ਜ਼ਿਲੇ ਵਿਚ 22 ਤੋਂ 30 ਅਪ੍ਰੈਲ ਤੱਕ ਲੱਗਣਗੇ ਮੈਗਾ ਰੋਜ਼ਗਾਰ ਮੇਲੇ-ਰੁਪਿੰਦਰ ਕੌਰ

ਜ਼ਿਲੇ ਵਿਚ 22 ਤੋਂ 30 ਅਪ੍ਰੈਲ ਤੱਕ ਲੱਗਣਗੇ ਮੈਗਾ ਰੋਜ਼ਗਾਰ ਮੇਲੇ-ਰੁਪਿੰਦਰ ਕੌਰ
ਰੁਪਿੰਦਰ ਕੌਰ, ਜ਼ਿਲਾ ਰੋਜ਼ਗਾਰ ਅਫ਼ਸਰ।  

ਨਵਾਂਸ਼ਹਿਰ: ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸਨ’ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਜ਼ਿਲੇ ਵਿਚ 22 ਤੋਂ 30 ਅਪ੍ਰੈਲ ਤੱਕ ਵੱਖ-ਵੱਖ ਸੰਸਥਾਵਾਂ ਵਿਚ ਮੈਗਾ ਰੋਜ਼ਗਾਰ ਮੇਲੇ ਲਗਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਨਾਂ ਮੇਲਿਆਂ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਆਪ ਨੂੰ 18 ਅਪ੍ਰੈਲ 2021 ਤੱਕ www.pgrkam.com ਪੋਰਟਲ ’ਤੇ ‘ਜੌਬ ਸੀਕਰਸ’ ਵਜੋਂ ਰਜਿਸਟਰ ਕਰ ਸਕਦੇ ਹਨ। ਉਨਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਪ੍ਰਾਰਥੀ ਕੰਮਕਾਜ ਵਾਲੇ ਦਿਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 88727-59915 ਉੱਤੇ ਸੰਪਰਕ ਕਰ ਸਕਦੇ ਹਨ।