾਤਰਾ ਕਰਨ ਦੀ ਇੱਛਾ ਹੁੰਦੀ ਹੈ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਤੀਰਥ ਅਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਜਾਵੇਗੀ ਜੋ ਕਿ ਬਹੁਤ ਹੀ ਵੱਡਾ ਅਤੇ ਸਲਾਂਘਾਯੋਗ ਉਪਰਾਲਾ ਹੈ।ਉਨ੍ਹਾਂ ਕਿਹਾ ਕਿ ਯਾਤਰਾ ’ਤੇ ਜਾਣ ਲਈ ਦੋ ਤਰਾਂ ਦੇ ਸਾਧਨ ਹੋਣਗੇ, ਜਿਸ ਵਿੱਚ ਲੰਬੀ ਦੂਰੀ ਦੇ ਧਾਰਮਿਕ ਅਸਥਾਨਾਂ ਲਈ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਸਤੇ ਬੱਸਾਂ ਰਾਹੀਂ ਹੋਵੇਗਾ। ਉਨ੍ਹਾਂ ਵੱਲੋਂ ਵੱਖ ਵੱਖ ਵਿਭਾਗਾ ਦੇ ਅਧਿਕਾਰੀਆਂ ਨੂੰ ਇਸ ਯਾਤਰਾ ਲਈ ਤੈਨਾਤ ਕੀਤਾ ਗਿਆ ਹੈ, ਤੇ ਵਿਆਪਕ ਪੱਧਰ ਤੇ ਤਿਆਰੀਆ ਕੀਤੀਆ ਜਾ ਰਹੀਆਂ ਹਨ।