"ਮਾਲੇਰਕੋਟਲਾ ਸੂਫ਼ੀ ਫ਼ੈਸਟੀਵਲ" ਦੀ ਰੂਪ ਰੇਖਾ ਉਲੀਕਣ ਲਈ ਮੀਟਿੰਗ

ਮਾਲੇਰਕੋਟਲੇ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਤੋਂ ਆਉਂਣ ਵਾਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣ ਲਈ ਇਹ ਵਿਰਾਸਤੀ ਫੈਸਟੀਵਲ ਬੜੇ ਹੀ ਧੂਮ-ਧਾਮ ਨਾਲ ਮਨਾਇਆ ਜਾਵੇਗਾ-ਡਿਪਟੀ ਕਮਿਸ਼ਨਰ

ਮਾਲੇਰਕੋਟਲਾ, 7 ਦਸੰਬਰ,2023  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀ ਰਹਿਨੁਮਾਈ ਵਿਚ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਮਿਤੀ 14 ਤੋਂ 17 ਦਸੰਬਰ ਤੱਕ ਪਹਿਲੀ ਵਾਰ ਹੋ ਰਹੇ "ਮਾਲੇਰਕੋਟਲਾ ਸੂਫ਼ੀ ਫ਼ੈਸਟੀਵਲ" ਸਮਾਗਮ ਦੀ ਯੋਜਨਾ ਉਲੀਕਣ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਥਾਨਕ ਸਰਕਾਰੀ ਕਾਲਜ ਵਾਲੇ ਸਥਾਨ ਤੇ ਇੱਕ ਮੀਟਿੰਗ ਕੀਤੀ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਹਰਕਮਲਪ੍ਰੀਤ ਸਿੰਘ ਖੱਖ, ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਐਸ.ਡੀ.ਐਮ. ਮਾਲੇਰਕੋਟਲਾ,ਹਰਬੰਸ ਸਿੰਘ, ਐਸ.ਡੀ.ਐਮ. ਸੁਰਿੰਦਰ ਕੌਰ, ਐਸ.ਪੀ.(ਐਚ) ਸਵਰਨਜੀਤ ਕੌਰ, ਡੀ.ਆਰ.ਓ ਮਨਮੋਹਨ ਕੁਮਾਰ, ਈ.ਟੀ.ਓ ਪ੍ਰੀਤ ਭੁਪਿੰਦਰ ਸਿੰਘ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ, ਪ੍ਰਿੰਸੀਪਲ ਸਰਕਾਰੀ ਕਾਲਜ ਡਾ.ਬਰਜਿੰਦਰ ਸਿੰਘ ਟੋਹੜਾ, ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ ।

 ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਇਸ ਫੈਸਟੀਵਲ ਦੇ ਸਾਰੇ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਸਮੁੱਚੇ ਪ੍ਰਬੰਧ ਪੂਰੀ ਜਿੰਮੇਵਾਰੀ ਤੇ ਤਨਦੇਹੀ ਨਾਲ ਨਿਭਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਅਤੇ ਕਿਹਾ ਕਿ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਆਪਣੀ ਵਡਮੁੱਲੀ ਵਿਰਾਸਤ, ਸੱਭਿਆਚਾਰ ਅਤੇ ਅਮੀਰ ਵਿਰਸੇ ਬਾਰੇ ਜਾਣਕਾਰੀ ਦੇਣ ਲਈ ਵਿਰਾਸਤੀ ਸ਼ਹਿਰ ਮਾਲੇਰਕੋਟਲਾ ਵਿਖੇ ਕਰਵਾਏ ਜਾਣ ਵਾਲੇ ਮਾਲੇਰਕੋਟਲਾ ਸੂਫ਼ੀ ਫ਼ੈਸਟੀਵਲ 'ਚ ਵੱਡੀ ਗਿਣਤੀ ਵਿੱਚ ਦਰਸ਼ਕ ਪੁੱਜਣਗੇ ਇਸ ਲਈ ਸਾਰੀਆਂ ਤਿਆਰੀਆਂ ਸੁਚੱਜੇ ਢੰਗ ਨਾਲ ਕੀਤੀਆਂ ਜਾਣ।

ਉਨ੍ਹਾਂ ਦੱਸਿਆ ਕਿ ਮਾਲੇਰਕੋਟਲਾ ਨੂੰ ਸੈਰ-ਸਪਾਟੇ ਦੇ ਸਥਾਨ ਵਜੋਂ ਵਿਕਸਤ ਕਰਨ ਦੇ ਨਾਲ-ਨਾਲ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣਾਉਣ ਲਈ ਸੈਰ ਸਪਾਟਾ ਵਿਭਾਗ ਦੇ ਰਾਹੀਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ । ਮਾਲੇਰਕੋਟਲੇ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਤੋਂ ਆਉਂਣ ਵਾਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣ ਲਈ ਇਹ ਵਿਰਾਸਤੀ ਫੈਸਟੀਵਲ ਬੜੇ ਹੀ ਧੂਮ-ਧਾਮ ਨਾਲ ਮਨਾਇਆ ਜਾਵੇਗਾ । ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਸ਼ਹਿਰ ਨਿਵਾਸੀਆਂ ਸਮੇਤ ਹੋਰਨਾਂ ਇਲਾਕਿਆਂ ਦੇ ਵਸਨੀਕਾਂ ਨੂੰ ਵੀ ਇਸ ਉਤਸਵ ਦਾ ਅਨੰਦ ਮਾਣਨ ਦਾ ਖੁੱਲਾ ਸੱਦਾ ਦਿੱਤਾ।

ਉਨ੍ਹਾਂ ਕਿਹਾ ਕਿ ਲੋਕਲ ਘਰਾਣਾ ਦੀਆਂ ਗਾਇਨ ਸ਼ੈਲੀਆਂ, ਕਵਾਲੀਆਂ,ਸੂਫਿਆਨਾ ਕਲਾਮ,ਮੁਸ਼ਾਇਰੇ, ਜਸਨ ਸੂਫੀਆਨਾ ਵਿਸ਼ੇਸ ਖਿੱਚ ਦਾ ਕੇਂਦਰ ਹੋਣਗੇ । ਉਨ੍ਹਾਂ ਦੱਸਿਆ ਕਿ ਇਸ ਸੂਫ਼ੀ ਫ਼ੈਸਟੀਵਲ ਦੌਰਾਨ ਖਾਣ ਪੀਣ, ਸੂਫ਼ੀ ਲਿਟਰੇਚਰ ਦੀਆਂ ਕਿਤਾਬਾਂ,ਸੂਫ਼ੀ ਫ਼ੈਸਟੀਵਲ ਮਿੱਟੀ ਦੀ ਭਾਂਡੇ, ਲੋਹੇ ਦਾ ਸਮਾਨ (ਤਵੇ, ਤਸਲੇ ਆਦਿ),ਪੰਜਾਬੀ ਜੁੱਟੀ, ਕਢਾਈ ਬੁਣਾਈ ਨਾਲ ਤਿਆਰ ਵਸਤਾਂ ਦੇ ਸਟਾਲਾ ਨਾਲ ਨਾਲ ਨਰਸਰੀ (ਫੁੱਲ ਬੁਟੀਆਂ) ਦੀਆਂ ਦੁਕਾਨਾਂ ਆਰਜੀ ਤੌਰ ਤੇ ਸਥਾਪਿਤ ਕੀਤੀਆਂ ਜਾਣਗੀਆਂ ।