ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਮੁੱਦਕੀ ਵਿਖੇ ਨੌਜਵਾਨ ਦੀ ਹੋਈ ਮੌਤ ਦਾ ਲਿਆ ਸਖਤ ਨੋਟਿਸ

ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ ਤੇ ਦੀਪਕ ਕੁਮਾਰ ਨੇ ਮੁੱਦਕੀ  ਵਿਖੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਤੋਂ ਲਈ ਮਾਮਲੇ ਦੀ ਜਾਣਕਾਰੀ, ਇਨਸਾਫ ਦਵਾਉਣ ਦਾ ਦਿੱਤਾ ਭਰੋਸਾ

ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਮੁੱਦਕੀ ਵਿਖੇ ਨੌਜਵਾਨ ਦੀ ਹੋਈ ਮੌਤ ਦਾ ਲਿਆ ਸਖਤ ਨੋਟਿਸ

ਫਿਰੋਜ਼ਪੁਰ: ਪੰਜਾਬ ਰਾਜ ਐਸ.ਸੀ. ਕਮਿਸ਼ਨ ਨੇ ਮੁੱਦਕੀ  ਵਿਖੇ ਅਨੁਸੂਚਿਤ ਜਾਤੀ  ਨਾਲ ਸਬੰਧਤ ਨੌਜਵਾਨ ਦੀ ਹੋਈ ਮੌਤ ਸਬੰਧੀ  ਸਖਤ ਨੋਟਿਸ ਲਿਆ ਹੈ। ਕਮਿਸ਼ਨ ਦੇ ਚੇਅਰਮੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ ਅਤੇ ਦੀਪਕ ਕੁਮਾਰ ਨੇ ਪੀੜ੍ਹਤ ਪਰਿਵਾਰ ਦੇ ਨਾਲ ਘਟਨਾ ਸਬੰਧੀ ਜਾਣਕਾਰੀ ਹਾਸਲ ਕਰਦਿਆਂ ਕਿਹਾ ਕਿ ਪਰਿਵਾਰ ਨੂੰ ਪੂਰਾ ਇਨਸਾਫ ਦਵਾਇਆ ਜਾਵੇਗਾ ਅਤੇ ਇਸ ਮਾਮਲੇ ਸਬੰਧੀ ਬਿਨਾਂ ਕਿਸੇ ਦੇਰੀ ਦੇ ਕਾਰਵਾਈ ਕੀਤੀ ਜਾਵੇਗੀ।

           ਉਨ੍ਹਾਂ ਨੇ ਪੀੜ੍ਹਤ ਪਰਿਵਾਰ ਦੇ ਘਰ ਪਹੁੰਚ ਕੇ ਘਰ ਦਾ ਮਾਹੌਲ ਵੀ ਦੇਖਿਆ ਅਤੇ ਪਰਿਵਾਰਕ ਮੈਂਬਰਾਂ ਨਾਲ ਪੂਰੀ ਘਟਨਾ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਜਲਦ ਤੋਂ ਜਲਦ ਸਚਾਈ ਸਾਹਮਣੇ ਆ ਜਾਵੇਗੀ ਅਤੇ ਪੀੜ੍ਹਤ ਪਰਿਵਾਰ ਨੂੰ ਉਨ੍ਹਾਂ ਦੀ ਸ਼ਕਾਇਤ ਦੇ ਅਧਾਰ ਤੇ ਪੂਰਾ ਇਨਸਾਫ ਦਵਾਇਆ ਜਾਵੇਗਾ।

          ਇਸ ਮੌਕੇ ਐਸ.ਪੀ. (ਡੀ.) ਸ੍ਰੀ ਰਤਨ ਬਰਾੜ, ਤਹਿਸੀਲ ਭਲਾਈ ਅਫਸਰ ਸ੍ਰੀ ਸੁਖਜੀਤ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਯਾਦਵਿੰਦਰ ਸਿੰਘ, ਵਿਜੈ ਅਟਵਾਲ ,ਤੋਂ ਇਲਾਵਾ ਹੋਰ ਵੀ ਇਲਾਕਾ ਨਿਵਾਸੀ ਮੌਜੂਦ ਸਨ।