ਲੁਧਿਆਣਾ ਸਪੋਰਟਸ ਵੈਲਫੇਅਰ ਐਸੋਸੀਏਸ਼ਨ ਦੀ ਚੋਣ
ਅਮਰੀਕ ਸਿੰਘ ਮਿਨਹਾਸ ਪ੍ਰਧਾਨ, ਜਗਰੂਪ ਸਿੰਘ ਜਰਖੜ ਜਨਰਲ ਸਕੱਤਰ, ਸੁਖਵਿੰਦਰ ਸਿੰਘ ਚੇਅਰਮੈਨ ਬਣੇ
ਲੁਧਿਆਣਾ, 10 ਜਨਵਰੀ, 2026: ਖੇਡਾਂ ਦੇ ਖੇਤਰ ਵਿੱਚ ਅਹਿਮ ਸਥਾਨ ਰੱਖਣ ਵਾਲੀ ਸੰਸਥਾ ਲੁਧਿਆਣਾ ਸਪੋਰਟਸ ਵੈਲਫੇਅਰ ਐਸੋਸੀਏਸਨ ਦਾ ਨਵੇਂ ਸਿਰੇ ਤੋਂ ਪੁਨਰਗਠਨ ਕੀਤਾ ਗਿਆ ਹੈ । ਅੱਜ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਦਰੋਣਾਚਾਰੀਆ ਐਵਾਰਡੀ ਕੋਚ ਬਲਦੇਵ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਸਮੂਹ ਮੈਂਬਰਾਂ ਦੀ ਸਹਿਮਤੀ ਨਾਲ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਜਿਸ ਵਿੱਚ ਅਮਰੀਕ ਸਿੰਘ ਮਿਨਹਾਸ ਸਾਬਕਾ ਏ ਆਈ ਜੀ ਪੰਜਾਬ ਪੁਲਿਸ ਨੂੰ ਸੰਸਥਾ ਦਾ ਨਵਾਂ ਪ੍ਰਧਾਨ, ਖੇਡ ਪ੍ਰਮੋਟਰ ਜਗਰੂਪ ਸਿੰਘ ਜਰਖੜ ਨੂੰ ਜਨਰਲ ਸਕੱਤਰ, ਸੁਖਵਿੰਦਰ ਸਿੰਘ ਸਾਬਕਾ ਸੁਪਰਡੈਂਟ ਸਿਹਤ ਵਿਭਾਗ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ,ਜਦਕਿ ਦਰੋਣਾਚਾਰੀਆ ਐਵਾਰਡੀ ਕੋਚ ਬਲਦੇਵ ਸਿੰਘ ਨੂੰ ਲੁਧਿਆਣਾ ਸਪੋਰਟਸ ਵੈਲਫੇਅਰ ਐੋਸੋਸੀਏਸ਼ਨ ਦੇ ਮੁੱਖ ਸਰਪ੍ਰਸਤ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਸਰਪ੍ਰਸਤ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਵੇਟ ਲਿਫਟਰ ਹਰਦੀਪ ਸਿੰਘ ਬੀਰਮਪੁਰ ਅਤੇ ਨਰਿੰਦਰ ਸਿੰਘ ਹੈਬੋਵਾਲ ਨੂੰ ਸੀਨੀਅਰ ਮੀਤ ਪ੍ਰਧਾਨ ,ਦਵਿੰਦਰ ਸਿੰਘ ਘੁੰਮਣ, ਹੁਕਮ ਸਿੰਘ ਗੁਰੂ ਨਾਨਕ ਕਾਰ ਬਾਜ਼ਾਰ , ਸਤਨਾਮ ਸਿੰਘ ਕੈਲੇ , ਮੀਨਾਕਸ਼ੀ ਰੰਧਾਵਾ ਕੋਚ ਪੰਜਾਬੀ ਯੂਨੀਵਰਸਿਟੀ ਪਟਿਆਲਾ, ਗੁਰਦੀਪ ਸਿੰਘ ਗਰੇਵਾਲ ਜਿਲਾ ਖੇਡ ਅਫਸਰ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਹਾਕੀ ਓਲੰਪੀਅਨ ਹਰਦੀਪ ਸਿੰਘ ਗਰੇਵਾਲ ਚੀਫ ਐਡਵਾਈਜਰ ਅਤੇ ਸਾਬਕਾ ਕੌਮੀ ਖ਼ਿਡਾਰੀ ਰਛਪਾਲ ਸਿੰਘ ਨਾਗੀ ਨੂੰ ਵਿੱਤ ਸਕੱਤਰ ਬਣਾਇਆ ਗਿਆ ਹੈ। ਗੁਰਸਤਿੰਦਰ ਸਿੰਘ ਪ੍ਰਗਟ ਨੂੰ ਤਕਨੀਕੀ ਜਨਰਲ ਸਕੱਤਰ ਕੀਤਾ ਗਿਆ । ਇਸ ਤੋਂ ਇਲਾਵਾ ਪੰਜ ਮੈਂਬਰੀ ਟੈਕਨੀਕਲ ਕਮੇਟੀ ਵਿੱਚ ਮਨਪ੍ਰੀਤ ਸਿੰਘ ਮੁੰਡੀਆ,ਪਰਮਜੀਤ ਸਿੰਘ ਪੰਮਾ ਗਰੇਵਾਲ , ਗੁਰਤੇਗ ਸਿੰਘ ਲਾਡੀ, ਕੁਲਵਿੰਦਰ ਸਿੰਘ ਬੱਬੂ ਮੱਲ੍ਹੀ, ਪ੍ਰੇਮ ਸਿੰਘ ਰਾਮਪੁਰ ਨੂੰ ਲਿਆ ਗਿਆ ਹੈ।
ਨਵੇਂ ਪ੍ਰਧਾਨ ਅਮਰੀਕ ਸਿੰਘ ਮਿਨਹਾਸ ਅਤੇ ਸਰਪ੍ਰਸਤ ਦਰੋਣਾਚਾਰੀਆ ਐਵਾਰਡੀ ਕੋਚ ਬਲਦੇਵ ਸਿੰਘ ਨੇ ਦੱਸਿਆ ਕਿ ਲੁਧਿਆਣਾ ਸਪੋਰਟਸ ਵੈਲਫੇਅਰ ਐਸੋਸੀਏਸ਼ਨ ਵੱਲੋਂ ਜੂਨੀਅਰ ਪੱਧਰ ਤੇ ਖੇਡਾਂ ਦੇ ਵਿੱਚ ਮਾਣਮੱਤੀਆਂ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੂੰ ਲੁਧਿਆਣਾ ਦੇ ਪੁਰਾਣੇ ਮਹਾਨ ਖਿਡਾਰੀਆਂ ਦੇ ਨਾਮ ਤੇ ਐਵਾਰਡ ਦੇਣਾ ਸ਼ੁਰੂ ਕਰੇਗੀ। ਇਹ ਸਮਾਗਮ ਮਾਰਚ ਮਹੀਨੇ ਹੋਵੇਗਾ ਇਸ ਤੋਂ ਇਲਾਵਾ ਹਰ ਸਾਲ ਅੰਡਰ 17 ਸਾਲ ਮੁੰਡੇ ਅਤੇ ਕੁੜੀਆਂ ਦਾ ਗੁਰੂ ਗੋਬਿੰਦ ਸਿੰਘ ਹਾਕੀ ਟੂਰਨਾਮੈਂਟ ਸਟੇਟ ਪੱਧਰ ਤੇ ਕਰਵਾਇਆ ਜਾਵੇਗਾ।
City Air News 

