ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਸਵੀਪ ਗਤੀਵਿਧੀਆਂ ਤਹਿਤ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦੇ ਵਿਸ਼ੇਸ਼ ਸਿੱਖਿਆ ਟੂਰ ਦੌਰਾਨ ਈ.ਵੀ.ਐਮ ਅਤੇ ਵੀ.ਵੀ.ਪੈਟ ਬਾਰੇ ਕੀਤਾ ਜਾਗਰੂਕ

ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਸਵੀਪ ਗਤੀਵਿਧੀਆਂ ਤਹਿਤ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦੇ ਵਿਸ਼ੇਸ਼ ਸਿੱਖਿਆ ਟੂਰ ਦੌਰਾਨ ਈ.ਵੀ.ਐਮ ਅਤੇ ਵੀ.ਵੀ.ਪੈਟ ਬਾਰੇ ਕੀਤਾ ਜਾਗਰੂਕ

ਮਾਲੇਰਕੋਟਲਾ, 28 ਦਸੰਬਰ   :

               ਸਕੂਲ ਆਫ਼ ਐਮੀਨੈਂਸ- ਬਾਗੜੀਆਂ ਅਤੇ ਸੰਦੌੜ ਦੇ ਵਿਦਿਆਰਥੀਆਂ ਦੇ ਵਿੱਦਿਅਕ ਅਨੁਭਵ ਨੂੰ ਵਧਾਉਣ ਅਤੇ ਉਹਨਾਂ ਨੂੰ ਵੱਖ-ਵੱਖ ਪੇਸ਼ੇਵਰ ਖੇਤਰਾਂ ਦੀ ਵਿਵਹਾਰਕ ਸਮਝ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪਿਛਲੇ ਦਿਨੀਂ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦਾ ਵਿਸ਼ੇਸ਼ ਸਿੱਖਿਆ ਟੂਰ ਕਰਵਾਇਆ ਗਿਆ ।

          ਸਵੀਪ ਗਤੀਵਿਧੀ ਤਹਿਤ  ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਖੇ ਕੰਮ ਕਾਜ ਆਦਿ ਸਬੰਧੀ ਆਉਣ ਵਾਲੇ ਆਮ ਲੋਕਾਂ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਜਾਗਰੂਕ ਕਰਨ ਲਈ ਕਨੋਪੀ ਲਗਾ ਕੇ ਈ.ਵੀ.ਐਮ (ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ) ਅਤੇ ਵੀ.ਵੀ.ਪੈਟ (ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ) ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਭਾਰਤ ਦੇ ਲੋਕਤੰਤਰ ਦਾ ਮਜ਼ਬੂਤ ਹਿੱਸਾ ਬਣ ਸਕਣ । ਇਸ ਮੌਕੇ ਸਕੂਲ ਆਫ਼ ਐਮੀਨੈਂਸ- ਬਾਗੜੀਆਂ ਅਤੇ ਸੰਦੌੜ ਦੇ ਵਿਦਿਆਰਥੀਆਂ ਦੇ ਵਿੱਦਿਅਕ ਟੂਰ ਦੌਰਾਨ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ ਪ੍ਰਤੀਕ੍ਰਿਆ ਪ੍ਰਤੀ,ਯੋਗ/ਨੌਜਵਾਨ ਵੋਟਰਾਂ ਨੂੰ ਵੋਟ ਦੇ ਹੱਕ ਅਤੇ ਇਸਤੇਮਾਲ ਪ੍ਰਤੀ ਜਾਗਰੂਕ ਕੀਤਾ ਗਿਆ ।  ਵਿਦਿਆਰਥੀ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ (ਡੈਮੋ) ਦਾ ਇਸਤੇਮਾਲ ਕਰਨ ਅਤੇ ਚੋਣ ਪ੍ਰੀਕ੍ਰਿਆ ਬਾਰੇ ਜਾਣਨ ਲਈ  ਬੜੇ ਉਕਸਤ ਦਿਖਾਈ ਦਿੱਤੇ  ।  

          ਇਸ ਮੌਕੇ ਪੁਸ਼ਪਿੰਦਰ ਸਿੰਘ ਨੇ ਸਕੂਲੀ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ (ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ) ਬਾਰੇ ਜਾਣਕਾਰੀ ਸਾਂਝੀ ਕੀਤੀ  ਅਤੇ ਦੱਸਿਆ ਕਿ ਹੁਣ ਵੋਟਰ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ ਰਾਹੀਂ ਵੋਟਿੰਗ ਦੀ ਪ੍ਰਕ੍ਰਿਆ ਨੂੰ ਅਮਲ ਵਿੱਚ ਲਿਆਂਦਾ ਜਾਂਦਾ ਹੈ । ਵੋਟਾਂ ਵਾਲੇ ਦਿਨ ਪੋਲਿੰਗ ਬੂਥ ਵਿਚ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ ਵਿਚ ਉਮੀਦਵਾਰਾਂ ਦੇ ਨਾਮ ਅਤੇ ਉਨ੍ਹਾਂ ਦੇ ਚੋਣ ਨਿਸ਼ਾਨ ਦੇ ਅੱਗੇ ਇਕ ਬਟਨ ਹੁੰਦਾ ਹੈ ਅਤੇ ਕਿਸੇ ਇਕ ਉਮੀਦਵਾਰ ਦੇ ਸਾਹਮਣੇ ਵਾਲਾ ਬਟਨ ਦਬਾ ਕੇ ਵੋਟ ਪਾਈ ਜਾ ਸਕਦੀ ਹੈ।

          ਉਨ੍ਹਾਂ ਦੱਸਿਆ ਕਿ ਵੀ.ਵੀ.ਪੈਟ ਮਸ਼ੀਨ ਵਰਗਾ ਇਕ ਛੋਟਾ ਪ੍ਰਿੰਟਰ ਹੈ, ਜੋ ਈ.ਵੀ.ਐਮ (ਇਲੈਕਟ੍ਰੋਨਿਕ ਵੋਟਿੰਗ ਮਸ਼ੀਨ) ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਵੀ.ਵੀ.ਪੈਂਟ ਰਾਹੀਂ ਵੋਟਰ ਨੂੰ ਪਤਾ ਲੱਗ ਸਕੇਗਾ ਕਿ ਉਸ ਦੀ ਵੋਟ ਸਹੀ ਉਮੀਦਵਾਰ ਨੂੰ ਪਈ ਹੈ ਜਾਂ ਨਹੀਂ। ਉਨ੍ਹਾਂ ਦੱਸਿਆ ਕਿ ਇਸ ਮਸ਼ੀਨ ਰਾਹੀਂ ਵੋਟਰ 7 ਸੈਕਿੰਡ ਤੱਕ ਡਿਸਪਲੇ ਫਰੇਮ ਵਿਚ ਆਪਣੀ ਵੋਟ ਪਾਉਣ ਵਾਲੇ ਉਮੀਦਵਾਰ ਦਾ ਸੀਰੀਅਲ ਨੰਬਰ, ਨਾਮ ਅਤੇ ਚੋਣ ਨਿਸ਼ਾਨ ਦੇਖ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰ ਦਾ ਸੀਰੀਅਲ ਨੰਬਰ, ਨਾਮ ਅਤੇ ਚੋਣ ਨਿਸ਼ਾਨ ਦਰਸਾਉਣ ਵਾਲੀ ਪਰਚੀ ਮਸ਼ੀਨ ਨਾਲ ਜੁੜੇ ਬਕਸੇ ਵਿਚ ਡਿੱਗੇਗੀ, ਜੋ ਬਕਸੇ ਵਿਚ ਸੀਲ ਰਹੇਗੀ ਅਤੇ ਕੋਈ ਹੋਰ ਇਸ ਨੂੰ ਨਹੀਂ ਦੇਖ ਸਕੇਗਾ ।