ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਲਗਾਏ ਵਿਸ਼ੇਸ਼ ਕੈਂਪ ਲੋਕਾਂ ਲਈ ਲਾਹੇਵੰਦ : ਡਾ ਪੱਲਵੀ

ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਲਗਾਏ ਵਿਸ਼ੇਸ਼ ਕੈਂਪ ਲੋਕਾਂ ਲਈ ਲਾਹੇਵੰਦ : ਡਾ ਪੱਲਵੀ

ਮਾਲੇਰਕੋਟਲਾ, 4 ਨਵੰਬਰ, 2023:ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਅੱਜ ਵਿਧਾਨ ਸਭਾ ਹਲਕਾ ਅਮਰਗੜ੍ਹ ਅਧੀਨ ਪੈਂਦੇ ਪੋਲਿੰਗ ਬੂਥ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਕੱਬਰਪੁਰ ਛੰਨਾ ਪੋਲਿੰਗ ਬੂਥ 39 ਵਿਖੇ ਲਗਾਏ ਵਿਸ਼ੇਸ ਕੈਂਪ ਦਾ ਦੋਰਾ ਕੀਤਾ । ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ.ਸ੍ਰੀ ਹਰਬੰਸ ਸਿੰਘ ਵੀ ਮੌਜੂਦ ਸਨ ।

ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਨੇ ਕਿਹਾ ਕਿ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬੂਥ ਪੱਧਰ 'ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾ ਸਕਣ ਤੇ ਲੋਕ ਇਨ੍ਹਾਂ ਕੈਪਾਂ ਦਾ ਲਾਹਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਲ਼੍ਹੇ ਦੇ ਦੋਵੇ ਵਿਧਾਨ ਸਭਾ  ਹਲਕਿਆਂ ਅਧੀਨ ਪੈਂਦੇ ਸਮੁੱਚੇ 400 ਪੋਲਿੰਗ ਬੂਥਾਂ ਤੇ ਮਿਤੀ 05 ਨਵੰਬਰ ਨੂੰ ਸਵੇਰੇ 10.00 ਵਜੇ ਤੋਂ 05.00 ਵਜੇ ਤੱਕ ਵਿਸ਼ੇਸ ਕੈਂਪ ਲਗਾਏ ਜਾਣਗੇ । ਇਨ੍ਹਾਂ ਵਿਸੇਸ਼ ਕੈਂਪਾਂ ਦੌਰਾਨ ਸਮੂਹ ਬੀ.ਐਲ.ਓਜ਼ ਆਪੋ ਆਪਣੇ ਬੂਥਾਂ ਤੇ ਸਵੇਰੇ 10:00 ਵਜੇ ਤੋਂ ਸ਼ਾਮ 05:00 ਵਜੇ ਤੱਕ ਹਾਜਰ ਰਹਿਣਗੇ ਤਾਂ ਜੋ ਆਮ ਲੋਕਾਂ ਤੋਂ ਫੋਟੋ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਇਹ ਕੈਂਪ 05 ਨਵੰਬਰ ਅਤੇ 02 ਦਸੰਬਰ ਤੇ 03 ਦਸੰਬਰ (ਸ਼ਨੀਵਾਰ ਤੇ ਐਤਵਾਰ) ਨੂੰ ਵੀ ਲਗਾਏ ਜਾਣਗੇ। 

ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨਾਂ ਦੀ ਉਮਰ 01-01-2024 ਨੂੰ 18 ਸਾਲ ਹੋਣ ਵਾਲੀ ਹੈ ਅਤੇ ਜਿਨ੍ਹਾਂ ਨੇ ਅਜੇ ਤੱਕ ਆਪਣੀ ਵੋਟ ਨਹੀਂ ਬਣਵਾਈ, ਉਹ ਆਪਣੀ ਵੋਟ ਬਣਵਾਉਣ ਲਈ ਆਪੋ ਆਪਣੇ ਪੋਲਿੰਗ ਸਟੇਸ਼ਨਾਂ ਤੇ ਜਾ ਕੇ ਫਾਰਮ ਭਰ ਕੇ ਬੀ.ਐਲ.ਓ. ਨੂੰ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਵੀਂ ਵੋਟ ਬਣਾਉਣ ਲਈ ਫਾਰਮ ਨੰ: 6, ਪ੍ਰਵਾਸੀ ਭਾਰਤੀਆਂ ਦੀ ਵੋਟ ਬਣਾਉਣ ਲਈ ਫਾਰਮ ਨੰ: 6-ਏ, ਵੋਟ ਕਟਵਾਉਣ ਲਈ ਫਾਰਮ ਨੰ: 7 ਅਤੇ ਕਿਸੇ ਤਰ੍ਹਾਂ ਦੀ ਸੋਧ ਕਰਵਾਉਣ, ਡੁਪਲੀਕੇਟ ਵੋਟਰ ਕਾਰਡ ਲੈਣ ਲਈ, ਪਤਾ ਬਦਲਣ ਅਤੇ ਪੀ.ਡਬਲਯੂ.ਡੀ. ਮਾਰਕ ਕਰਵਾਉਣ ਲਈ ਫਾਰਮ ਨੰ: 8 ਭਰ ਕੇ ਦਿੱਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫਾਰਮ ਆਨ ਲਾਇਨ ਵੋਟਰ ਹੈਲਪ ਲਾਇਨ ਮੋਬਾਇਲ ਐਪ, nvsp.in ਤੇ ਵੀ ਅਪਲਾਈ ਕੀਤੇ ਜਾ ਸਕਦੇ ਹਨ।

ਅੱਜ ਜਿਲ੍ਹਾ ਚੋਣ ਤਹਿਸ਼ੀਦਾਰ ਪਤਮਜੀਤ ਕੌਰ , ਮਨਪ੍ਰੀਤ ਸਿੰਘ ਚੋਣ ਅਮਲਾ ਵਲੋਂ ਵੀ ਜਿਲ੍ਹੇ ਵਿੱਚ ਸਥਾਪਿਤ ਵੱਖ ਵੱਖ ਬੂਥਾ ਤੇ ਆਯੋਜਤ ਕੈਂਪਾ ਤੇ ਜਾ ਕੇ ਬੂਥ ਲੇਵਲ ਅਫ਼ਸਰਾਂ ਨਾਲ ਮੁਲਾਕਾਤ ਕੀਤੀ ।