ਹਾਈਕੋਰਟ ਦੇ ਜੱਜ ਜਸਟਿਸ ਹਰਸਿਮਰਨ ਸਿੰਘ ਸੇਠੀ ਵੱਲੋਂ ਨਵਾਂਸ਼ਹਿਰ ਤੇ ਬਲਾਚੌਰ ਦੀਆਂ ਅਦਾਲਤਾਂ ਦੀ ਜਾਂਚ

ਹਾਈਕੋਰਟ ਦੇ ਜੱਜ ਜਸਟਿਸ ਹਰਸਿਮਰਨ ਸਿੰਘ ਸੇਠੀ ਵੱਲੋਂ ਨਵਾਂਸ਼ਹਿਰ ਤੇ ਬਲਾਚੌਰ ਦੀਆਂ ਅਦਾਲਤਾਂ ਦੀ ਜਾਂਚ
ਉਸਾਰੀ ਅਧੀਨ ਕੋਰਟ ਕੰਪਲੈਕਸ ਵਿਖੇ ਪੌਦਾ ਲਗਾਉਂਦੇ ਹੋਏ ਜਸਟਿਸ ਹਰਸਿਮਰਨ ਸਿੰਘ ਸੇਠੀ।  

ਨਵਾਂਸ਼ਹਿਰ: ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਜਸਟਿਸ ਹਰਸਿਮਰਨ ਸਿੰਘ ਸੇਠੀ ਵੱਲੋਂ ਅੱਜ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਨਵਾਂਸ਼ਹਿਰ ਅਤੇ ਬਲਾਚੌਰ ਅਦਾਲਤਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਉਨਾਂ ਅਦਾਲਤਾਂ ਵਿਚ ਚੱਲ ਰਹੇ ਕੰਮਾਂ ਦੀ ਪੜਤਾਲ ਕੀਤੀ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਜ਼ਿਲਾ ਕੋਰਟ ਕੰਪਲੈਕਸ ਨਵਾਂਸ਼ਹਿਰ ਪੁੱਜਣ ’ਤੇ ਜ਼ਿਲਾ ਤੇ ਸੈਸ਼ਨ ਜੱਜ ਏ. ਐਸ ਗਰੇਵਾਲ ਦੀ ਅਗਵਾਈ ਵਿਚ ਸਮੂਹ ਜੁਡੀਸ਼ੀਅਲ ਅਫ਼ਸਰਾਂ ਅਤੇ ਬਾਰ ਐਸੋਸੀਏਸ਼ਨ ਨਵਾਂਸ਼ਹਿਰ ਦੇ ਵਕੀਲਾਂ ਵੱਲੋਂ ਗੁਲਦਸਤੇ ਦੇ ਕੇ ਉਨਾਂ ਦਾ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਨਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਉਨਾਂ ਬਾਰ ਐਸੋਸੀਏਸ਼ਨ ਦੇ ਹਾਲ ਵਿਚ ਵਕੀਲਾਂ ਨੂੰ ਸੰਬੋਧਨ ਵੀ ਕੀਤਾ ਅਤੇ ਚੰਡੀਗੜ ਰੋਡ ’ਤੇ ਉਸਾਰੀ ਅਧੀਨ ਨਵੇਂ ਕੋਰਟ ਕੰਪਲੈਕਸ ਵਿਖੇ ਫ਼ਲਦਾਰ ਅਤੇ ਸਜਾਵਟੀ ਬੂਟੇ ਵੀ ਲਗਾਏ। 

ਇਸ ਮੌਕੇ ਜ਼ਿਲਾ ਤੇ ਸੈਸ਼ਨ ਜੱਜ ਏ. ਐਸ ਗਰੇਵਾਲ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ. ਐਸ. ਪੀ ਅਲਕਾ ਮੀਨਾ, ਸਹਾਇਕ ਜ਼ਿਲਾ ਤੇ ਸੈਸ਼ਨ ਜੱਜ-1 ਰਣਧੀਰ ਵਰਮਾ, ਵਧੀਕ ਜ਼ਿਲਾ ਤੇ ਸੈਸ਼ਨ ਜੱਜ-2 ਪੁਨੀਤ ਮੋਹਨ ਸ਼ਰਮਾ, ਜ਼ਿਲਾ ਜੱਜ ਫੈਮਿਲੀ ਕੋਰਟ ਅਸ਼ੋਕ ਕਪੂਰ, ਸਿਵਲ ਜੱਜ ਸੀਨੀਅਰ ਡਵੀਜ਼ਨ ਯੁਕਤੀ ਗੋਇਲ, ਸੀ. ਜੇ. ਐਮ-ਕਮ-ਸੀ. ਜੇ (ਐਸ. ਡੀ) ਰਮਨ ਸ਼ਰਮਾ, ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ, ਵਧੀਕ ਸਿਵਲ ਜੱਜ ਸੀਨੀਅਰ ਡਵੀਜ਼ਨ ਨਵਦੀਪ ਕੌਰ, ਸਿਵਲ ਜੱਜ ਜੂਨੀਅਰ ਡਵੀਜ਼ਨ ਲਵਲੀਨ ਸੰਧੂ, ਸਿਵਲ ਜੱਜ ਜੂਨੀਅਰ ਡਵੀਜ਼ਨ ਹਰਪ੍ਰੀਤ ਕੌਰ ਨਾਫ਼ਰਾ, ਸਿਵਲ ਜੱਜ ਜੂਨੀਅਰ ਡਵੀਜ਼ਨ ਕਵਿਤਾ, ਸਿਵਲ ਜੱਜ ਜੂਨੀਅਰ ਡਵੀਜ਼ਨ ਬਲਾਚੌਰ ਸੀਮਾ ਅਗਨੀਹੋਤਰੀ, ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ ਬਲਾਚੌਰ ਬਲਵਿੰਦਰ ਕੌਰ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਰਪਾਲ ਕਾਹਲੋਂ, ਐਸ. ਐਸ ਝਿੱਕਾ ਤੇ ਹੋਰ ਹਾਜ਼ਰ ਸਨ।