ਸੇਵਾ ਕੇਂਦਰਾਂ ਦੇ ਸਮੇਂ 'ਚ 2 ਜਨਵਰੀ ਤੋਂ ਹੋਵੇਗੀ ਤਬਦੀਲੀ
ਸਵੇਰੇ 09.30 ਤੋਂ ਸ਼ਾਮ 4:30 ਵਜੇ ਤੱਕ ਮਿਲਣਗੀਆਂ ਸੇਵਾਵਾਂ
ਮਾਲੇਰਕੋਟਲਾ, 1 ਜਨਵਰੀ, 2023: ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ 2 ਜਨਵਰੀ 2024 ਤੋਂ ਸਵੇਰੇ 10:00 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲਿਆਂ ਨੂੰ ਆਪਣੇ ਪੱਧਰ ‘ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ ਕਿਹਾ ਗਿਆ ਹੈ, ਜਿਸ ਤਹਿਤ ਜ਼ਿਲ੍ਹੇ ‘ਚ 2 ਜਨਵਰੀ ਤੋਂ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 09.30 ਵਜੇ ਤੋਂ ਸ਼ਾਮ 04.30 ਵਜੇ ਤੱਕ ਕੀਤਾ ਗਿਆ ਹੈ ਜੋ ਕਿ 31 ਜਨਵਰੀ 2024 ਤੱਕ ਲਾਗੂ ਰਹਿਣਗੇ ।
City Air News 


