ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਹਰਬੰਸ ਸਿੰਘ ਧੀਮਾਨ ਦੀ ਸਿਹਤਯਾਬੀ ਲਈ ਅਰਦਾਸ
ਲੁਧਿਆਣਾ: ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਅਕਾਡਮੀ ਦੇ ਜੀਵਨ ਮੈਂਬਰ ਹਰਬੰਸ ਸਿੰਘ ਧੀਮਾਨ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਗਈ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਅਤੇ ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਹਰਬੰਸ ਸਿੰਘ ਧੀਮਾਨ ਦੀ ਸਿਹਤਯਾਬੀ ਲਈ ਦੁਆ ਕਰਦਿਆਂ ਕਿਹਾ ਕਿ ਹਰਬੰਸ ਸਿੰਘ ਧੀਮਾਨ ਪੰਜਾਬੀ ਦੇ ਪ੍ਰਸਿੱਧ ਲੇਖਕ ਹਨ ਪਿਛਲੇ ਦਿਨੀਂ ਇਕ ਦੁਰਘਟਨਾ ਦੌਰਾਨ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗ ਗਈਆ ਸਨ ਅਤੇ ਉਹ ਜ਼ੇਰੇ ਇਲਾਜ ਹਨ। ਉਨ੍ਹਾਂ ਦੱਸਿਆ ਹਰਬੰਸ ਸਿੰਘ ਧੀਮਾਨ ਨੇ ਪੰਚਤੰਤਰ ਦੀਆਂ ਕਹਾਣੀਆਂ, ਲਹਿੰਦੇ ਪੰਜਾਬ ਦੀਆਂ ਚੋਣਵੀਆਂ ਕਹਾਣੀਆਂ, ਤੀਸਰੀ ਜਿਨਸ, ਗ਼ਲੀਚਾ ਉਨਣ ਵਾਲੀ ਮਹੱਤਵਪੂਰਨ ਪੁਸਤਕਾਂ ਦਾ ਪੰਜਾਬੀ ਵਿਚ ਲਿੱਪੀਅੰਤਰ ਵੀ ਕੀਤਾ। ਉਨ੍ਹਾਂ ਕਿਹਾ ਅਸੀਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪੰਜਾਬ ਸਰਕਾਰ ਨੂੰ ਪੁਰਜ਼ੋਰ ਅਪੀਲ ਕਰਦੇ ਹਾਂ ਕਿ ਲੇਖਕ ਹਰਬੰਸ ਸਿੰਘ ਧੀਮਾਨ ਦੇ ਇਲਾਜ ਲਈ ਆਰਥਿਕ ਸਹਾਇਤਾ ਕੀਤੀ ਜਾਵੇ।
ਹਰਬੰਸ ਸਿੰਘ ਧੀਮਾਨ ਦੀ ਸਿਹਤਯਾਬੀ ਲਈ ਅਰਦਸ ਕਰਨ ਵਾਲਿਆਂ ਵਿਚ ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਲਖਵਿੰਦਰ ਸਿੰਘ ਜੌਹਲ, ਡਾ. ਵਰਿਆਮ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਜਸਪਾਲ ਮਾਨਖੇੜਾ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਸਿੰਘ ਜੌਹਲ, ਹਰਵਿੰਦਰ ਸਿੰਘ ਸਿਰਸਾ, ਡਾ. ਅੰਮੀਆਂ ਕੁੰਵਰ, ਡਾ. ਹਰੀ ਸਿੰਘ ਜਾਚਕ,
ਕੇ. ਸਾਧੂ ਸਿੰਘ, ਭੁਪਿੰਦਰ ਸਿੰਘ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ ਸਿੰਘ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ,
ਪਿ੍ਰੰ. ਨਵਤੇਜ ਗੜ੍ਹਦੀਵਾਲਾ, ਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਸ਼ਾਮਿਲ ਹਨ।
City Air News 


