ਸਰਕਾਰੀ ਸਕੂਲ ਸਸਰਾਲੀ ਕਲੋਨੀ, ਗੜ੍ਹੀ ਤਰਖਾਣਾਂ ਤੇ ਨਰਿੰਦਰ ਨਗਰ ਨੇ ਗੁਰੂ ਤੇਗ ਬਹਾਦਰ ਸਾਹਿਬ ਨੂੰ ਸਮੱਰਪਿਤ ਕਰਵਾਏ ਸਕੂਲ ਪੱਧਰੀ ਮੁਕਾਬਲੇ

ਸਰਕਾਰੀ ਸਕੂਲ ਸਸਰਾਲੀ ਕਲੋਨੀ, ਗੜ੍ਹੀ ਤਰਖਾਣਾਂ ਤੇ ਨਰਿੰਦਰ ਨਗਰ ਨੇ ਗੁਰੂ ਤੇਗ ਬਹਾਦਰ ਸਾਹਿਬ ਨੂੰ ਸਮੱਰਪਿਤ ਕਰਵਾਏ ਸਕੂਲ ਪੱਧਰੀ ਮੁਕਾਬਲੇ
ਫੋਟੋ : ਵਿਦਿਅੱਕ ਮੁਕਾਬਲਿਆਂ ਵਿੱਚ ਭਾਗ ਲੈਂਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ।

ਲੁਧਿਆਣਾ:  ਸ੍ਰੀ ਗੁਰੁ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮੱਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਅਤੇ ਡਾਇਰੈਕਟਰ ਐਸ.ਸੀ.ਈ.ਆਰ.ਟੀ. ਸ੍ਰੀ ਜਗਤਾਰ ਸਿੰਘ ਕੁੂਲੜੀਆ ਦੀ ਦੇਖ-ਰੇਖ ਹੇਠ ਚਾਰ ਵੱਖ-ਵੱਖ ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਸਿੱਖਿਆ ਅਫਸਰ (ਸੈ.ਸਿ.) ਸ੍ਰੀ ਲਖਵੀਰ ਸਿੰਘ ਸਮਰਾ ਨੇ ਦੱਸਿਆ ਕਿ ਸਕੂਲ ਪੱਧਰ ਤੇ ਇਹ ਮੁਕਾਬਲੇ ਸਕੂਲ ਮੁੱਖੀਆਂ ਵਲੋਂ ਬਹੁਤ ਹੀ ਉਤਸ਼ਾਹ ਨਾਲ ਅਧਿਆਪਕਾਂ ਅਤੇ ਵਦਿਆਰਥੀਆਂ ਨੂੰ ਪ੍ਰੇਰਿਤ ਕਰਕੇ ਕਰਵਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਸਰਕਾਰੀ ਸਕੂਲ ਸਸਰਾਲੀ ਕਲੋਨੀ, ਗੜ੍ਹੀ ਤਰਖਾਣਾਂ, ਨਰਿੰਦਰ ਨਗਰ, ਗਾਲਿਬ ਕਲਾਂ, ਭੈਣੀ ਅਰਾਈਆਂ ਸਮੇਤ ਜ਼ਿਲੇ ਦੇ ਬਹੁਤ ਸਾਰੇ ਸਕੂਲ ਇਸ ਮੁਕਾਬਲੇ ਵਿੱਚ ਭਾਗ ਲੈ ਚੁੱਕੇ ਹਨ ਅਤੇ ਬਾਕੀ ਸਕੂਲ ਵੀ ਇਹਨਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਉਪਰਾਲੇ ਕਰ ਰਹੇ ਹਨ।

ਉਪ ਜ਼ਿਲਾ ਸਿੱਖਿਆ ਅਫਸਰ ਡਾ. ਚਰਨਜੀਤ ਸਿੰਘ ਜਲਾਜਣ ਨੇ ਮੁਕਾਬਲਿਆਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸਾਰੇ ਸਕੂਲਾਂ ਵਲੋਂ ਭਾਗ ਲੈਣਾ ਜਰੂਰੀ ਹੈ ਅਤੇ ਪਹਿਲਾ ਮੁਕਾਬਲਾ 'ਲੇਖ ਰਚਨਾ' ਜੋ ਕਿ 31 ਮਈ, 2021 ਤੱਕ ਚੱਲੇਗਾ।

ਇਸ ਮੌਕੇ ਜ਼ਿਲਾ ਨੋਡਲ ਅਫਸਰ ਗੁਰਕ੍ਰਿਪਾਲ ਸਿੰਘ ਬਰਾੜ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਫਲਸਫੇ ਬਾਰੇ ਲੇਖ ਲਿਖਣ ਮੁਕਾਬਲੇ ਵਿੱਚ ਹਿੱਸਾ ਲਿਆ।

ਇਸ ਮੌਕੇ ਸੁਪਰਡੈਂਟ ਪਰਮਜੀਤ ਸਿੰਘ, ਕਲਰਕ ਗੁਰਪ੍ਰੀਤ ਸਿੰਘ ਟੂਸਾ ਅਤੇ ਤਕਨੀਕੀ ਸਹਾਇਕ ਪ੍ਰੀਤ ਮਹਿੰਦਰ ਸਿੰਘ ਤੇ ਵਿਪਨ ਪਾਲ ਗੁਰੂ ਵੀ ਹਾਜ਼ਰ ਸਨ।