ਮਾਲੇਰਕੋਟਲਾ ਲੋਹਾ ਬਜ਼ਾਰ ਤੋਂ ਬਾਰਾਂਦਰੀ ਤੱਕ 14 ਲੱਖ 85 ਹਜਾਰ ਰੁਪਏ ਦੀ ਲਾਗਤ ਨਾਲ ਉਸਾਰੀ ਜਾਵੇਗੀ ਸੜਕ- ਵਿਧਾਇਕ ਮਾਲੇਰਕੋਟਲਾ
46 ਲੱਖ ਰੁਪਏ ਦੀ ਲਾਗਤ ਨਾਲ ਉਸਾਰਿਆ ਜਾਵੇਗਾ ਕੈਲੋ ਗੇਟ ਤੋਂ ਸਰਕਾਰੀ ਪ੍ਰਾਇਮਰੀ ਸਕੂਲ ਤੱਕ ਦਾ
ਮਾਲੇਰਕੋਟਲਾ, 10 ਜਨਵਰੀ, 2024: ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਮਾਲੇਰਕੋਟਲਾ ਲੋਹਾ ਬਜ਼ਾਰ ਤੋਂ ਬਾਰਾਂਦਰੀ ਤੱਕ 14 ਲੱਖ 85 ਹਜਾਰ ਰੁਪਏ ਦੀ ਲਾਗਤ ਨਾਲ ਉਸਾਰੀ ਜਾਣ ਵਾਲੀ ਸੀ.ਸੀ ਫਲੋਰਿੰਗ ਵਾਲੀ ਸੜਕ ਦੇ ਕੰਮ ਦੀ ਰਸਮੀ ਸੁਰੂਆਤ ਕਰਵਾਉਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਆਵਾਜਾਈ ਦੀਆਂ ਬੇਹਤਰ ਸਹੂਲਤਾਂ ਦੇਣ ਦੇ ਮੰਤਵ ਨਾਲ ਨਵੀਆਂ ਸੜਕਾਂ ਦੀ ਉਸਾਰੀ ਅਤੇ ਨਵੀਨੀਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਕਰੀਬ ਪੌਣੇ ਦੋ ਸਾਲ ਦੇ ਕਾਰਜਕਾਲ ਦੌਰਾਨ ਲੋਕ ਹਿੱਤ ਵਿੱਚ ਵੱਡੇ ਇਤਿਹਾਸਕ ਫ਼ੈਸਲੇ ਲਏ ਹਨ। ਉਨ੍ਹਾਂ ਨੇ ਦੱਸਿਆ ਕਿ ਸੂਬੇ ਅੰਦਰ ਲੋਕਾਂ ਨੂੰ 600 ਯੂਨਿਟ ਬਿਜਲੀ ਮਾਫ ਕੀਤੀ ਗਈ ਹੈ ਤੇ 90 ਫੀਸਦੀ ਲੋਕਾਂ ਦੇ ਬਿੱਲ ਜੀਰੋ ਆ ਰਹੇ ਹਨ। 37,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਕਰੀਬ 660 ਤੋਂ ਜ਼ਿਆਦਾ ਆਮ ਆਦਮੀ ਕਲੀਨਿਕ ਸ਼ਫਲਤਾਪੂਰਵਕ ਚੱਲ ਰਹੇ ਹਨ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਵਰਗੇ ਹੋਰ ਕੋਈ ਲੋਕਪੱਖੀ ਇਤਿਹਾਸਕ ਫੈਸਲੇ ਲਏ ਗਏ ਹਨ।
ਵਿਧਾਇਕ ਮਾਲੇਰਕੋਟਲਾ ਨੇ ਕਿਹਾ ਕਿ ਚੋਣ ਦੌਰਾਨ ਕੀਤਾ ਹਰੇਕ ਵਾਅਦਾ ਪੂਰਾ ਕਰਨ ਦਾ ਉਪਰਾਲਾ ਕਰਕੇ ਲੋਕ ਭਲਾਈ ਸਰਕਾਰ ਵਜੋਂ ਲੋਕਾਂ ਦੇ ਦਿਲਾ ਤੇ ਰਾਜ ਕਰ ਰਹੀ ਹੈ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ । ਉਨ੍ਹਾਂ ਹੋਰ ਦੱਸਿਆ ਕਿ ਕਰੀਬ 46 ਲੱਖ ਰੁਪਏ ਦੀ ਲਾਗਤ ਨਾਲ ਜਲਦ ਹੀ ਕੈਲੋ ਗੇਟ ਤੋਂ ਸਰਕਾਰੀ ਪ੍ਰਾਇਮਰੀ ਸਕੂਲ ਤੱਕ ਦੇ ਫੁਟਪਾਥ ਦਾ ਕੰਮ ਸ਼ੁਰੂ ਹੋ ਜਾਵੇਗਾ ਜਿਸ ਨਾਲ ਪੈਦਲ ਚੱਲਣ ਵਾਲੇ ਰਾਹਗੀਰਾ ਨੂੰ ਸਹੂਲਤ ਪ੍ਰਦਾਨ ਹੋਵੇਗੀ ।
ਨਗਰ ਕੌਂਸਲ ਦੀ ਪ੍ਰਧਾਨ ਨਸਰੀਨ ਅਸ਼ਰਫ ਅਬਦੁੱਲਾ ਨੇ ਕਿਹਾ ਕਿ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਦੀ ਅਗਵਾਈ ਵਿੱਚ ਮਾਲੇਰਕੋਟਲਾ ਸ਼ਹਿਰ ਦੇ ਚੋਹਤਰਫੇ ਵਿਕਾਸ ਦੇ ਉਪਰਾਲੇ ਕੀਤੇ ਜਾ ਰਹੇ ਹਨ । ਉਹ ਦਿਨ ਦੂਰ ਨਹੀਂ ਜਦੋਂ ਮਾਲੇਰਕੋਟਲਾ ਸ਼ਹਿਰ ਦੀ ਗਿਣਤੀ ਪੰਜਾਬ ਦੇ ਬੁਨਿਆਦੀ ਸਹੂਲਤਾਵਾਂ ਨਾਲ ਲੈਸ ਸ਼ਹਿਰ ਵਜੋ ਹੋਵੇਗੀ । ਉਨ੍ਹਾਂ ਕਿਹਾ ਕਿ ਵਿਧਾਇਕ ਰਹਿਮਾਨ ਦੀਆਂ ਕੋਸ਼ਿਸਾ ਸਦਕਾ ਸ਼ਹਿਰ ਨਿਵਾਸੀਆਂ ਦੀਆਂ ਮੁਸ਼ਕਲਾ ਦਾ ਹੱਲ ਸੰਭਵ ਹੋ ਰਿਹਾ ਹੈ । ਉਨ੍ਹਾਂ ਦੀ ਬਦੋਲਤ ਹੀ ਹਲਕਾ ਮਾਲੇਰਕੋਟਲਾ ਲਈ 63 ਲੱਖ ਰੁਪਏ ਦੀ ਵਾਧੂ ਗਰਾਂਟ ਮੁੱਖ ਮੰਤਰੀ ਪੰਜਾਬ ਵਲੋਂ ਮਨਜੂਰ ਕੀਤੀ ਗਈ ਹੈ। ਜਲਦ ਹੀ ਸ਼ਹਿਰ ਦੀਆਂ ਸਮੁੱਚੀਆਂ ਸੜਕਾਂ ਦੀ ਉਸਾਰੀ ਅਤੇ ਨਵੀਨੀਕਰਨ ਦਾ ਕੰਮ ਮੁਕੰਮਲ ਕਰ ਦਿੱਤਾ ਜਾਵੇਗਾ ।
ਇਸ ਮੌਕੇ ਅਸ਼ਰਫ ਅਬਦੁੱਲਾ, ਅਬਦੁੱਲ ਲਤੀਫ ਪੱਪੂ, ਮੌਲਵੀ ਵਹਾਬੂਦੀਨ, ਮੁਹੰਮਦ ਨਜ਼ੀਰ ਕੌਂਸਲਰ, ਅਬਦੁੱਲ ਸ਼ਕੂਰ, ਸਾਜਨ ,ਮੁਹੰਮਦ ਸ਼ਾਹਰੁਖ, ਚੌਧਰੀ ਨਸੀਮ ਉਰ ਰਹਿਮਾਨ, ਮੁਹੰਮਦ ਅਲੀ, ਇਮਰਾਨ, ਅਨਵਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਨਿਵਾਸ਼ੀ ਮੌਜੂਦ ਸਨ ।
City Air News 

