ਪਰਾਲੀ ਦਾ ਬਿਨ੍ਹਾਂ ਅੱਗ ਲਗਾਏ ਗੱਠਾਂ ਬਣਾਕੇ ਯੋਗ ਪ੍ਰਬੰਧਨ ਕਰਨ ਵਾਲੇ ਕਿਸਾਨ ਦੇ ਖੇਤ 'ਚ ਜਾ ਕੇ ਐਸ.ਡੀ.ਐਮ. ਨੇ ਕੀਤੀ ਹੋਸਲ ਅਫ਼ਜਾਈ

ਕਿਸਾਨ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਅਪਣਾਉਣ: ਸੁਰਿੰਦਰ ਕੌਰ

ਪਰਾਲੀ ਦਾ ਬਿਨ੍ਹਾਂ ਅੱਗ ਲਗਾਏ ਗੱਠਾਂ ਬਣਾਕੇ ਯੋਗ ਪ੍ਰਬੰਧਨ ਕਰਨ ਵਾਲੇ ਕਿਸਾਨ ਦੇ ਖੇਤ 'ਚ ਜਾ ਕੇ ਐਸ.ਡੀ.ਐਮ. ਨੇ ਕੀਤੀ ਹੋਸਲ ਅਫ਼ਜਾਈ
ਐਸ.ਡੀ.ਐਮ. ਅਮਰਗੜ੍ਰ ਸੁਰਿੰਦਰ ਕੌਰ ਪਿੰਡ ਤੋਲੇਵਾਲ ਵਿਖੇ ਕਿਸਾਨ ਬਹਾਦਰ ਸਿੰਘ ਦੇ ਖੇਤ ਵਿੱਚ ਜਾ ਕੇ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਗੱਠਾਂ ਬਣਾਕੇ ਯੋਗ ਪ੍ਰਬੰਧਨ ਕਰਨ ਵਾਲੇ ਕਿਸਾਨ ਦੀ ਹੋਸਲਾ ਅਫਜਾਈ ਕਰਦੇ ਹੋਏ।

ਅਮਰਗੜ੍ਹ/ਮਾਲੇਰਕੋਟਲਾ,14 ਅਕਤੂਬਰ, 2023: ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ ਵੱਲੋਂ ਅਮਰਗੜ੍ਹ ਸਬ ਡਵੀਜਨ ਦੇ ਪਿੰਡ ਤੋਲੇਵਾਲ ਵਿਖੇ ਕਿਸਾਨ ਬਹਾਦਰ ਸਿੰਘ ਪੁੱਤਰ ਮੁਕੰਦ ਸਿੰਘ ਵਾਸੀ ਪਿੰਡ ਤੋਲੇਵਾਲ ਦਾ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਗੱਠਾਂ ਬਣਾਕੇ ਯੋਗ ਪ੍ਰਬੰਧਨ ਕਰਨ ਵਾਲੇ ਕਿਸਾਨ ਦੇ ਖੇਤ 'ਚ ਜਾ ਕੇ ਉਸ ਦੀ ਹੋਸਲਾਂ ਅਫਜਾਈ  ਕੀਤੀ । ਉਨ੍ਹਾਂ  ਕਿਹਾ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਣ ਨੂੰ ਗੱਧਲਾ ਹੋਣ ਤੋਂ ਬਚਾਉਂਣ ਲਈ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ । ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਅਪਣਾਉਣ ਲਈ ਵੀ ਕਿਹਾ।  ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਨੂੰ ਪ੍ਰਦੂਸਣ ਮੁਕਤ ਕਰਵਾਉਂਣ ਲਈ ਅੱਗੇ ਆਉਂਣ ਅਤੇ ਆਉਂਣ ਵਾਲੇ ਭਵਿੱਖ ਲਈ ਸੀਮਤ ਕੁਦਰਤੀ ਸਾਧਨਾਂ ਦੀ ਸੰਯਮ ਨਾਲ ਵਰਤੋ ਕਰਨ ।

ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਜਿਨ੍ਹਾਂ ਖੇਤਾਂ ਵਿਚ ਕੰਬਾਈਨਾਂ ਚੱਲ ਰਹੀਆਂ ਸਨ, ਉਹਨਾਂ ਕਿਸਾਨਾਂ ਨੂੰ ਗੱਠਾਂ ਬਣਾਉਣ ਜਾਂ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਵਾਲੇ ਕਿਸਾਨਾਂ ਤੋਂ ਸੇਧ ਲੈਂਦੇ ਹੋਏ ਅਜਿਹਾ ਉਪਰਾਲੇ ਆਪਣੇ ਖੇਤਾਂ ਵਿਚ ਕਰਨੇ ਚਾਹੀਦੇ ਹਨ। ਕਿਸਾਨਾਂ ਨੂੰ ਕਣਕ ਦੇ ਬੀਜ ਉੱਪਰ ਮਿਲਣ ਵਾਲੀ ਸਬਸਿਡੀ ਸਬੰਧੀ ਜਾਣਕਾਰੀ ਵੀ ਦਿੱਤੀ ਅਤੇ ਕਣਕ ਦੀ ਬਿਜਾਈ 25 ਅਕਤੂਬਰ, 2023 ਤੋਂ ਹੀ ਸ਼ੁਰੂ ਕਰਨ ਬਾਰੇ ਦੱਸਿਆ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ  ਉਹ ਆਪਣੇ ਨੇੜਲੇ  ਖੇਤੀਬਾੜੀ ਦਫ਼ਤਰ ਜਾਂ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਜਾਂ ਦਫ਼ਤਰ ਸਹਿਕਾਰੀ ਸਭਾਵਾਂ ਵਿਖੇ ਸੰਪਰਕ ਕਰਕੇ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਰੀ ਬਾਰੇ ਜਾਣਕਾਰੀ ਹਾਸਲ ਕਰ ਸਕਦੇ ਹਨ।