ਅਨੁਸੂਚਿਤ ਜਾਤੀ ਆਯੋਗ ਨੇ ਦਿੱਤਾ ਦਲਿਤ ਸਮੁਦਾਇ ਨਾਲ ਸਬੰਧਿਤ ਸ਼ਿਕਾੲਤਾਂ ਦੇ ਤੁਰੰਤ ਨਿਪਟਾਰੇ ਦਾ ਨਿਰਦੇਸ਼

ਪੰਜਾਬ ਐਸ.ਸੀ. ਕਮਿਸ਼ਨ ਤੋਂ ਰਾਜ ਕੁਮਾਰ ਹੰਸ ਅਤੇ ਦੀਪਕ ਕੁਮਾਰ ਨੇ ਫ਼ਿਰੋਜ਼ਪੁਰ ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਦਿੱਤੇ ਲੋੜੀਂਦੇ ਨਿਰਦੇਸ਼

ਅਨੁਸੂਚਿਤ ਜਾਤੀ ਆਯੋਗ ਨੇ ਦਿੱਤਾ ਦਲਿਤ ਸਮੁਦਾਇ ਨਾਲ ਸਬੰਧਿਤ ਸ਼ਿਕਾੲਤਾਂ ਦੇ ਤੁਰੰਤ ਨਿਪਟਾਰੇ ਦਾ ਨਿਰਦੇਸ਼

ਫ਼ਿਰੋਜ਼ਪੁਰ: ਪੰਜਾਬ ਅਨੁਸੂਚਿਤ ਜਾਤੀ ਆਯੋਗ ਤੋਂ ਸ੍ਰੀ. ਰਾਜ ਕੁਮਾਰ ਹੰਸ ਅਤੇ ਦੀਪਕ ਕੁਮਾਰ ਨੇ ਸ਼ੁੱਕਰਵਾਰ ਨੂੰ ਦਲਿਤ ਸਮੁਦਾਇ ਨਾਲ ਸਬੰਧਿਤ ਸ਼ਿਕਾਇਤਾ ਦਾ ਨਿਪਟਾਰਾ ਕਰਨ ਲਈ ਫ਼ਿਰੋਜ਼ਪੁਰ ਪਹੁੰਚੇ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਅਨੁਸੂਚਿਤ ਜਾਤੀ ਨਾਲ ਸਬੰਧਿਤ ਲੋਕਾਂ ਵੱਲੋਂ ਪ੍ਰਾਪਤ ਹੋਈਆ ਸ਼ਿਕਾਇਤਾਂ ਦਾ ਹੱਲ ਕਰਨ ਲਈ ਵਿਚਾਰ ਚਰਚਾ ਕਰਨ ਲਈ ਸਬੰਧਿਤ ਅਧਿਕਾਰੀਆਂ ਨਾਲ ਸਰਕਟ ਹਾਊਸ ਦੇ ਮੀਟਿੰਗ ਹਾਲ ਵਿੱਚ ਵਿਚਾਰ ਚਰਚਾ ਕੀਤੀ ਅਤੇ ਅਨੁਸੂਚਿਤ ਜਾਤੀ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।

ਇਸ ਦੌਰਾਨ ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚੋਂ ਉਨ੍ਹਾਂ ਨੂੰ ਕੁਝ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅੱਜ ਉਹ ਇਨ੍ਹਾਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਥੇ ਪਹੁੰਚੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇੱਕ ਸ਼ਿਕਾਇਤ ਪਿੰਡ ਰੱਜੀ ਵਾਲਾ ਦੀ ਵਸਨੀਕ ਪ੍ਰਵੀਨ ਕੌਰ ਪ੍ਰਾਪਤ ਹੋਈ ਸੀ ਜਿਸ ਵਿੱਚ ਉਸਨੇ ਪਿੰਡ ਦੇ ਹੀ ਵਿਅਕਤੀ ਵਿਰੁੱਧ ਸ਼ਕਾਇਤ ਕੀਤੀ ਕਿ ਦੋਸ਼ੀ ਨੇ ਉਨ੍ਹਾਂ ਨਾਲ  ਜਾਤੀ ਸੂਚਿਕ ਸ਼ਬਦ,ਪਾਈਪਾਂ ਚੱਕਣ ਅਤੇ ਗਾਲੀ ਗਲੋਚ ਕੀਤਾ ਹੈ।  ਇਸ ਸ਼ਿਕਾਇਤ ਸਬੰਧੀ ਐੱਸ.ਸੀ. ਕਮਿਸ਼ਨ ਦੇ ਮੈਂਬਰਾਂ ਨੇ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਮੌਕੇ ਤੇ ਨਿਰਦੇਸ਼ ਦਿੰਦਿਆਂ ਕਿਹਾ ਕਿ ਦੋਸ਼ੀ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਸੇ ਤਰ੍ਹਾਂ ਦੂਜੀ ਸ਼ਿਕਾਇਤ ਚੰਨਾ ਪੁੱਤਰ ਨਵਾਬ ਪਿੰਡ ਖਾਈ ਫੇਮੇ ਕੀ ਤੋਂ ਪ੍ਰਾਪਤ ਹੋਈ ਜਿਸ ਵਿੱਚ ਜਿਸ ਵਿੱਚ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਢਾਹੇ ਹਨ, ਇਸ ਸਬੰਧੀ ਪੁਲਿਸ ਨੂੰ ਛਾਣਬੀਣ ਕਰਕੇ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਤੀਜੀ ਸ਼ਿਕਾਇਤ ਬਖਸ਼ੀਸ਼ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਭਾਵੜਾ ਆਜ਼ਮ ਸ਼ਾਹ ਥਾਣਾ ਮਮਦੋਟ ਤੋਂ ਪ੍ਰਾਪਤ ਹੋਈ ਹੈ ਜਿਸ ਵਿੱਚ ਇਹ ਲਿਖਿਆ ਹੋਇਆ ਸੀ ਕਿ ਪਿੰਡ ਦੇ ਹੀ ਸਰਪੰਚ ਜੋ ਕਿ ਜੱਟ ਕੋਮ ਨਾਲ ਸਬੰਧ ਰੱਖਦਾ ਹੈ ਉਸ ਨਾਲ ਕੁੱਟ ਮਾਰ ਕੀਤੀ ਅਤੇ ਗਾਲਾਂ ਕੱਢੀਆਂ ਹਨ ਅਤੇ ਸਬ- ਇੰਸਪੈਕਟਰ ਨੇ ਵੀ ਉਨ੍ਹਾਂ ਨੂੰ ਟਾਰਚਰ ਕੀਤਾ ਹੈ। ਇਸ ਸਬੰਧੀ ਪੁਲਿਸ ਨੂੰ ਛਾਣਬੀਣ ਕਰਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਹਦਾਇਤ ਕੀਤੀ ਗਈ ਹੈ। ਚੌਥੀ ਸ਼ਿਕਾਇਤ ਰਮੇਸ਼ ਪੁੱਤਰ ਮੋਹਨ ਲਾਲ ਵਾਸੀ ਪਿੰਡ ਜਮੀਤ ਸਿੰਘ ਵਾਲਾ, ਕੋਹਰ ਸਿੰਘ ਵਾਲਾ ਵੱਲੋਂ ਘਰ ਬੁਲਾ ਕੇ ਮਾਰ ਦੇਣ ਦੀ ਨੀਅਤ ਨਾਲ ਕੁੱਟਮਾਰ ਕਰਨ ਦੀ ਹੈ। ਇਸ ਸਬੰਧੀ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਜਾਚ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਸਮੂਹ ਸਬੰਧਿਤ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਨਿਪਟਾਰੇ ਲਈ ਜਲਦ ਤੋਂ ਜਲਦ ਰਿਕਾਰਡ ਭੇਜਣ ਲਈ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਕੁਝ ਹੋਰ ਲੋਕਾਂ ਦੀਆਂ ਮੁਸ਼ਕਲਾ ਵੀ ਸੁਣੀਆਂ ਅਤੇ ਉਨ੍ਹਾਂ ਦੀ ਦਰਖਾਸਤਾਂ ਵੀ ਪ੍ਰਾਪਤ ਕੀਤੀਆ।

ਇਸ ਮੌਕੇ ਤਹਿਸੀਲ ਸਮਾਜਿਕ ਨਿਆ ਤੇ ਅਧਿਕਾਰਤਾ ਅਫਸਰ ਸੁਖਜੀਤ ਸਿੰਘ, ਡੀ.ਐਸ.ਪੀ. ਸਤਨਾਮ ਸਿੰਘ, ਡੀ.ਐਸ.ਪੀ. ਬਰਿੰਦਰ ਸਿੰਘ, ਸੋਨੂੰ ਨਾਹਰ, ਜਗਦੀਸ਼ ਕੁਮਾਰ ਵੀ ਹਾਜ਼ਰ ਸਨ।