ਆਰ.ਟੀ.ਏ,ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਵੱਲੋਂ ਰਿਜ਼ਨਲ ਟਰਾਂਸਪੋਰਟ ਅਥਾਰਟੀ ਲੁਧਿਆਣਾ ਦੀ ਹਦੂਦ ਦੇ ਅੰਦਰ ਕੀਤੀ ਗਈ ਅਚਾਨਕ ਚੈਕਿੰਗ

ਚੈਕਿੰਗ ਦੌਰਾਨ 10 ਵੱਖ-ਵੱਖ ਗੱਡੀਆਂ ਦੇ ਕੀਤੇ ਗਏ ਚਲਾਨ ਅਤੇ ਇੰਮਪਾਉਂਡ

ਆਰ.ਟੀ.ਏ,ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਵੱਲੋਂ ਰਿਜ਼ਨਲ ਟਰਾਂਸਪੋਰਟ ਅਥਾਰਟੀ ਲੁਧਿਆਣਾ ਦੀ ਹਦੂਦ ਦੇ ਅੰਦਰ ਕੀਤੀ ਗਈ ਅਚਾਨਕ ਚੈਕਿੰਗ

ਲੁਧਿਆਣਾ, 2 ਸਤੰਬਰ, 2023: ਸਕੱਤਰ ਆਰ.ਟੀ.ਏ, ਲੁਧਿਆਣਾ ਵੱਲੋਂ ਮਿਤੀ 02-09-2023 ਨੂੰ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਫੀਰੋਜਪੁਰ ਰੋਡ ਵੇਰਕਾ ਚੌਂਕ ਦੀਆਂ ਸੜਕਾਂ ਤੇ ਅਚਾਣਕ ਚੈਕਿੰਗ ਦੌਰਾਨ 01 ਕੈਂਟਰ ਬਿਨਾਂ ਦਸਤਾਵੇਜ਼ਾਂ ਅਤੇ ਓਵਰਹਾਈਟ ਕਰਕੇ ਚਲਾਨ ਕੀਤਾ ਅਤੇ 03 ਕੈਂਟਰ ਧਾਰਾ 207 ਅੰਦਰ ਬੰਦ ਕੀਤੇ, 01 ਸਕੂਲ ਬੱਸ ਜ਼ੋ ਕਿ ਬਿਨਾਂ ਦਸਤਾਵੇਜ਼ਾਂ ਦੇ ਪਾਈ ਗਈ ਦਾ ਚਲਾਨ ਕੀਤਾ। 01 ਜੀਪ ਪਿਕ-ਅਪ ਦਾ ਬਿਨਾਂ ਦਸਤਾਵੇਜ਼ਾਂ ਤੋਂ ਚਲਾਨ ਕੀਤਾ, 04 ਟਰੱਕ ਬੱਡੀ ਆਲਟਰੇਸ਼ਨ ਅਤੇ ਓਵਰਲੋਡ ਕਾਰਨ ਚਲਾਨ ਕੀਤੇ ਗਏ, ਅਤੇ 01 ਟੂਰਸਿਟ ਬੱਸ ਓਵਰਲੋਡ ਲੈਜਡ ਦਾ ਚਲਾਨ ਕੀਤਾ ।

ਆਰ.ਟੀ.ਏ. ਸਕੱਤਰ ਲੁਧਿਆਣਾ ਵੱਲੋਂ ਪਹਿਲਾਂ ਵੀ ਸਮੇਂ-ਸਮੇਂ ਤੇ ਦਿਸ਼ਾ ਨਿਰਦੇਸ਼ ਨਿਰਦੇਸ਼ ਜਾਰੀ ਕੀਤੇ ਜਾਂਦੇ ਰਹੇ ਹਨ ਕਿ ਕੋਈ ਵੀ ਮੋਟਰ ਵਹੀਕਲ ਐਕਟ 1988 ਮੁਤਾਬਿਕ ਜਾਰੀ ਕੀਤੇ ਨੀਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਆਏ ਦਿਨ ਓਵਰਲੋਡਿਂਗ ਜਾਂ ਟ੍ਰੈਫਿਕ ਨੀਯਮਾਂ ਦੀ ਉਲੰਘਣਾ ਕਾਰਨ ਸੜਕ ਹਾਦਸਿਆਂ ਦੀ ਤਦਾਦ ਦਿਨ ਪ੍ਰਤੀ ਦਿਨ ਵੱਧ ਰਹੀ ਹੈ ਜੋ ਕਿ ਚਿੰਤਾ ਦਾ ਵਿਸ਼ੇ ਹੈ। 

ਇਸ ਲਈ ਸਕੱਤਰ ਆਰ.ਟੀ.ਏ ਵੱਲੋਂ ਫੇਰ ਇਹ ਚੇਤਾਵਨੀ ਦਿੱਤੀ ਗਈ ਕਿ ਸੜਕ ਚਾਲਕਾਂ ਵੱਲੋਂ ਕਿਸੇ ਵੀ ਤਰ੍ਹਾਂ ਦੇ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ,ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਟਰਾਂਸਪੋਰਟ ਯੂਨੀਅਨ ਨੂੰ ਵੀ ਕਿਹਾ ਗਿਆ ਕਿ ਉਹ ਆਪਣੀ ਗੱਡੀਆਂ ਦੇ ਕਾਗਜ ਅਤੇ ਬਣਦੇ ਟੈਕਸ ਪੂਰੇ ਰੱਖਣ, ਅਤੇ ਅਸਲ ਦਸਤਾਵੇਜ਼ ਸਮੇ ਸਿਰ ਅਪਡੇਟ ਕਰਵਾਉਣ । ਬਿਨਾਂ ਦਸਤਾਵੇਜ਼ਾਂ ਅਤੇ ਬਿਨਾਂ ਐਚ.ਐਸ.ਆਰ.ਪੀ ਪਲੇਟਾਂ ਤੋਂ ਕੋਈ ਵੀ ਗੱਡੀ ਸੜਕਾਂ ਤੇ ਚਲਦੀ ਪਾਈ ਗਈ ਤਾਂ ਉਸਦਾ ਚਲਾਨ ਕੀਤਾ ਜਾਏਗਾ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜੋ ਆਏ ਦਿਨ ਹੋ ਰਹੇ ਹਾਦਸਿਆਂ ਕਾਰਨ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ।