ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਹਰਬੰਸ ਸਿੰਘ ਧੀਮਾਨ ਦੇ ਦੇਹਾਂਤ ’ਤੇ ਅਫ਼ਸੋਸ ਦਾ ਪ੍ਰਗਟਾਵਾ
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਅਕਾਡਮੀ ਦੇ ਜੀਵਨ ਮੈਂਬਰ ਸ. ਹਰਬੰਸ ਸਿੰਘ ਧੀਮਾਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਲੁਧਿਆਣਾ, 24 ਜੂਨ, 2026: ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਅਕਾਡਮੀ ਦੇ ਜੀਵਨ ਮੈਂਬਰ ਸ. ਹਰਬੰਸ ਸਿੰਘ ਧੀਮਾਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਅਤੇ ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਹਰਬੰਸ ਸਿੰਘ ਧੀਮਾਨ ਦੇ ਸਦੀਵੀ ਵਿਛੋੜੇ ’ਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹਰਬੰਸ ਸਿੰਘ ਧੀਮਾਨ ਪੰਜਾਬੀ ਦੇ ਪ੍ਰਸਿੱਧ ਲੇਖਕ ਹਨ ਪਿਛਲੇ ਦਿਨੀਂ ਇਕ ਦੁਰਘਟਨਾ ਦੌਰਾਨ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗ ਗਈਆ ਸਨ ਅਤੇ ਉਹ ਜ਼ੇਰੇ ਇਲਾਜ ਸਨ। ਉਨ੍ਹਾਂ ਦੱਸਿਆ ਹਰਬੰਸ ਸਿੰਘ ਧੀਮਾਨ ਨੇ ਪੰਚਤੰਤਰ ਦੀਆਂ ਕਹਾਣੀਆਂ, ਲਹਿੰਦੇ ਪੰਜਾਬ ਦੀਆਂ ਚੋਣਵੀਆਂ ਕਹਾਣੀਆਂ, ਤੀਸਰੀ ਜਿਨਸ, ਗ਼ਲੀਚਾ ਉਨਣ ਵਾਲੀ ਮਹੱਤਵਪੂਰਨ ਪੁਸਤਕਾਂ ਦਾ ਪੰਜਾਬੀ ਵਿਚ ਲਿੱਪੀਅੰਤਰ ਵੀ ਕੀਤਾ। ਉਨ੍ਹਾਂ ਕਿਹਾ ਹਰਬੰਸ ਸਿੰਘ ਧੀਮਾਨ ਦੇ ਦੇਹਾਂਤ ਨਾਲ ਪੰਜਾਬੀ ਸਾਹਿਤ ਜਗਤ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ਅਕਾਡਮੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਲਖਵਿੰਦਰ ਸਿੰਘ ਜੌਹਲ, ਡਾ. ਵਰਿਆਮ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਸ੍ਰੀ ਜਸਪਾਲ ਮਾਨਖੇੜਾ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਸਿੰਘ ਜੌਹਲ, ਹਰਵਿੰਦਰ ਸਿੰਘ ਸਿਰਸਾ, ਡਾ. ਅੰਮੀਆਂ ਕੁੰਵਰ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸਿੰਘ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ ਸਿੰਘ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ, ਪਿ੍ਰੰ. ਨਵਤੇਜ ਗੜ੍ਹਦੀਵਾਲਾ, ਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਸ਼ਾਮਿਲ ਹਨ।
City Air News 


