ਪੰਜਾਬ ਇੰਜੀਨੀਅਰਿੰਗ ਕਾਲਜ ਵਿੱਚ ਓਪਨ ਜਿਮ ਦਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੀਤਾ ਉਦਘਾਟਨ
ਸਾਊਥ ਏਸ਼ੀਅਨ ਬਾਸਕਟਬਾਲ ਫੈਡਰੇਸ਼ਨ ਦੀ ਜਨਰਲ ਸਕੱਤਰ ਚੰਦਰਮੁਖੀ ਸ਼ਰਮਾ ਵੀ ਮੌਜੂਦ ਰਹੇ
ਚੰਡੀਗੜ੍ਹ, 5 ਫਰਵਰੀ, 2023: ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਪੰਜਾਬ ਇੰਜਨੀਅਰਿੰਗ ਕਾਲਜ ਵਿਖੇ ਓਪਨ ਜਿੰਮ ਦਾ ਉਦਘਾਟਨ ਕੀਤਾ, ਜਿਸ ਦੌਰਾਨ ਸਾਊਥ ਏਸ਼ੀਅਨ ਬਾਸਕਟਬਾਲ ਫੈਡਰੇਸ਼ਨ ਦੀ ਜਨਰਲ ਸਕੱਤਰ ਚੰਦਰਮੁਖੀ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਅੱਜ ਦੇ ਗਤੀਸ਼ੀਲ ਯੁੱਗ ਵਿੱਚ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। ਇਸ ਜਿੰਮ ਰਾਹੀਂ ਹਰ ਉਮਰ ਵਰਗ ਦੇ ਲੋਕਾਂ ਨੂੰ ਸਹੂਲਤ ਮਿਲੇਗੀ ਅਤੇ ਉਹ ਆਪਣੀ ਸਿਹਤ ਦਾ ਖਿਆਲ ਰੱਖ ਸਕਦੇ ਹਨ।
ਇਸ ਦੌਰਾਨ ਪੰਜਾਬ ਇੰਜਨੀਅਰਿੰਗ ਕਾਲਜ ਦੀ ਨਾਨ-ਟੀਚਿੰਗ ਯੂਨੀਅਨ ਦੇ ਪ੍ਰਧਾਨ ਤੇਜਿੰਦਰ ਪਾਲ ਸਿੰਘ ਨੇ ਸੰਸਦ ਤਿਵਾੜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੱਥੇ ਆਉਣ ਵਾਲੇ ਲੋਕਾਂ ਨੂੰ ਇਸ ਜਿੰਮ ਤੋਂ ਕਾਫੀ ਸਹੂਲਤ ਮਿਲੇਗੀ। ਉਨ੍ਹਾਂ ਨੇ ਚੰਦਰਮੁਖੀ ਸ਼ਰਮਾ ਦਾ ਵੀ ਧੰਨਵਾਦ ਕੀਤਾ।
ਜਿਸ ਵਿੱਚ ਹੋਰਨਾਂ ਤੋਂ ਇਲਾਵਾ, ਸਾਬਕਾ ਚੇਅਰਮੈਨ ਪੰਜਾਬ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਪਵਨ ਦੀਵਾਨ, ਸੁਖਵੰਤ ਸਿੰਘ, ਸੁਰਿੰਦਰ ਕੁਮਾਰ, ਕੁਲਦੀਪ ਸਿੰਘ ਨੇਗੀ, ਆਰ.ਕੇ.ਕਾਂਚੀ, ਕਾਫਿਲੇ ਜੀ, ਅਨਿਲ ਕੁਮਾਰ, ਲਲਿਤ ਚੌਧਰੀ, ਹਰਮਨ ਚੌਧਰੀ, ਮੈਡਮ ਬੀਨਾ ਆਦਿ ਹਾਜ਼ਰ ਸਨ।
City Air News 

